- ਜ਼ੀਰਕਪੁਰ ਦਾ 74 ਸਾਲਾ ਵਿਅਕਤੀ ਦੀ ਮੌਤ ਤੋਂ ਬਾਅਦ ਰਿਪੋਰਟ ਆਈ ਪਾਜ਼ੀਟਿਵ
- ਠੀਕ ਹੋਣ 'ਤੇ ਤਿੰਨ ਵਿਅਕਤੀਆਂ ਨੂੰ ਗਿਆਨ ਸਾਗਰ ਹਸਪਤਾਲ ਤੋਂ ਮਿਲੀ ਛੁੱਟੀ, ਸਾਰੇ ਜਵਾਹਰਪੁਰ ਪਿੰਡ ਤੋਂ
ਐਸ ਏ ਐਸ ਨਗਰ, 8 ਮਈ 2020 - ਜ਼ਿਲ੍ਹੇ ਵਿਚ ਅੱਜ ਕੋਰੋਨਾ ਵਾਇਰਸ ਕਾਰਨ ਤੀਜੀ ਮੌਤ ਹੋਈ। ਜ਼ੀਰਕਪੁਰ ਨਿਵਾਸੀ ਇਕ 74 ਸਾਲਾ ਵਿਅਕਤੀ ਦੀ ਪੰਚਕੂਲਾ ਦੇ ਇਕ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ।
ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮ੍ਰਿਤਕ ਦੇ ਨਮੂਨੇ ਪਹਿਲਾਂ ਲਏ ਗਏ ਸਨ ਅਤੇ ਉਸ ਦੀ ਮੌਤ ਤੋਂ ਬਾਅਦ ਰਿਪੋਰਟ ਪ੍ਰਾਪਤ ਕੀਤੀ ਗਈ। ਰਿਪੋਰਟ ਪਾਜ਼ੀਟਿਵ ਨਿਕਲੀ।
ਇਸੇ ਦੌਰਾਨ ਤਿੰਨ ਵਿਅਕਤੀਆਂ ਨੂੰ ਠੀਕ ਹੋਣ ‘ਤੇ ਅੱਜ ਗਿਆਨ ਸਾਗਰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਸਾਰੇ ਪਿੰਡ ਜਵਾਹਰਪੁਰ ਨਾਲ ਸਬੰਧਤ ਹਨ।
ਇਸ ਵੇਲੇ ਜ਼ਿਲੇ ਵਿਚ ਕੁੱਲ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 98 ਹੈ। ਐਕਟਿਵ ਮਾਮਲਿਆਂ ਦੀ ਗਿਣਤੀ 43 ਹੈ ਅਤੇ 52 ਵਿਅਕਤੀ ਠੀਕ ਹੋ ਗਏ ਹਨ।