ਯੂਥ ਕਲੱਬਾਂ ਕੋਲੋਂ ਵਿੱਤੀ ਸਹਾਇਤਾ ਗ੍ਰਾਂਟ ਪ੍ਰਾਪਤ ਕਰਨ ਲਈ ਗਤੀਵਿਧੀਆਂ ਦੀ ਫਾਈਲਾਂ ਦੀ ਮੰਗ
- 30 ਨਵੰਬਰ 2024 ਤੱਕ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ ਫਾਈਲਾਂ
ਫਾਜ਼ਿਲਕਾ, 06 ਨਵੰਬਰ 2024 - ਪੰਜਾਬ ਸਰਕਾਰ ਵੱਲੋਂ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਐਫੀਲੀਏਟਡ ਯੁਵਕ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ 2 ਸਾਲਾਂ ਤੋਂ ਆਪਣੇ ਪਿੰਡਾਂ/ਸ਼ਹਿਰਾਂ ਵਿੱਚ ਕੀਤੇ ਭਲਾਈ ਕੰਮਾਂ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੂਨਦਾਨ, ਪਿੰਡ ਵਿੱਚ ਪੌਦੇ ਲਗਾਉਣ, ਮੈਡੀਕਲ ਕੈਂਪ, ਸਮਾਜ ਸੇਵਾ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਆਧਾਰ ਤੇ ਵਿੱਤੀ ਸਹਾਇਤਾ ਦੇਣ ਲਈ ਜ਼ਿਲ੍ਹੇ ਭਰ ਵਿੱਚੋਂ ਫਾਈਲਾਂ ਦੀ ਮੰਗ 30 ਨਵੰਬਰ 2024 ਤੱਕ ਕੀਤੀ ਗਈ ਹੈ। ਇਹ ਜਾਣਕਾਰੀ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫਾਜਿਲਕਾ ਜਸਪਾਲ ਸਿੰਘ ਨੇ ਦਿੱਤੀ।
ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੁਵਕ ਕਲੱਬਾਂ ਵੱਲੋਂ ਆਪਣੀਆਂ ਫਾਈਲਾਂ ਵਿੱਚ ਰਿਪੋਰਟ ਦੇ ਨਾਲ ਕਲੱਬਾਂ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਦੀਆਂ ਫੋਟੋਆਂ ਅਤੇ ਹੋਰ ਰਿਕਾਰਡ ਨਾਲ ਨੱਥੀ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਭਰ ਵਿੱਚੋਂ ਵਧੀਆ ਕਾਰਗੁਜ਼ਾਰੀ ਕਰਨ ਵਾਲੀਆਂ ਕਲੱਬਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਖੇਡਾਂ ਦੇ ਸਮਾਨ ਅਤੇ ਯੁਵਕ ਗਤੀਵਿਧੀਆਂ ਲਈ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਵਿੱਤੀ ਸਹਾਇਤਾ ਪ੍ਰਾਪਤ ਕਰ ਚੁੱਕੇ ਕਲੱਬ ਵਿਚਾਰੇ ਨਹੀਂ ਜਾਣਗੇ।
ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਵਿੱਚੋਂ ਯੋਗ ਯੁਵਕ ਕਲੱਬਾਂ ਦੀ ਚੋਣ ਜ਼ਿਲ੍ਹਾ ਪੱਧਰ ਤੇ ਬਣਾਈ ਗਈ ਕਮੇਟੀ ਵੱਲੋਂ ਕੀਤੀ ਜਾਵੇਗੀ। ਯੁਵਕ ਕਲੱਬਾਂ ਵੱਲੋਂ ਇਹ ਫਾਈਲਾਂ ਦਫਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਫਾਜਿਲਕਾ ਦੇ ਕਮਰਾ ਨੰ: 505, ਚੌਥੀ ਏ- ਬਲਾਕ, ਡੀ.ਏ.ਸੀ. ਕੰਪਲੈਕਸ, ਫਾਜ਼ਿਲਕਾ ਕੈਂਟ ਵਿਖੇ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 9646020541, 8837534434 ਤੇ ਸੰਪਰਕ ਕੀਤਾ ਜਾ ਸਕਦਾ ਹੈ।