ਰਾਜਾ ਵੜਿੰਗ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
ਬਲਰਾਜ ਸਿੰਘ ਰਾਜਾ
ਬਿਆਸ 11 ਜੂਨ 2024 :ਲੋਕ ਸਭਾ ਚੋਣਾਂ 2024 ਦੌਰਾਨ ਲੋਕ ਸਭਾ ਹਲਕਾ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਚੁਣੇ ਗਏ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਅਤੇ ਵੱਖ ਵੱਖ ਕਾਂਗਰਸੀ ਲੀਡਰਾਂ ਨਾਲ ਬਾਅਦ ਦੁਪਹਿਰ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਪੁੱਜੇ।ਜਿੱਥੇ ਉਨ੍ਹਾਂ ਵਲੋਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਮੁਲਾਕਾਤ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਸੂਤਰਾਂ ਅਨੁਸਾਰ ਇਹ ਉਨ੍ਹਾਂ ਦੀ ਨਿੱਜੀ ਮੁਲਾਕਾਤ ਸੀ।।
ਜਿਕਰਯੋਗ ਹੈ ਕਿ ਚੋਣਾਂ ਜਿੱਤਣ ਤੋਂ ਬਾਅਦ ਅੱਜ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਦੁਪਹਿਰ ਇਸ ਤੋਂ ਪਹਿਲਾਂ ਗੁਰਦੁਆਰਾ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਵਿਖੇ ਨਤਮਸਤਕ ਹੋਏ ਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਮਾਝੇ ਦੇ ਹੋਰਨਾਂ ਵੀ ਵੱਖ ਵੱਖ ਇਲਾਕਿਆਂ ਵਿੱਚ ਫੇਰੀ ਤੇ ਸਨ।ਇਸ ਦੌਰਾਨ ਉਨ੍ਹਾਂ ਨਾਲ ਦਾਖਾ ਤੋਂ ਸੀਨੀਅਰ ਕਾਂਗਰਸ ਨੇਤਾ ਕੈਪਟਨ ਸੰਦੀਪ ਸੰਧੂ ਅਤੇ ਹੋਰ ਕਾਂਗਰਸੀ ਨੇਤਾ ਵੀ ਹਾਜਰ ਸਨ।