ਕੁਲ 105 ਮਰੀਜ਼ਾਂ ਵਿਚੋਂ 102 ਨੂੰ ਮਿਲੀ ਛੁੱਟੀ, ਤਿੰਨ ਮੌਤਾਂ
ਜੇ ਲੋਕ ਲਾਪਰਵਾਹ ਹੋਏ ਤਾਂ ਮਾਰੂ ਬੀਮਾਰੀ ਮੁੜ ਹਮਲਾ ਕਰ ਸਕਦੀ ਹੈ : ਸਿਵਲ ਸਰਜਨ
ਮੂੰਹ ਢੱਕ ਕੇ ਰੱਖਣ ਅਤੇ ਇਕ ਦੂਜੇ ਤੋਂ ਦੂਰੀ ਰੱਖਣ ਜਿਹੀਆਂ ਤਮਾਮ ਸਾਵਧਾਨੀਆਂ ਵਰਤੀਆਂ ਜਾਣ
ਮੋਹਾਲੀ, 21 ਮਈ 2020: ਜ਼ਿਲ•ਾ ਮੋਹਾਲੀ ਲਈ ਰਾਹਤ ਅਤੇ ਖ਼ੁਸ਼ੀ ਭਰੀ ਖ਼ਬਰ ਹੈ ਕਿ ਜ਼ਿਲ•ੇ ਵਿਚ ਕੋਰੋਨਾ ਵਾਇਰਸ ਦਾ ਹੁਣ ਕੋਈ ਮਰੀਜ਼ ਨਹੀਂ। ਰਹਿੰਦੇ ਦੋ ਮਰੀਜ਼ਾਂ ਨੂੰ ਅੱਜ ਪੀਜੀਆਈ ਤੋਂ ਛੁੱਟੀ ਦੇ ਦਿਤੀ ਗਈ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਜ਼ਿਲ•ੇ ਵਿਚ ਕੋਰੋਨਾ ਵਾਇਰਸ ਦੇ ਕੁਲ 105 ਮਾਮਲੇ ਸਨ ਜਿਨ•ਾਂ ਵਿਚੋਂ 102 ਮਰੀਜ਼ਾਂ ਨੂੰ ਇਲਾਜ ਮਗਰੋਂ ਛੁੱਟੀ ਦੇ ਕੇ ਘਰ ਭੇਜ ਦਿਤਾ ਗਿਆ ਹੈ ਅਤੇ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ ਸੀ। ਉਨ•ਾਂ ਦਸਿਆ ਕਿ ਵੀਰਵਾਰ ਨੂੰ ਜਿਹੜੇ ਮਰੀਜ਼ਾਂ ਨੂੰ ਛੁੱਟੀ ਦਿਤੀ ਗਈ ਹੈ, ਉਨ•ਾਂ ਵਿਚ 30 ਸਾਲਾ ਅੰਕਿਤ ਨਯਾਗਾਉਂ ਦਾ ਹੈ ਜਦਕਿ 24 ਸਾਲਾ ਸੁਮਨ ਮਿਲਖ ਪਿੰਡ ਦੀ ਵਸਨੀਕ ਹੈ। ਡਾ. ਮਨਜੀਤ ਸਿੰਘ ਨੇ ਕਿਹਾ ਕਿ ਭਾਵੇਂ ਜ਼ਿਲ•ੇ ਵਿਚ ਹੁਣ ਕੋਰੋਨਾ ਵਾਇਰਸ ਦੀ ਲਾਗ ਦਾ ਕੋਈ ਕੇਸ ਨਹੀਂ ਬਚਿਆ ਪਰ ਲੋਕਾਂ ਨੂੰ ਇਹ ਨਹੀਂ ਸਮਝ ਲੈਣਾ ਚਾਹੀਦਾ ਕਿ ਇਸ ਮਾਰੂ ਬੀਮਾਰੀ ਦਾ ਖ਼ਾਤਮਾ ਹੋ ਗਿਆ ਹੈ। ਉਨ•ਾਂ ਲੋਕਾਂ ਨੂੰ ਚੌਕਸ ਕਰਦਿਆਂ ਕਿਹਾ, 'ਕੋਰੋਨਾ ਵਾਇਰਸ ਦਾ ਖ਼ਤਰਾ ਹਾਲੇ ਵੀ ਪਹਿਲਾਂ ਵਾਂਗ ਹੀ ਬਰਕਰਾਰ ਹੈ। ਜ਼ਿਲ•ੇ ਵਿਚ ਕਰਫ਼ਿਊ ਹਟਣ, ਢਿੱਲ ਦੇਣ ਜਾਂ ਬੀਮਾਰੀ ਦਾ ਇਕ ਵੀ ਕੇਸ ਨਾ ਹੋਣ ਦਾ ਮਤਲਬ ਇਹ ਨਾ ਸਮਝਿਆ ਜਾਵੇ ਕਿ ਜ਼ਿਲ•ੇ ਵਿਚ ਇਹ ਬੀਮਾਰੀ ਪੂਰੀ ਤਰ•ਾਂ ਖ਼ਤਮ ਹੋ ਗਈ ਹੈ। ਜੇ ਅਸੀਂ ਮਾੜੇ ਵੀ ਲਾਪਰਵਾਹ ਜਾਂ ਅਵੇਸਲੇ ਹੋਏ ਤਾਂ ਇਹ ਬੀਮਾਰੀ ਮੁੜ ਸਾਡੇ ਉਤੇ ਹਮਲਾ ਕਰ ਸਕਦੀ ਹੈ ਤੇ ਇੰਜ ਬੀਮਾਰੀ ਦਾ ਫੈਲਾਅ ਰੋਕਣ ਲਈ ਹੁਣ ਤਕ ਕੀਤੀ ਗਈ ਸਾਰਿਆਂ ਦੀ ਮਿਹਨਤ 'ਤੇ ਪਾਣੀ ਫਿਰ ਸਕਦਾ ਹੈ।' ਉਨ•ਾਂ ਕਿਹਾ ਕਿ ਇਸ ਬੀਮਾਰੀ ਤੋਂ ਬਚਾਅ ਲਈ ਬਾਹਰ ਨਿਕਲਦੇ ਸਮੇਂ ਮਾਸਕ, ਰੁਮਾਲ, ਕਪੜੇ, ਚੁੰਨੀ ਆਦਿ ਨਾਲ ਮੂੰਹ ਢੱਕ ਕੇ ਰੱਖਣ, ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰੱਖਣ ਅਤੇ ਵਾਰ-ਵਾਰ ਹੱਥ ਧੋਣ ਜਿਹੀਆਂ ਤਮਾਮ ਜ਼ਰੂਰੀ ਸਾਵਧਾਨੀਆਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਜ਼ਰੂਰੀ ਹੈ। ਹੋ ਸਕੇ ਤਾਂ ਇਨ•ਾਂ ਸਾਵਧਾਨੀਆਂ ਨੂੰ ਜੀਵਨ ਸ਼ੈਲੀ ਦਾ ਸਦੀਵੀ ਹਿੱਸਾ ਬਣਾ ਲੈਣਾ ਚਾਹੀਦਾ ਹੈ। ਉਨ•ਾਂ ਸਮੁੱਚੇ ਸਿਹਤ ਅਮਲੇ ਖ਼ਾਸਕਰ ਡਾਕਟਰਾਂ, ਨਰਸਾਂ, ਪੈਰਾਮੈਡੀਕਲ ਸਟਾਫ਼ ਦਾ ਧਨਵਾਦ ਕਰਦਿਆਂ ਕਿਹਾ ਕਿ ਇਹ ਸਾਰੇ ਵਧਾਈ ਅਤੇ ਸ਼ਲਾਘਾ ਦੇ ਪਾਤਰ ਹਨ ਜਿਨ•ਾਂ ਜ਼ਿਲ•ੇ ਵਿਚ ਇਸ ਮਾਰੂ ਬੀਮਾਰੀ ਦਾ ਫੈਲਾਅ ਰੋਕਣ ਲਈ ਦਿਨ ਰਾਤ ਪੂਰੀ ਲਗਨ ਅਤੇ ਮਿਹਨਤ ਨਾਲ ਕੰਮ ਕੀਤਾ ਅਤੇ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਲੰਘੇ ਸ਼ੁਕਰਵਾਰ ਨੂੰ ਕੁਲ 35 ਮਰੀਜ਼ਾਂ ਨੂੰ ਛੁੱਟੀ ਦੇ ਕੇ ਘਰ ਭੇਜ ਦਿਤਾ ਗਿਆ ਸੀ। ਡਾ. ਮਨਜੀਤ ਸਿੰਘ ਨੇ ਦਸਿਆ ਕਿ ਛੁੱਟੀ ਦੇ ਕੇ ਘਰ ਭੇਜੇ ਗਏ ਤਮਾਮ ਵਿਅਕਤੀਆਂ ਨੂੰ ਅਹਿਤਿਆਤ ਵਰਤਣ ਲਈ ਆਖਿਆ ਗਿਆ ਹੈ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਉਨ•ਾਂ ਦੀ ਸਿਹਤ 'ਤੇ ਨੇੜਿਉਂ ਨਜ਼ਰ ਰੱਖ ਰਹੀਆਂ ਹਨ। ਉਨ•ਾਂ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਉਹ ਘਰਾਂ ਵਿਚ ਹੀ ਰਹਿਣ ਨੂੰ ਤਰਜੀਹ ਦੇਣ ਅਤੇ ਬਹੁਤ ਜ਼ਿਆਦਾ ਜ਼ਰੂਰੀ ਕੰਮ ਪੈਣ 'ਤੇ ਹੀ ਬਾਹਰ ਨਿਕਲਣ। ਉਨ•ਾਂ ਕਿਹਾ ਕਿ ਮਾੜੀ-ਮੋਟੀ ਤਕਲੀਫ਼ ਹੋਣ 'ਤੇ ਹਸਪਤਾਲ ਨਾ ਜਾਇਆ ਜਾਵੇ। ਇਸ ਦੀ ਬਜਾਏ ਸਿਹਤ ਵਿਭਾਗ ਦੀ ਹੈਲਪਲਾਈਨ 104 'ਤੇ ਸੰਪਰਕ ਕਰ ਕੇ ਡਾਕਟਰ ਦੀ ਸਲਾਹ ਲਈ ਜਾਵੇ। ਉਨ•ਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮਹਾਮਾਰੀ 'ਤੇ ਹਮੇਸ਼ਾ ਲਈ ਕਾਬੂ ਪਾਇਆ ਜਾ ਸਕਦਾ ਹੈ, ਇਸ ਲਈ ਲੋਕਾਂ ਨੂੰ ਤਮਾਮ ਜ਼ਰੂਰੀ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਇਸ ਮੌਕੇ ਜ਼ਿਲ•ਾ ਐਪੀਡੀਮੋਲੋਜਿਸਟ ਡਾ. ਰੇਨੂੰ ਸਿੰਘ ਅਤੇ ਡਾ. ਹਰਮਨਦੀਪ ਕੌਰ ਵੀ ਮੌਜੂਦ ਸਨ।