ਪੀੜਤ ਲੋਕਾਂ ਦੀ ਜਲਦ ਸ਼ਨਾਖ਼ਤ ਕਰਨ ਲਈ ਸੈਂਪਲਿੰਗ ਤੇਜ਼ ਕਰਨ ਦੀ ਹਦਾਇਤ
ਲੋੜਵੰਦ ਲੋਕਾਂ ਨੂੰ ਰਾਸ਼ਨ ਅਤੇ ਭੋਜਨ ਦੀ ਕਮੀ ਨਾ ਰਹੇ-ਵਿਕਾਸ ਗਰਗ
ਲੁਧਿਆਣਾ, 27 ਜੂਨ 2020: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਤਹਿਤ ਜ਼ਿਲ•ਾ ਲੁਧਿਆਣਾ ਵਿੱਚ ਕੋਵਿਡ 19 ਮਹਾਂਮਾਰੀ ਨਾਲ ਨਜਿੱਠਣ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਹਿਕਾਰੀ ਸਭਾਵਾਂ ਵਿਭਾਗ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ ਵੱਲੋਂ ਅੱਜ ਸ਼ਹਿਰ ਲੁਧਿਆਣਾ ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਉਨ•ਾਂ ਨੇ ਜ਼ਿਲ•ਾ ਪ੍ਰਸਾਸ਼ਨ, ਪੁਲਿਸ ਪ੍ਰਸਾਸ਼ਨ ਅਤੇ ਹੋਰ ਧਿਰਾਂ ਨਾਲ ਸਥਾਨਕ ਸਰਕਟ ਹਾਊਸ ਵਿਖੇ ਮੀਟਿੰਗ ਕੀਤੀ ਅਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।
ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਸ੍ਰੀ ਗਰਗ ਨੇ ਕਿਹਾ ਕਿ ਕੋਵਿਡ 19 ਦੇ ਚੱਲਦਿਆਂ ਪੰਜਾਬ ਸਰਕਾਰ ਦੀ ਪੁਰਜ਼ੋਰ ਕੋਸ਼ਿਸ਼ ਹੈ ਕਿ ਸੂਬੇ ਦੇ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਇਆ ਜਾਵੇ ਅਤੇ ਸਥਿਤੀ ਨੂੰ ਜਲਦ ਤੋਂ ਜਲਦ ਆਮ ਵਾਂਗ ਕੀਤਾ ਜਾਵੇ। ਉਨ•ਾਂ ਕਿਹਾ ਕਿ ਇਸੇ ਕਰਕੇ ਹੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮਿਸ਼ਨ ਫਤਹਿ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨੂੰ ਲੋਕਾਂ ਦੇ ਸਹਿਯੋਗ ਨਾਲ ਸਫ਼ਲ ਕੀਤਾ ਜਾਣਾ ਹੈ। ਉਨ•ਾਂ ਪ੍ਰਸਾਸ਼ਨਿਕ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਲਈ ਸਾਵਧਾਨੀਆਂ ਬਾਰੇ ਜ਼ਮੀਨੀ ਪੱਧਰ 'ਤੇ ਜਾਗਰੂਕ ਕਰਨ। ਸ੍ਰੀ ਗਰਗ ਨੇ ਕਿਹਾ ਕਿ ਜੋ ਲੋਕ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਜਾਰੀ ਹਦਾਇਤਾਂ ਦੀ ਪਾਲਣਾ ਨਹੀਂ ਕਰਦੇ ਹਨ ਤਾਂ ਉਨ•ਾਂ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਸ੍ਰੀ ਗਰਗ ਨੇ ਕਿਹਾ ਕਿ ਅੱਜ ਲੋੜ ਹੈ ਕਿ ਇਸ ਬਿਮਾਰੀ ਤੋਂ ਪੀੜਤ ਲੋਕਾਂ ਦੀ ਜਲਦ ਤੋਂ ਜਲਦ ਸ਼ਨਾਖ਼ਤ ਕੀਤੀ ਜਾਵੇ, ਜੋ ਕਿ ਸਿਰਫ਼ ਸੈਂਪਲਿੰਗ ਨਾਲ ਹੀ ਸੰਭਵ ਹੈ। ਉਨ•ਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਰੋਜ਼ਾਨਾ ਵੱਧ ਤੋਂ ਵੱਧ ਸ਼ੱਕੀ ਲੋਕਾਂ ਦੀ ਸੈਂਪਲਿੰਗ ਕੀਤੀ ਜਾਵੇ। ਇਸ ਲਈ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ 'ਤੇ ਆਉਣ ਵਾਲੇ ਲੋਕਾਂ 'ਤੇ ਖਾਸ ਨਜ਼ਰ ਰੱਖੀ ਜਾਵੇ। ਇਸੇ ਤਰ•ਾਂ ਹੌਟਸਪਾਟ ਖੇਤਰਾਂ 'ਤੇ ਵੀ ਵਧ ਧਿਆਨ ਦੇਣ ਦੀ ਲੋੜ ਹੈ। ਉਨ•ਾਂ ਕਿਹਾ ਕਿ ਜਿਹੜੇ ਖੇਤਰਾਂ ਨੂੰ ਕੰਟੇਨਮੈਂਟ ਜਾਂ ਮਾਈਕਰੋਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ, ਉਥੇ ਰਹਿੰਦੇ ਲੋੜਵੰਦ ਲੋਕਾਂ ਨੂੰ ਰਾਸ਼ਨ ਜਾਂ ਭੋਜਨ ਦੀ ਕਮੀ ਨਾ ਰਹੇ।
ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ•ਾ ਲੁਧਿਆਣਾ ਵਿੱਚ ਹੁਣ ਤੱਕ ਤਿੰਨ ਕੰਟੇਨਮੈਂਟ ਜ਼ੋਨ ਅਤੇ ਤਿੰਨ ਮਾਈਕਰੋਕੰਟੇਨਮੈਂਟ ਜ਼ੋਨ ਘੋਸ਼ਿਤ ਕੀਤੇ ਗਏ ਹਨ, ਤਾਂ ਇਨ•ਾਂ ਪ੍ਰਭਾਵਿਤ ਇਲਾਕਿਆਂ ਵਿੱਚ ਮੁਕਾਬਲਤਨ ਜਿਆਦਾ ਕੰਮ ਜਾ ਸਕੇ। ਇਨ•ਾਂ ਸਾਰੇ ਜ਼ੋਨਾਂ ਵਿੱਚ ਲੋੜਵੰਦ ਲੋਕਾਂ ਨੂੰ ਰਾਸ਼ਨ ਅਤੇ ਹੋਰ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ•ਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਕੰਟੇਨਮੈਂਟ ਜ਼ੋਨਾਂ ਅਤੇ ਮਾਈਕਰੋਕੰਟੇਨਮੈਂਟ ਜ਼ੋਨਾਂ ਦੀ ਪਛਾਣ ਕਰਨ ਲਈ ਜ਼ਿਲ•ਾ ਲੁਧਿਆਣਾ ਵਿੱਚ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਕਮੇਟੀ ਵੱਲੋਂ ਸਿਫ਼ਾਰਸ਼ ਕਰਨ 'ਤੇ ਹੀ ਉਕਤ ਜ਼ੋਨਾਂ ਦੀ ਘੋਸ਼ਣਾ ਕੀਤੀ ਜਾਂਦੀ ਹੈ।
ਇਸ ਉਪਰੰਤ ਸ੍ਰੀ ਗਰਗ ਵੱਲੋਂ ਸਥਾਨਕ ਮੈਰੀਟੋਰੀਅਸ ਵਿਦਿਆਰਥੀਆਂ ਲਈ ਸਕੂਲ ਵਿਖੇ ਸਥਾਪਤ ਕੋਵਿਡ ਕੇਅਰ ਆਈਸੋਲੇਸ਼ਨ ਸੈਂਟਰ ਦਾ ਵੀ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ, ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸਭਰਵਾਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।