ਰਾਜਾ ਵੜਿੰਗ ਨੇ ਸੰਘਰਸ਼ ’ਚ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਮੰਗੀ ਸਰਕਾਰੀ ਨੌਕਰੀ ਤੇ 10 ਲੱਖ ਰੁਪਏ ਮੁਆਵਜ਼ਾ
ਸ਼ੰਭੂ, 14 ਦਸੰਬਰ, 2020 : ਕਾਂਗਰਸ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਸਾਨ ਸੰਘਰਸ਼ ਵਿਚ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਅਤੇ ਹਰ ਪਰਿਵਾਰ ਨੂੰ 10 ਲੱਖ ਰੁਪਏ ਹਰੇਕ ਲਈ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਉਹਨਾਂ ਇਕ ਟਵੀਟ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਅਪੀਲ ਕੀਤੀ ਹੈ।
ਰਾਜਾ ਵੜਿੰਗ ਨੇ ਇਹ ਮੰਗ ਅਜਜ ਸ਼ੰਭੂ ਵਿੱਚ ਕਾਂਗਰਸ ਧਰਨੇ 'ਚ ਬੋਲਦਿਆਂ ਵੀ ਉਠਾਈ ਸੀ .