ਪੰਜਾਬ ਦੇ ਰਾਜਪਾਲ ਵੱਲੋਂ ਗਣਤੰਤਰ ਦਿਵਸ ਮੌਕੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜ਼ਲੀ
ਹਰਸ਼ਬਾਬ ਸਿੱਧੂ
ਮੋਹਾਲੀ, ਜਨਵਰੀ 26, 2021: ਪੰਜਾਬ ਦੇ ਰਾਜਪਾਲ, ਵੀ ਪੀ ਸਿੰਘ ਬਦਨੌਰ ਨੇ ਕਿਸਾਨ ਮੋਰਚੇ ਦੌਰਾਨ ਮਾਰੇ ਗਏ ਕਿਸਾਨਾਂ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਦੁਖੀ ਪਰਿਵਾਰਾਂ ਨਾਲ ਹਮਦਰਦੀ ਵੀ ਜ਼ਾਹਰ ਕੀਤੀ। ਰਾਜਪਾਲ ਵੱਲੋਂ ਅੱਜ ਮੋਹਾਲੀ ਵਿਖੇ ਰਾਜ ਪੱਧਰੀ ਸਮਾਰੋਹ ਵਿੱਚ ਗਣਤੰਤਰ ਦਿਵਸ ਦੇ ਮੌਕੇ ਉੱਤੇ ਆਪਣੇ ਭਾਸ਼ਣ ਦੌਰਾਨ ਇਹ ਗੱਲਾਂ ਕਹੀਆਂ ਗਈਆਂ।
ਵੀਪੀ ਸਿੰਘ ਬਦਨੌਰ ਨੇ ਸੂਬੇ ਦੇ ਉਨ੍ਹਾਂ ਕਿਸਾਨਾਂ ਲਈ ਦੁਖ ਪ੍ਰਗਟ ਕੀਤਾ, ਜਿਨ੍ਹਾਂ ਨੇ ਦਿੱਲੀ ਸਰਹੱਦਾਂ 'ਤੇ ਚੱਲ ਰਹੇ ਅੰਦੋਲਨ ਦੌਰਾਨ ਆਪਣੀ ਜਾਨ ਗੁਆ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਖੇਤੀਬਾੜੀ ਦੇ ਵਿਕਾਸ ਦੇ ਨਾਲ-ਨਾਲ ਹੋਰ ਖੇਤਰਾਂ ਵਿੱਚ ਬਹੁਤ ਵੱਡਾ ਯੋਗਦਾਨ ਦਿੱਤਾ ਹੈ। ਉਨ੍ਹਾਂ ਆਪਣੇ ਭਾਸ਼ਣ ਵਿੱਚ ਕਿਹਾ, "ਮੈਨੂੰ ਉਮੀਦ ਹੈ ਕਿ ਕੇਂਦਰ ਸਰਕਾਰ ਨਾਲ ਗੱਲਬਾਤ ਦੇ ਜ਼ਰੀਏ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਛੇਤੀ ਹੋ ਜਾਣਾ ਚਾਹੀਦਾ ਹੈ।"
ਰਾਜਪਾਲ ਨੇ ਇਹ ਵੀ ਕਿਹਾ ਕਿ ਸਹੀ ਕਾਨੂੰਨ ਅਤੇ ਪ੍ਰਬੰਧ ਕਿਸੇ ਵੀ ਰਾਜ ਦੇ ਸਰਬਪੱਖੀ ਵਿਕਾਸ ਲਈ ਜਰੂਰੀ ਹਨ।