ਮੋਹਾਲੀ: 9 ਮੌਤਾਂ, 927 ਨਵੇਂ ਪਾਜ਼ੀਟਿਵ ਕੇਸ, 781 ਕੋਰੋਨਾ ਮਰੀਜ਼ ਸਿਹਤਯਾਬ ਹੋਏ
ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ ਨਗਰ, 7 ਮਈ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 52857 ਮਿਲੇ ਹਨ ਜਿਨ੍ਹਾਂ ਵਿੱਚੋਂ 43144 ਮਰੀਜ਼ ਠੀਕ ਹੋ ਗਏ ਅਤੇ 9047 ਕੇਸ ਐਕਟੀਵ ਹਨ । ਜਦਕਿ 666 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 781 ਮਰੀਜ਼ ਠੀਕ ਹੋਏ ਹਨ ਅਤੇ 927 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 9 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 129 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 252 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 29,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 29 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 53 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 102 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 19 ਕੇਸ,ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 25 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 289 ਕੇਸ ਸ਼ਾਮਲ ਹਨ।