← ਪਿਛੇ ਪਰਤੋ
ਚੰਡੀਗੜ੍ਹ, 20 ਮਾਰਚ 2017 : ਸ੍ਰੀ ਆਨੰਦਪੁਰ ਸਾਹਿਬ ਦੇ ਵਿਧਾਇਕ ਰਾਣਾ ਕੰਵਰਪਾਲ ਸਿੰਘ (ਕੇ. ਪੀ.) ਨੇ ਗਵਰਨਰ ਹਾਊਸ 'ਚ ਸੋਮਵਾਰ ਸਵੇਰੇ 11 ਵਜੇ ਆਰਜ਼ੀ ਸਪੀਕਰ ਦੇ ਤੌਰ 'ਤੇ ਸਹੁੰ ਚੁੱਕੀ। ਪੰਜਾਬ ਦੇ ਗਵਰਨਰ ਵੀ. ਪੀ. ਸਿੰਘ ਬਦਨੌਰ ਨੇ ਰਾਣਾ ਕੇ. ਪੀ. ਨੂੰ ਆਰਜ਼ੀ ਸਪੀਕਰ ਦੇ ਅਹੁਦੇ ਦੀ ਸਹੁੰ ਚੁਕਵਾਈ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਕੈਬਨਿਟ ਮੰਤਰੀ ਤੇ ਮਾਹਿਰ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਇਸ ਤੋਂ ਬਾਅਦ 27 ਮਾਰਚ ਨੂੰ ਪੰਜਾਬ ਵਿਧਾਨ ਸਭਾ 'ਚ ਸਪੀਕਰ ਦੀ ਚੋਣ ਹੋਵੇਗੀ, ਜਿਸ 'ਚ ਕਾਂਗਰਸ ਪਾਰਟੀ ਰਾਣਾ ਨੂੰ ਕਾਂਗਰਸ ਵੱਲੋਂ ਸਪੀਕਰ ਬਣਾਉਣ ਦਾ ਐਲਾਨ ਕਰ ਸਕਦੀ ਹੈ ।
Total Responses : 267