ਅਸ਼ੋਕ ਵਰਮਾ
ਮੌੜ ਮੰਡੀ, 9 ਅਪਰੈਲ 2021:ਖੇਤੀ ਵਿਰੋਧੀ ਨਵੇਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ਤੇ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੋਰਚੇ ਨੂੰ ਹੋਰ ਮਜ਼ਬੂਤੀ ਦੇਣ ਲਈ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਕੀਤੀਆਂ ਜਾ ਰਹੀਆਂ ਮਹਾਂ ਪੰਚਾਇਤਾਂ ਦੀ ਕੜੀ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 13 ਅਪ੍ਰੈਲ ਨੂੰ ਵਿਸਾਖੀ ਮੌਕੇ ਜਲ੍ਹਿਆਂਵਾਲੇ ਬਾਗ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਤਲਵੰਡੀ ਸਾਬੋ ਵਿਖੇ ਜ਼ਿਲ੍ਹਾ ਬਠਿੰਡਾ ਵੱਲੋਂ ਵਿਸ਼ਾਲ ਕਾਨਫਰੰਸ ਕੀਤੀ ਜਾਵੇਗੀ ਜਿਸ ਦੀ ਤਿਆਰੀ ਲਈ ਬਲਾਕ ਮੌੜ ਵੱਲੋਂ ਪਿੰਡ ਮਾਈਸਰਖ਼ਾਨਾ ਵਿਖੇ ਜ਼ਿਲ੍ਹੇ ਦੇ ਜਰਨਲ ਸਕੱਤਰ ਹਰਜਿੰਦਰ ਸਿੰਘ ਬੱਗੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ ।
ਇਸ ਮੀਟਿੰਗ ਵਿਚ ਵਿਸਾਖੀ ਕਾਨਫਰੰਸ ਮੌਕੇ ਕਿਸਾਨਾਂ ਮਜ਼ਦੂਰਾਂ ਅਤੇ ਔਰਤਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਉਣ ਲਈ ਪਿੰਡਾਂ ਵਿਚ ਤਿਆਰੀਆਂ ਲਈ ਵਿਉਂਤਬੰਦੀ ਕੀਤੀ ਗਈ ਇਸ ਮੀਟਿੰਗ ਵਿਚ ਵਿਸਾਖੀ ਸਬੰਧੀ ਪ੍ਰਬੰਧਾਂ ਦੀ ਜਿੰਮੇਵਾਰੀ ਲਈ ਵਲੰਟੀਅਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ । ਇਸ ਤੋਂ ਬਿਨਾਂ ਹਾੜੀ ਦੇ ਸੀਜਨ ਮੌਕੇ ਵੀ ਦਿੱਲੀ ਦੀਆਂ ਸਰਹੱਦਾਂ ਤੇ ਚੱਲ ਰਹੇ ਮੋਰਚਿਆਂ ਨੂੰ ਬਰਕਰਾਰ ਰੱਖਣ ਲਈ ਬਲਾਕ ਅਤੇ ਪਿੰਡਾਂ ਦੇ ਆਗੂਆਂ ਤੋਂ ਇਲਾਵਾਪਿੰਡਾਂ ਵਿੱਚੋਂ ਕਿਸਾਨਾਂ ਮਜ਼ਦੂਰਾਂ ਅਤੇ ਔਰਤਾਂ ਨੂੰ ਵੱਧ ਤੋਂ ਵੱਧ ਸ਼ਾਮਲ ਕਰਨ ਲਈ ਵਾਰੀ ਸਿਰ ਭੇਜਣ ਦੀ ਵਿਉਂਤਬੰਦੀ ਕੀਤੀ ਗਈ । ਅੱਜ ਦੀ ਇਸ ਮੀਟਿੰਗ ਵਿਚ ਜਿਲ੍ਹਾ ਆਗੂ ਦਰਸ਼ਨ ਸਿੰਘ ਮਾਈਸਰਖਾਨਾ, ਬਲਾਕ ਆਗੂ ਗੁਰਮੇਲ ਸਿੰਘ ਭੂੰਦੜ, ਭੋਲਾ ਸਿੰਘ ਮਾੜੀ, ਕਲਕੱਤਾ ਸਿੰਘ ਮਾਣਕ ਖਾਨਾ, ਰਜਿੰਦਰ ਸਿੰਘ ਮੌੜ ਖੁਰਦ ਸਤਨਾਮ ਸਿੰਘ ਮਾਈਸਰ ਖਾਨਾ ਅੰਮ੍ਰਿਤ ਸਿੰਘ ਚੜਤ ਸਿੰਘ ਮੌੜ, ਮੌਜ਼ੂਦ ਰਹੇ ।