← ਪਿਛੇ ਪਰਤੋ
ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 18 ਅਗਸਤ 2020 - ਸਥਾਨਕ ਨਵੀਂ ਅਨਾਜ ਮੰਡੀ ’ਚ ਧਰਨਾ ਦੇਣ ਲਈ ਇਕੱਤਰ ਹੋਏ ਭਾਜਪਾ ਆਗੂਆਂ ਤੇ ਵਰਕਰਾਂ ਖ਼ਿਲਾਫ਼ ਥਾਣਾ ਸਿਟੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਭਾਜਪਾਈਆਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਉਲੰਘਣਾ ਤਹਿਤ ਮਾਮਲਾ ਦਰਜ ਕੀਤਾ ਹੈ। ਏਐਸਆਈ ਗੁਰਜੰਟ ਸਿੰਘ ਨੇ ਦੱਸਿਆ ਕਿ 20-25 ਦੇ ਕਰੀਬ ਭਾਜਪਾ ਦੇ ਵਰਕਰਾਂ ਵੱਲੋਂ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਧਰਨਾ ਦਿੱਤਾ ਗਿਆ ਸੀ, ਜਿੰਨ੍ਹਾਂ ਦੀ ਪਛਾਣ ਅਜੇ ਤੱਕ ਨਹੀਂ ਹੋਈ, ਫ਼ਿਲਹਾਲ ਪੁਲਸ ਨੇ ਕਰੀਬ 25 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Total Responses : 267