ਰਾਜਨੀਤਿਕ ਪਾਰਟੀ ਤੇ ਉਮੀਦਵਾਰ ਡੂਜ਼ ਐਂਡ ਡੋਂਟਸ ਦਾ ਸਖਤੀ ਨਾਲ ਕਰਨ ਪਾਲਣ - ਮੁੱਖ ਚੋਣ ਅਧਿਕਾਰੀ
- ਸ਼ਾਂਤੀਪੂਰਨ ਅਤੇ ਵਿਵਸਥਿਤ ਚੋਣ ਯਕੀਨੀ ਕਰਨ ਲਈ ਸਾਰੇ ਚੋਣ ਅਧਿਕਾਰੀਆਂ ਦਾ ਕਰਨ ਸਹਿਯੋਗ - ਅਨੁਰਾਗ ਅਗਰਵਾਲ
ਚੰਡੀਗੜ੍ਹ, 10 ਮਈ 2024 - ਭਾਰਤ ਚੋਣ ਕਮਿਸ਼ਨ ਨੇ ਲੋਕਸਭਾ ਅਮ ਚੋਣ-2024 ਲੜਨ ਵਾਲੇ ਉਮੀਦਵਾਰਾਂ ਤੇ ਰਾਜਨੀਤਿਕ ਪਾਰਟੀਆਂ ਦੇ ਲਈ ਚੋਣ ਦੌਰਾਨ ਕੀ ਕਰਨਾ ਹੈ ਅਤੇ ਕੀ ਨਹੀਂ (ਡੂਜ ਐਂਡ ਡੋਂਟਸ) ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇੰਨ੍ਹਾਂ ਦਿਸ਼ਾ-ਨਿਰਦੇਸ਼ਾਂ ਦਾ ਚੋਣ ਦੀ ਪ੍ਰਕ੍ਰਿਆ ਪੂਰੀ ਹੋਣ ਤਕ ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਪਾਲਣ ਕੀਤਾ ਜਾਣਾ ਜਰੂਰੀ ਹੈ।
ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸਾਰੀ ਪਾਰਟੀਟਾਂ ਅਤੇ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਪਬਲਿਕ ਸਥਾਨਾਂ ਜਿਵੇਂ ਕਿ ਮੈਦਾਨ ਅਤੇ ਹੈਲੀਪੈਡ ਨਿਰਪੱਖ ਰੂਪ ਨਾਲ ਉਪਲਬਧ ਹੋਣਾ ਚਾਹੀਦਾ ਹੈ। ਚੋਣ ਦੌਰਾਨ ਹੋਰ ਰਾਜਨੀਤਿਕ ਪਾਰਟੀ ਅਤੇ ਉਮੀਦਵਾਰਾਂ ਦੀ ਆਲੋਚਨਾ ਸਿਰਫ ਉਨ੍ਹਾਂ ਦੀ ਨੀਤੀਆਂ, ਪ੍ਰੋਗ੍ਰਾਮਾਂ, ਪਿਛਲੇ ਰਿਕਾਰਡ ਅਤੇ ਕੰਮਾਂ ਤਕ ਹੀ ਸੀਮਤ ਰਹਿਣੀ ਚਾਹੀਦੀ ਹੈ। ਇਸ ਤੋਂ ਇਲਾਵਾ, ਸ਼ਾਂਤੀਪੂਰਨ ਅਤੇ ਅਵਿਵੇਕਪੂਰਨ ਘਰੇਲੂ ਜੀਵਨ ਲਈ ਹਰੇਕ ਵਿਅਕਤੀ ਦੇ ਅਧਿਕਾਰ ਦੀ ਪੂਰੀ ਤਰ੍ਹਾ ਰੱਖਿਆ ਕੀਤੀ ਜਾਣੀ ਚਾਹੀਦੀ ਹੈ। ਸਥਾਨਕ ਪੁਲਿਸ ਅਧਿਕਾਰੀਆਂ ਨੂੰ ਪੂਰੀ ਤਰ੍ਹਾ ਨਾਲ ਸੂਚਿਤ ਕੀਤਾ ਜਾਣਾ ਚਾਹੀਦਾ ਹੈ ਅਤੇ ਪ੍ਰਸਤਾਵਿਤ ਮੀਟਿੰਗ ਦੇ ਸਮੇਂ ਤੇ ਸਥਾਨ ਦੀ ਜਰੂਰੀ ਮੰਜੂਰੀ ਸਮੇਂ ਰਹਿੰਦੇ ਸਹੀਂ ਢੰਗ ਨਾਲ ਲਈ ਜਾਣੀ ਚਾਹੀਦੀ ਹੈ।
ਅਨੁਰਾਗ ਅਗਰਵਾਲ ਨੇ ਦਸਿਆ ਕਿ ਪ੍ਰਸਤਾਵਿਤ ਮੀਟਿੰਗ ਦੇ ਸਥਾਨ 'ਤੇ ਜੇਕਰ ਕਈ ਪ੍ਰਤੀਬੰਧਾਤਮਕ ਜਾਂ ਨਿਸ਼ੇਧਾਤਮਕ ਆਦੇਸ਼ ਲਾਗੂ ਹਨ ਤਾਂ ਉਨ੍ਹਾਂ ਆਦੇਸ਼ਾਂ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਇਸੀ ਤਰ੍ਹਾ ਪ੍ਰਸਤਾਵਿਤ ਮੀਟਿੰਗਾਂ ਲਈ ਲਾਊਡਸਪੀਕਰ ਜਾਂ ਅਜਿਹੀ ਕਿਸੇ ਹੋਰ ਸਹੂਲਤ ਦੀ ਵਰਤੋ ਲਈ ਮੰਜੂਰੀ ਪ੍ਰਾਪਤ ਕੀਤੀ ਜਾਣੀ ਚਾਹੀਦੀ ਹੈ ਅਤੇ ਮੀਟਿੰਗਾਂ ਵਿਚ ਗੜਬੜੀ ਜਾਂ ਅਵਿਵਸਥਾ ਪੈਦਾ ਕਰਨ ਵਾਲੇ ਵਿਅਕਤੀਆਂ ਨਾਲ ਨਜਿਠਣ ਵਿਚ ਪੁਲਿਸ ਸਹਾਇਤਾ ਪ੍ਰਾਪਤ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਨੇ ਦਸਿਆ ਕਿ ਕਿਸੇਵੀ ਜਲੂਸ ਨੂੰ ਸ਼ੁਰੂ ਕਰਨ ਅਤੇ ਖਤਮ ਕਰਨ ਲਦੇ ਸਮੇਂ ਤੇ ਸਥਾਨ ਅਤੇ ਮੰਗ ਨੂੰ ਅਗਰਿਮ ਰੂਪ ਨਾਲ ਫਾਈਨਲ ਕੀਤਾ ਜਾਣਾ ਚਾਹੀਦੀ ਹੈ ਅਤੇ ਪੁਲਿਸ ਅਧਿਕਾਰੀਆਂ ਤੋਂ ਪਹਿਲਾਂ ਮੰਜੂਰੀ ਪ੍ਰਾਪਤ ਕਰਨੀ ਚਾਹੀਦੀ ਹੈ। ਜਲੂਸ ਦਾ ਮਾਰਗ ਆਵਾਜਾਈ ਨੁੰ ਰੁਕਾਵਟ ਨਹੀਂ ਕਰਨਾ ਚਾਹੀਦਾ ਹੈ।
ਸ਼ਾਂਤੀਪੂਰਨ ਅਤੇ ਵਿਵਸਥਿਤ ਚੋਣ ਯਕੀਨੀ ਕਰਨ ਲਈ ਸਾਰੇ ਚੋਣ ਅਧਿਕਾਰੀਆਂ ਦਾ ਕਰਨ ਸਹਿਯੋਗ
ਮੁੱਖ ਚੋਣ ਅਧਿਕਾਰੀ ਨੇ ਦਸਿਆ ਕਿ ਸ਼ਾਂਤੀਪੂਰਨ ਅਤੇ ਵਿਵਸਥਿਤ ਚੋਣ ਯਕੀਨੀ ਕਰਨ ਲਈ ਸਾਰੇ ਚੋਣ ਅਧਿਕਾਰੀਆਂ ਨੂੰ ਸਹਿਯੋਗ ਕੀਤਾ ਜਾਣਾ ਚਾਹੀਦਾ ਹੈ। ਨਾਲ ਹੀ ਚੋਣ ਵਿਚ ਲੱਗੇ ਸਾਰੇ ਰਾਜਨੀਤਿਕ ਕਾਰਜਕਰਤਾਵਾਂ ਨੂੰ ਬੈਜ ਜਾਂ ਪਹਿਚਾਨ ਪੱਤਰ ਦਿਖਾਉਣਾ ਹੋਵੇਗਾ। ਵੋਟਰਾਂ ਨੂੰ ਜਾਰੀ ਗੈਰ-ਰਸਮੀ ਪਹਿਚਾਣ ਪਰਚੀ ਸਾਦੇ (ਚਿੱਟੇ) ਕਾਗਜ 'ਤੇ ਹੋਣੀ ਚਾਹੀਦੀ ਹੈ ਅਤੇ ਜਿਸ 'ਤੇ ਪਾਰਟੀ ਦਾ ਕੋਈ ਨਾਂਅ ਅਤੇ ਨਿਸ਼ਾਨ ਜਾਂ ਉਮੀਦਵਾਰ ਦਾ ਨਾਂਅ ਨਹੀ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਪ੍ਰਚਾਰ ਮੁਹਿੰਮ ਦੀ ਸਮੇਂ ਦੌਰਾਨ ਅਤੇ ਚੋਣ ਦੇ ਦਿਨ ਵਾਹਨਾਂ ਦੀ ਆਵਾਜਾਈ 'ਤੇ ਪਾਬੰਦੀ ਦਾ ਪੂਰੀ ਤਰ੍ਹਾ ਨਾਲ ਪਾਲਣ ਕੀਤਾ ਜਾਣਾ ਚਾਹੀਦਾ ਹੈ। ਚੋਣ ਦੇ ਸੰਚਾਲਨ ਦੇ ਸਬੰਧ ਵਿਚ ਕਿਸੇ ਵੀ ਤਰ੍ਹਾ ਦੀ ਸ਼ਿਕਾਇਤ ਜਾਂ ਸਮਸਿਆ ਨੂੰ ਚੋਣ ਕਮਿਸ਼ਨ ਦੇ ਓਬਜਰਵਰ, ਰਿਟਰਨਿੰਗ ਅਧਿਕਾਰੀ, ਜੋਨਲ/ਸੈਕਟਰ ਮੈਜੀਸਟ੍ਰੇਟ, ਮੁੱਖ ਚੋਣ ਅਧਿਕਾਰੀ ਜਾਂ ਭਾਰਤ ਚੋਣ ਕਮਿਸ਼ਨ ਦੀ ਜਾਣਕਾਰੀ ਵਿਚ ਲਿਆਇਆ ਜਾਣਾ ਚਾਹੀਦਾ ਹੈ।