ਮੋਹਾਲੀ: 9 ਮੌਤਾਂ, 1019 ਨਵੇਂ ਪਾਜ਼ੀਟਿਵ ਕੇਸ, 258 ਕੋਰੋਨਾ ਮਰੀਜ਼ ਸਿਹਤਯਾਬ ਹੋਏ
ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ ਨਗਰ, 11 ਮਈ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 57159 ਮਿਲੇ ਹਨ ਜਿਨ੍ਹਾਂ ਵਿੱਚੋਂ 43929 ਮਰੀਜ਼ ਠੀਕ ਹੋ ਗਏ ਅਤੇ 12515 ਕੇਸ ਐਕਟੀਵ ਹਨ । ਜਦਕਿ 715 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 258 ਮਰੀਜ਼ ਠੀਕ ਹੋਏ ਹਨ ਅਤੇ 1019 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 9 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 122 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 202 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 11, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 38 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 60 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 133 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 9 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 21 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 423 ਕੇਸ ਸ਼ਾਮਲ ਹਨ।