← ਪਿਛੇ ਪਰਤੋ
ਪਟਿਆਲਾ, 4 ਅਕਤੂਬਰ, 2016 : ਦੇਸ਼ ਦੇ ਫੌਜੀ ਜਵਾਨਾਂ ਅਤੇ ਸਰਹੱਦੀ ਇਲਾਕਿਆਂ ਵਿਚ ਰਹਿੰਦੇ ਲੋਕਾਂ ਦੀ ਕੁਰਬਾਨੀ ਅਤੇ ਤਿਆਗ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ 5 ਅਕਤੂਬਰ ਨੂੰ ਸ੍ਰæੋਮਣੀ ਯੂਥ ਅਕਾਲੀ ਦਲ ਵੱਲੋਂ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ 'ਬੁਲੰਦ ਤਿਰੰਗਾ ਮਾਰਚ' ਕੱਢਿਆ ਜਾ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦਿਆਂ ਉਪ ਮੁਖ ਮੰਤਰੀ ਸ਼ ਸੁਖਬੀਰ ਸਿੰਘ ਬਾਦਲ ਦੇ ਸਲਾਹਕਾਰ ਅਤੇ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਜਨਰਲ ਸਕੱਤਰ ਸ਼ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਸ ਮੌਕੇ ਸ਼ ਮਜੀਠੀਆ ਦੀ ਅਗਵਾਈ ਵਿਚ ਯੂਥ ਅਕਾਲੀ ਦਲ ਦੇ ਵਰਕਰਾਂ ਵੱਲੋਂ 'ਵਾਰ ਮੈਮੋਰੀਅਲ' ਪਟਿਆਲਾ ਵਿਖੇ ਫੌਜੀ ਜਵਾਨਾਂ ਦੀ ਬੇਮਿਸਾਲ ਕੁਰਬਾਨੀ ਨੂੰ ਯਾਦ ਕਰਦਿਆਂ ਉਹਨਾਂ ਸਲਾਮੀ ਦਿੱਤੀ ਜਾਵੇਗੀ। ਇਸ ਦੌਰਾਨ ਪੰਜਾਬ ਦੇ ਨੌਜਵਾਨਾਂ ਵੱਲੋਂ ਦੇਸ਼ ਨੂੰ ਦਰਪੇਸ਼ ਕਿਸੇ ਵੀ ਸੰਕਟ ਸਮੇਂ ਫੌਜੀ ਜਵਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਦੇਸ਼ ਦੀ ਰਾਖੀ ਕਰਨ ਦਾ ਪ੍ਰਣ ਲਿਆ ਜਾਵੇਗਾ। ਉਹਨਾਂ ਦੱਸਿਆ ਕਿ ਇਸ ਦੇ ਨਾਲ ਹੀ ਯੂਥ ਅਕਾਲੀ ਦਲ ਵੱਲੋਂ 'ਜੈ ਜਵਾਨ ਜੈ ਪੰਜਾਬੀ' ਦਾ ਨਾਅਰਾ ਬੁਲੰਦ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਰਹੱਦ ਉੱਤੇ ਪੈਦਾ ਹੋਏ ਤਣਾਅ ਦਾ ਸਭ ਤੋਂ ਵੱਧ ਦਲੇਰੀ ਨਾਲ ਸਾਹਮਣਾ ਸਾਡੇ ਫੌਜੀ ਜਵਾਨ ਅਤੇ ਸਰਹੱਦੀ ਇਲਾਕਿਆਂ ਵਿਚ ਰਹਿੰਦੇ ਲੋਕ ਕਰ ਰਹੇ ਹਨ। ਇਸ ਸੰਕਟ ਦੀ ਘੜੀ ਵਿਚ ਸਾਨੂੰ ਉਹਨਾਂ ਦੀ ਮੱਦਦ ਲਈ ਵਧ ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਸਿਰਸਾ ਨੇ ਕਿਹਾ ਕਿ ਪੰਜਾਬੀਆਂ ਨੇ ਸਦਾ ਹੀ ਮੁਲਕ ਦੀ ਰਾਖੀ ਵਿਚ ਵੱਧ ਚੜ੍ਹ ਕੇ ਯੋਗਦਾਨ ਪਾਇਆ ਹੈ। ਮੌਜੂਦਾ ਸਰਹੱਦੀ ਸੰਕਟ ਸਮੇਂ ਵੀ ਅਸੀਂ ਸਾਰੇ ਪੰਜਾਬੀ ਸਾਡੇ ਫੌਜੀ ਜਵਾਨਾਂ ਅਤੇ ਸਰਹੱਦੀ ਇਲਾਕਿਆਂ ਦੇ ਲੋਕਾਂ ਨਾਲ ਡਟ ਕੇ ਖੜ੍ਹੇ ਹਾਂ।
Total Responses : 267