ਰਜਿੰਦਰਾ ਹਸਪਤਾਲ ਚ ਕੋਵਿਡ ਦੇ 64 ਨਵੇਂ ਕੇਸ ਆਏ, 5 ਮੌਤਾਂ
ਜਗਤਾਰ ਸਿੰਘ
ਪਟਿਆਲਾ 13 ਜੂਨ 2021 - ਰਜਿੰਦਰਾ ਹਸਪਤਾਲ ਚ ਪਿਛਲੇ 24 ਘੰਟਿਆਂ ਵਿੱਚ 64 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ ਹੈ। ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪ੍ਰਾਪਤ 3098 ਦੇ ਕਰੀਬ ਰਿਪੋਰਟਾਂ ਵਿਚੋਂ 64 ਕੋਵਿਡ ਪਾਜ਼ੀਟਿਵ ਪਾਏ ਗਏ ਹਨ, ਜਿਸ ਨਾਲ ਜ਼ਿਲ੍ਹੇ ਵਿਚ ਪਾਜ਼ੀਟਿਵ ਕੇਸਾਂ ਦੀ ਗਿਣਤੀ 48010 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜ਼ਿਲ੍ਹੇ ਦੇ 116 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜ਼ਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 45901 ਹੋ ਗਈ ਹੈ। ਜ਼ਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 801 ਹੈ। ਜ਼ਿਲ੍ਹੇ ਵਿੱਚ 05 ਹੋਰ ਕੋਵਿਡ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1308 ਹੋ ਗਈ ਹੈ।