ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ ਨਗਰ, 21 ਅਕਤੂਬਰ 2020 - ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹੇ ਵਿੱਚ ਕੋਵਿਡ-19 ਦੇ ਅੱਜ 98 ਪਾਜ਼ੀਟਿਵ ਮਰੀਜ਼ ਸਿਹਤਯਾਬ ਹੋਏ ਅਤੇ 79 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਕੋਵਿਡ ਦੇ 2 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ, ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 6 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 21 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 2 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 4 ਕੇਸ, ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 1 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 1 ਕੇਸ,ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 44 ਕੇਸ ਸ਼ਾਮਲ ਹਨ।
ਜ਼ਿਲ੍ਹੇ ਚ ਅੱਜ ਤੱਕ ਪਾਜ਼ੀਟਿਵ ਕੇਸ ਕੁਲ 11880 ਮਿਲੇ ਹਨ ਅਤੇ 229 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਹੁਣ ਤੱਕ ਕੋਵਿਡ-19 ਦੇ 11053 ਮਰੀਜ਼ ਠੀਕ ਹੋ ਗਏ ਹਨ ਅਤੇ 598 ਐਕਟਿਵ ਕੇਸ ਹਨ।