ਹਰਜਿੰਦਰ ਸਿੰਘ ਭੱਟੀ
- ਕੋਵਿਡ -19 ਦੇ 1 ਮਰੀਜ਼ ਦੀ ਹੋਈ ਮੌਤ
ਐਸ.ਏ.ਐਸ ਨਗਰ, 11 ਨਵੰਬਰ 2020 - ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਵਿੱਚ ਕੋਵਿਡ-19 ਦੇ ਅੱਜ 71 ਪਾਜ਼ੀਟਿਵ ਮਰੀਜ਼ ਸਿਹਤਯਾਬ ਹੋਏ ਅਤੇ 119 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 01 ਮਰੀਜ਼ ਦੀ ਮੌਤ ਹੋ ਗਈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 1 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 4 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 114 ਕੇਸ ਸ਼ਾਮਲ ਹਨ।
ਜ਼ਿਲ੍ਹੇ ਚ ਅੱਜ ਤੱਕ ਪਾਜ਼ੀਟਿਵ ਕੇਸ ਕੁਲ 13179 ਮਿਲੇ ਹਨ। ਹੁਣ ਤੱਕ ਕੋਵਿਡ-19 ਦੇ 12106 ਮਰੀਜ਼ ਠੀਕ ਹੋ ਗਏ ਹਨ, 822 ਐਕਟਿਵ ਕੇਸ ਹਨ ਅਤੇ 251 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।