← ਪਿਛੇ ਪਰਤੋ
ਅਸ਼ੋਕ ਵਰਮਾ ਬਠਿੰਡਾ,18 ਮਈ 2020: ਬਠਿੰਡਾ ਜਿਲੇ ਦੇ ਪਿੰਡ ਕੋਟ ਸ਼ਮੀਰ ਦੇ ਬੇਜਮੀਨੇ ਦਲਿਤ ਮਜਦੂਰਾਂ ਨੇ ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਵੰਡੇ ਜਾਂਦੇ ਰਾਸ਼ਨ ਦੀ ਕਾਣੀ ਵੰਡ ਖਿਲਾਫ਼ ਜਬਰਦਸਤ ਰੋਸ ਮੁਜ਼ਾਹਰਾ ਕੀਤਾ। ਭਾਰੀ ਗਿਣਤੀ ਵਿੱਚ ਇਕੱਠੇ ਹੋਏ ਗਰੀਬ ਮਰਦ ਔਰਤਾਂ ਨੇ ਦੋਸ਼ ਲਾਇਆ ਕਿ ਰਾਸ਼ਨ ਵੰਡ ਵੇਲੇ ਸਿਆਸੀ ਦਖਲਅੰਦਾਜ਼ੀ ਸਦਕਾ ਭਾਰੀ ਵਿਤਕਰਾ ਕੀਤਾ ਜਾਂਦਾ ਹੈ। ਮੁਜਾਹਰਾਕਾਰੀਆਂ ਨੇ ਆਪਣੇ ਹੱਥਾਂ ਵਿੱਚ ਆਟਾ ਦਾਲ ਸਕੀਮ ਦੇ ਕਾਰਡ ਵੀ ਫੜੇ ਹੋਏ ਸਨ ਜੋ ਕਿ ਬਿਨਾਂ ਕਾਰਨ ਹੀ ਕੱਟ ਦਿੱਤੇ ਗਏ ਹਨ। ਮੁਜਾਹਰਾਕਾਰੀਆਂ ਦੀ ਅਗਵਾਈ ਕਰ ਰਹੇ ਦਿਹਾਤੀ ਮਜ਼ਦੂਰ ਸਭਾ ਦੇ ਜਿਲਾ ਪ੍ਰਧਾਨ ਮਿੱਠੂ ਸਿੰਘ ਘੁੱਦਾ ਅਤੇ ਜਿਲਾ ਕਮੇਟੀ ਮੈਂਬਰ ਸਾਥੀ ਗੁਰਮੀਤ ਸਿੰਘ ਜੈ ਸਿੰਘ ਵਾਲਾ ਨੇ ਐਲਾਨ ਕੀਤਾ ਕਿ ਇਸ ਪੱਖਪਾਤੀ ਨੀਤੀ ਵਿਰੁੱਧ 20 ਮਈ ਨੂੰ ਪਿੰਡ ਪਿੰਡ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਨਾਂ ਇਹ ਵੀ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਰਤ ਕਾਨੂੰਨਾਂ ਦੇ ਖਾਤਮੇ ਦੀਆਂ ਕੀਤੀਆਂ ਜਾ ਰਹੀਆਂ ਸਾਜਿਸ਼ਾਂ ਵਿਰੁੱਧ ਕੇਂਦਰੀ ਤੇ ਸੂਬਾਈ ਟਰੇਡ ਯੂਨੀਅਨਾਂ ਵੱਲੋਂ 22 ਮਈ ਨੂੰ ਕੀਤੇ ਜਾ ਰਹੇ ਦੇਸ਼ ਵਿਆਪੀ ਰੋਸ ਐਕਸ਼ਨਾਂ ਵਿੱਚ ਦਿਹਾਤੀ ਮਜ਼ਦੂਰ ਸਭਾ ਪੂਰੀ ਸ਼ਕਤੀ ਨਾਲ ਹਿੱਸਾ ਲਵੇਗੀ
Total Responses : 267