ਚੰਡੀਗੜ੍ਹ: 12 ਫਰਵਰੀ 2021 - ਨਿਗਮ ਚੋਣਾਂ ਦੇ ਸੰਬੰਧ ਵਿਚ, ਭਾਰਤੀ ਜਨਤਾ ਪਾਰਟੀ ਨੇ ਮੁਹਾਲੀ ਸ਼ਹਿਰ ਦੀਆਂ ਸਾਰੀਆਂ ਸੀਟਾਂ 'ਤੇ ਚੋਣ ਲੜ ਰਹੇ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਪੂਰੀ ਤਾਕਤ ਝੋਂਕ ਦਿੱਤੀ ਹੈ। ਪ੍ਰਦੇਸ਼ ਭਾਜਪਾ ਦੇ ਜਨਰਲ ਸਕੱਤਰ ਡਾ.ਸੁਭਾਸ਼ ਸ਼ਰਮਾ ਅਤੇ ਸਾਬਕਾ ਵਿਧਾਇਕ ਕੇ. ਡੀ. ਭੰਡਾਰੀ ਨੇ ਵਰਕਰਾਂ ਦੇ ਨਾਲ ਭਾਜਪਾ ਉਮੀਦਵਾਰਾਂ ਦੇ ਲਈ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਦੇ ਹੋਏ ਵੋਟ ਮੰਗੇ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਦੇ ਚੋਣ ਨਿਸ਼ਾਨ ਕਮਲ ਦੇ ਫੁੱਲ 'ਤੇ ਮੋਹਰ ਲਗਾ ਕੇ ਭਾਜਪਾ ਉਮੀਦਵਾਰਾਂ ਨੂੰ ਜਿਤਾਉਣ। ਇਸ ਦੌਰਾਨ ਉਨ੍ਹਾਂ ਨੂੰ ਇਲਾਕੇ ਦੇ ਲੋਕਾਂ ਦਾ ਭਰਪੂਰ ਸਮਰਥਨ ਮਿਲਿਆ ਅਤੇ ਸਥਾਨਕ ਲੋਕਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਡਾ ਸੁਭਾਸ਼ ਸ਼ਰਮਾ ਅਤੇ ਭੰਡਾਰੀ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਤੌਰ ‘ਤੇ ਕਿਹਾ ਕਿ ਖੇਤਰ ਦੇ ਲੋਕਾਂ ਨੇ ਭਾਜਪਾ ਉਮੀਦਵਾਰਾਂ ਦਾ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਾ ਸਮਰਥਨ ਭਾਜਪਾ ਉਮੀਦਵਾਰਾਂ ਨੂੰ ਇਲਾਕਾ ਨਿਵਾਸੀਆਂ ਤੋਂ ਮਿਲ ਰਿਹਾ ਹੈ, ਉਸਤੋਂ ਇਹ ਨਿਸ਼ਚਤ ਹੈ ਕਿ ਭਾਜਪਾ ਇਨ੍ਹਾਂ ਚੋਣਾਂ ਨੂੰ ਭਾਰੀ ਵੋਟਾਂ ਨਾਲ ਜਿੱਤੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਇਸ ਕਾਂਗਰਸ ਸਰਕਾਰ ਨੂੰ ਸੱਤਾ ਤੋਂ ਉਖਾੜ ਸੁੱਟਣਗੇ। ਇਸ ਮੌਕੇ ਸੁਖਜਿੰਦਰ ਸਿੰਘ ਗੋਲਡੀ, ਸੰਜੀਵ ਵਿਸ਼ਿਸ਼ਟ ਆਦਿ ਹਾਜ਼ਰ ਸਨ।