ਰਵਨੀਤ ਬਿੱਟੂ ਦੇ ਮਾਤਾ ਜਸਬੀਰ ਕੌਰ ਨੇ ਜਗਰਾਉਂ ‘ਚ ਵਿਕਾਸ ਦੇ ਨਾਮ ‘ਤੇ ਮੰਗੀਆਂ ਵੋਟਾਂ
- ਸੂਬੇ ਦੀ ਤਰੱਕੀ ਭਾਜਪਾ ਦੇ ਨਾਲ ਹੀ ਸੰਭਵ ਹੈ : ਮਾਤਾ ਜਸਬੀਰ ਕੌਰ
ਲੁਧਿਆਣਾ, 20 ਮਈ 2024 - ਲੁਧਿਆਣਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਮਾਤਾ ਜਸਬੀਰ ਕੌਰ ਅਤੇ ਮਾਸੀ ਨੇ ਜਗਰਾਉਂ ਵਿਖੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ ਤੇ ਰਵਨੀਤ ਬਿੱਟੂ ਦੇ ਹੱਕ ‘ਚ ਵੋਟਾਂ ਮੰਗੀਆਂ। ਮਾਤਾ ਜਸਬੀਰ ਕੌਰ ਨੇ ਕਿਹਾ ਕਿ ਉਹ ਪਿਛਲੇ ਕਈ ਦਿਨ ਤੋਂ ਲਗਾਤਾਰ ਜਗਰਾਉਂ ਵਿਖੇ ਚੋਣ ਪ੍ਰਚਾਰ ਕਰ ਹਨ, ਜਗਰਾਉਂ ਵਾਸੀਆਂ ਵਲੋਂ ਅਥਾਹ ਪਿਆਰ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਲੋਕਾਂ ਦਾ ਮੰਨਣਾ ਹੈ ਕਿ ਸੂਬੇ ਦੀ ਤਰੱਕੀ ਭਾਜਪਾ ਦੇ ਨਾਲ ਹੀ ਸੰਭਵ ਹੈ, ਜਿਸੇ ਤਰੀਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੇਸ਼ ਨੂੰ ਵਿਕਾਸ ਦੀ ਲੀਹ ‘ਤੇ ਲੈ ਕੇ ਆਏ ਹਨ, ਉਸੇ ਤਰ੍ਹਾਂ ਵੱਖ-ਵੱਖ ਯੋਜਨਾਵਾਂ ਰਾਹੀਂ ਆਮ ਲੋਕਾਂ ਨੂੰ ਰਾਹਤ ਦਿੱਤੀ ਹੈ। ਉਹਨਾਂ ਕਿਹਾ ਅੱਜ ਆਪ ਤੇ ਕਾਂਗਰਸ ਵੱਡੀਆਂ-ਵੱਡੀਆਂ ਗੱਲ੍ਹਾਂ ਤਾਂ ਕਰਦੇ ਹਨ ਪਰ ਉਹਨਾਂ ਪੰਜਾਬ ਦੀ ਬਿਹਤਰੀ ਲਈ ਕੋਈ ਯੋਜਨਾ ਨਹੀਂ ਹੈ, ਇੱਕ ਪਾਸੇ ਜਿੱਥੇ ਅਕਾਲੀ ਦਲ ਅਤੇ ਕਾਂਗਰਸ ਨੇ ਪੰਜਾਬ ਨੂੰ ਆਰਥਿਕ ਤੌਰ ‘ਤੇ ਤਬਾਹ ਕੀਤਾ, ਉਥੇ ਮੌਜੂਦਾ ਆਪ ਸਰਕਾਰ ਨੇ ਪੰਜਾਬ ਨੂੰ ਉਜਾੜੇ ਵੱਲ ਧੱਕਿਆ, ਅਜਿਹੇ ‘ਚ ਭਾਜਪਾ ਹੀ ਅਜਿਹੀ ਪਾਰਟੀ ਜੋ ਪੰਜਾਬ ਨੂੰ ਅੱਗੇ ਲਿਜਾ ਸਕਦੀ ਹੈ, ਇਸ ਲਈ ਆਓ ਅਸੀਂ ਪੰਜਾਬ ਦੀ ਬਿਹਤਰੀ ਲਈ ਭਾਜਪਾ ਦੇ ਕਮਲ ਦੇ ਫੁੱਲ ਵਾਲਾ ਬਟਨ ਦਬਾਅ ਕੇ ਪੰਜਾਬ ਨੂੰ ਤਰੱਕੀ ਦੀ ਰਾਹ ਤੋਰੀਏ।