ਮੋਹਾਲੀ ਸਿਟੀ ਸੈਂਟਰ 'ਚ ਵਾਪਰਿਆ ਵੱਡਾ ਹਾਦਸਾ, 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
ਹਰਸ਼ਬਾਬ ਸਿੱਧੂ
ਚੰਡੀਗੜ੍ਹ, 9 ਅਕਤੂਬਰ 2022- ਮੋਹਾਲੀ ਸਿਟੀ ਸੈਂਟਰ ਵਿਚ ਨਿਰਮਾਣ ਅਧੀਨ ਇੱਕ ਇਮਾਰਤ ਵਿਚ ਵੱਡਾ ਹਾਦਸਾ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ, ਇਮਾਰਤ ਵਿਚ ਡਬਲ ਬੇਸਮੈਂਟ ਦੀ ਖੁਦਾਈ ਦੇ ਦੌਰਾਨ ਇਹ ਹਾਦਸਾ ਵਾਪਰਿਆ ਅਤੇ ਇਸ ਵਿਚ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋ ਗਈ ਹੈ ਅਤੇ ਕਈ ਲੋਕਾਂ ਦੇ ਬੇਸਮੈਂਟ ਵਿਚ ਦੱਬੇ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਮੋਹਾਲੀ ਸਿਟੀ ਸੈਂਟਰ 'ਚ ਵਾਪਰਿਆ ਵੱਡਾ ਹਾਦਸਾ, 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ (ਵੀਡੀਓ ਵੀ ਦੇਖੋ)
ਦੱਸਿਆ ਇਹ ਵੀ ਜਾ ਰਿਹਾ ਹੈ ਕਿ, ਅੱਧੀ ਦਰਜਨ ਦੇ ਕਰੀਬ ਲੋਕ ਇਸ ਹਾਦਸੇ ਵਿਚ ਜ਼ਖਮੀ ਹੋਏ ਹਨ ਅਤੇ ਦੋ ਜਣਿਆਂ ਦੀ ਹਾਲਤ ਨੂੰ ਗੰਭੀਰ ਵੇਖਦਿਆਂ ਹੋਇਆ ਉਨ੍ਹਾਂ ਨੂੰ ਮੈਕਸ ਹਸਪਤਾਲ ਅਤੇ ਸਰਕਾਰੀ ਹਸਪਤਾਲ ਮੋਹਾਲੀ ਵਿਖੇ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਸ਼ੰਕਰ ਉਮਰ 30 ਸਾਲ ਅਤੇ ਰਵਿੰਦਰ ਉਮਰ 28 ਸਾਲ ਵਜੋਂ ਹੋਈ ਹੈ।
ਮੌਕੇ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ, ਜਿਵੇਂ ਹੀ ਪੁਲਿਸ ਨੂੰ ਇਸ ਘਟਨਾ ਬਾਰੇ ਸੂਚਨਾ ਮਿਲੀ ਤਾਂ, ਉਹ ਤੁਰੰਤ ਮੌਕੇ ਤੇ ਪਹੁੰਚ ਗਈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ, ਇਹ ਹਾਦਸਾ ਹੋਇਆ ਹੈ, ਉਸ ਦੇ ਨਾਲ ਹੀ ਅੱਠ ਮੰਜ਼ਿਲਾ ਇਮਾਰਤ ਬਣੀ ਹੋਈ ਹੈ। ਹੁਣ ਇਸ ਥਾਂ ’ਤੇ ਇਮਾਰਤ ਉਸਾਰੀ ਜਾਣੀ ਸੀ।
ਦੱਸ ਦਈਏ ਕਿ, ਘਟਨਾ ਦੀ ਸੂਚਨਾ ਮਿਲਦੇ ਹੀ ਡੀਜੀਪੀ ਰੋਪੜ ਗੁਰਪ੍ਰੀਤ ਸਿੰਘ ਭੁੱਲਰ ਵੀ ਮੌਕੇ ਤੇ ਪਹੁੰਚ ਗਏ ਹਨ ਅਤੇ ਉਨ੍ਹਾਂ ਦੇ ਵਲੋਂ ਘਟਨਾ ਸਥਾਨ ਦਾ ਜਾਇਜ਼ਾਂ ਲਿਆ ਜਾ ਰਿਹਾ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
DIG Gurpreet Bhullar ਪਹੁੰਚੇ Mohali Airport Road- ਹਾਦਸੇ ਵਾਲੇ ਜਗ੍ਹਾ ਤੇ- ਦਿੱਤੀ ਜਾਣਕਾਰੀ - (ਵੀਡੀਓ ਵੀ ਦੇਖੋ)
ਇੱਥੇ ਇੱਕ ਡਬਲ ਬੇਸਮੈਂਟ ਦੀ ਖੁਦਾਈ ਕੀਤੀ ਜਾ ਰਹੀ ਸੀ। ਦੋ ਜੇਸੀਬੀ ਮਸ਼ੀਨਾਂ ਖੁਦਾਈ ਵਿੱਚ ਲੱਗੀਆਂ ਹੋਈਆਂ ਸਨ। ਅਚਾਨਕ ਉਪਰੋਂ ਕੱਚੀ ਮਿੱਟੀ ਡਿੱਗਣ ਕਾਰਨ ਉਥੇ ਕੰਮ ਕਰਦੇ ਮਜ਼ਦੂਰ ਹੇਠਾਂ ਦੱਬ ਗਏ, ਜਦੋਂਕਿ ਦੋ ਜਣਿਆਂ ਨੇ ਮੌਕੇ ਤੇ ਹੀ ਪ੍ਰਾਣ ਤਿਆਗ ਦਿੱਤੇ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਮੌਕੇ 'ਤੇ ਪੁਜੇ ਪੰਜਾਬ ਪੁਲਸ ਦੇ ਮੁਲਾਜ਼ਮ ਤੋਂ ਸੁਣੋ ਮੌਕੇ ਦਾ ਹਾਲ, 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ (ਵੀਡੀਓ ਵੀ ਦੇਖੋ)