ਯੂਕੇਰਨ ਵਿਚ ਫਸੇ 39 ਵਿਦਿਆਰਥੀਆਂ ਬਾਰੇ ਹੈਲਪਲਾਈਨ ਨੰਬਰ ਉੱਪਰ ਜਾਣਕਾਰੀ ਮਿਲੀ - ਡਿਪਟੀ ਕਮਿਸ਼ਨਰ
- ਗ੍ਰਹਿ ਵਿਭਾਗ ਰਾਹੀਂ ਲਗਾਤਾਰ ਕੇਂਦਰ ਸਰਕਾਰ ਨਾਲ ਸੰਪਰਕ ਵਿਚ ਹੈ ਜ਼ਿਲ੍ਹਾ ਪ੍ਰਸ਼ਾਸਨ
ਗੁਰਦਾਸਪੁਰ, 26 ਫਰਵਰੀ 2022 - ਜ਼ਿਲ੍ਹਾ ਪ੍ਰਸ਼ਾਸਨ ਵਲੋਂ ਯੂਕਰੇਨ ਵਿਚ ਫਸੇ ਗੁਰਦਾਸਪੁਰ ਜਿਲੇ ਨਾਲ ਸਬੰਧਤ ਵਿਅਕਤੀਆਂ ਤੇ ਖਾਸ ਕਰਕੇ ਵਿਦਿਆਰਥੀਆਂ ਦੀ ਸਹਾਇਤਾ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ 97800-13977 ਉੱਪਰ 39 ਵਿਦਿਆਰਥੀਆਂ ਬਾਰੇ ਜਾਣਕਾਰੀ ਮਿਲੀ ਹੈ।
ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਪੱਧਰੀ ਹੈਲਪਲਾਈਨ ਨੰਬਰ ਰਾਹੀਂ ਗੁਰਦਾਸਪੁਰ ਜਿਲੇ ਨਾਲ ਸਬੰਧਤ ਵਿਦਿਆਰਥੀਆਂ ਦੀ ਜਾਣਕਾਰੀ ਲਗਾਤਾਰ ਮਿਲ ਰਹੀ ਹੈ ਅਤੇ ਹੁਣ ਤਕ 39 ਵਿਦਿਆਰਥੀਆਂ ਬਾਰੇ ਜਾਣਕਾਰੀ ਮਿਲੀ ਹੈ, ਜੋ ਯੂਕੇਰਨ ਵਿਚ ਫਸੇ ਹੋਏਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਮੁੱਖ ਸਕੱਤਰ ਨਾਲ ਹੋਈ ਮੀਟਿੰਗ ਦੌਰਾਨ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ, ਜਿਸ ਨੂੰ ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਨਾਲ ਤੁਰੰਤ ਸਾਂਝਾ ਕੀਤਾ ਗਿਆ ਹੈ ਤਾਂ ਜੋ ਓਥੇ ਫਸੇ ਵਿਦਿਆਰਥੀਆਂ ਨੂੰ ਵਾਪਸ ਲਿਆਂਦਾ ਜਾ ਸਕੇ।
ਉਨ੍ਹਾਂ ਉਥੇ ਫਸੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨਾਲ ਲਗਾਤਾਰ ਰਾਬਤਾ ਬਣਾਇਆ ਹੋਇਆ ਹੈ, ਜਿਸ ਕਰਕੇ ਓਥੇ ਫਸੇ ਵਿਦਿਆਰਥੀ ਭਾਰਤੀ ਹਾਈ ਕਮਿਸ਼ਨਰ ਦੇ ਅਧਿਕਾਰੀਆਂ ਨਾਲ ਰਾਬਤੇ ਤੋਂ ਬਿਨਾਂ ਆਪਣਾ ਵਰਤਮਾਨ ਸਥਾਨ ਨਾ ਬਦਲਣ। ਉਨਾਂ ਕਿਹਾ ਕਿ ਵਿਦਿਆਰਥੀ ਯੂਕੇਰਨ ਦੇ ਨੇੜਲੇ ਦੇਸ਼ਾਂ ਦੀ ਸਰਹੱਦਾਂ ਵੱਲ ਭਾਰਤੀ ਹਾਈਕਮਿਸ਼ਨ ਨਾਲ ਤਾਲਮੇਲ ਤੋਂ ਬਿਨਾਂ ਨਾ ਜਾਣ।
ਉਨਾਂ ਅੱਗੇ ਦੱਸਿਆ ਕਿ ਲੋਕ ਕਿਸੇ ਵੀ ਜਾਣਕਾਰੀ ਲਈ ਪੰਜਾਬ ਸਰਕਾਰ ਵਲੋਂ 24 ਘੰਟੇ ਕੰਮ ਕਰਨ ਵਾਲੇ ਸਥਪਾਤ ਕੀਤੇ ਗਏ ਕੰਟਰੋਲ ਰੂਮ ਨੰਬਰ 1100 (ਪੰਜਾਬ ਵਾਸਤੇ) ਅਤੇ 91-172-4111905 (ਵਿਦੇਸ਼ ਵਾਸਤੇ) ਉੱਪਰ ਵੀ ਸੰਪਰਕ ਕਰ ਸਕਦੇ ਹਨ।