ਅਸ਼ੋਕ ਵਰਮਾ
ਸ੍ਰੀ ਮੁਕਤਸਰ ਸਾਹਿਬ, 16 ਅਪਰੈਲ 2020 - ਪੰਜਾਬ ਖ਼ੇਤ ਮਜ਼ਦੂਰ ਜੂਨ ਵੱਲੋਂ ਪੰਜਾਬ ਸਰਕਾਰ ਵੱਲੋਂ ਕੀਤੇ ਲਾਕਡਾਊਨ ਸਦਕਾ ਮੁਲਕ ਸਮੇਤ ਸੂਬੇ ਵਿੱਚ ਮਜ਼ਦੂਰਾਂ ਲਈ ਭੁੱਖਮਰੀ ਦੀ ਹਾਲਤ ਬਣੀ ਹੋਈ ਹੈ। ਕਰਫਿਊ ਦੇ 25 ਦਿਨ ਬੀਤਣ ਪੰਜਾਬ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਰਾਸ਼ਨ ਨਹੀਂ ਦਿੱਤਾ ਗਿਆ। ਇਸ ਲਈ ਪੰਜਾਬ ਖੇਤ ਮਜਦੂਰ ਯੂਨੀਅਨ ਵੱਲੋਂ ਜ਼ਿਲ੍ਹਾ ਭਰ ਦੇ ਪਿੰਡਾਂ ਵਿੱਚ ਕੋਰੋਨਾ ਵਇਰਸ ਸਬੰਧੀ ਬਚਾਓ ਦੀਆਂ ਹਦਾਇਤਾਂ ਨੂੰ ਧਿਆਨ 'ਚ ਰੱਖਦਿਆਂ 18 ਅਪਰੈਲ ਨੂੰ ਆਪਣੇ ਘਰਾਂ ਦੇ ਬਾਰਾਂ ਮੂਹਰੇ ਖੜ੍ਹ ਕੇ ਖਾਲੀ ਭਾਂਡੇ ਖੜਕਾ ਕੇ ਅਤੇ ਝੰਡੇ ਲਹਿਰਾ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਕੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ।
ਪੰਜਾਬ ਖ਼ੇਤ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਗੁਰਜੰਟ ਸਿੰਘ ਸਾਉਂਕੇ ,ਜ਼ਿਲ੍ਹਾ ਜਰਨਲ ਸਕੱਤਰ ਤਰਸੇਮ ਸਿੰਘ ਖੁੰਡੇ ਹਲਾਲ, ਬਾਜ ਸਿੰਘ ਭੁੱਟੀਵਾਲਾ, ਕਾਲਾ ਸਿੰਘ ਖੁੰਨਣ ਖੁਰਦ, ਕਾਕਾ ਸਿੰਘ ਖੁੰਡੇ ਹਲਾਲ, ਕਾਲਾ ਸਿੰਘ ਸਿੰਘੇ ਵਾਲਾ ਅਤੇ ਰਾਜਾ ਸਿੰਘ ਖੁੰਨਣ ਖੁਰਦ ਆਦਿ ਆਗੂਆਂ ਨੇ ਪ੍ਰੈੱਸ ਦੇ ਨਾ ਬਿਆਨ ਜਾਰੀ ਕਰਦਿਆਂ ਆਖਿਆ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਲਾਕਡਾਊਨ ਤੋਂ ਬਾਅਦ ਕਰਫਿਊ ਤਾਂ ਲਗਾ ਦਿੱਤਾ ਪਰ ਰੋਜ਼ਾਨਾ ਦੀ ਕਰਕੇ ਖਾਣ ਵਾਲੇ ਮਜ਼ਦੂਰਾਂ ਨੂੰ ਕਰਫਿਊ ਦੇ 25 ਦਿਨ ਬੀਤਣ ਬਾਅਦ ਵੀ ਅਜੇ ਤੱਕ ਪਿੰਡਾਂ ਵਿੱਚ ਰਾਸ਼ਨ ਦਾ ਪ੍ਰਬੰਧ ਨਹੀਂ ਕੀਤਾ ਗਿਆ।
ਉਨ੍ਹਾਂ ਆਖਿਆ ਕਿ ਉਨ੍ਹਾਂ ਆਖਿਆ ਕਿ ਪੇਂਡੂ ਅਤੇ ਸ਼ਹਿਰੀ ਅਬਾਦੀ ਦੇ ਧੁਰ ਹੇਠਾਂ ਤੱਕ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਸਭਨਾਂ ਲਈ ਸਸਤੇ ਰਾਸ਼ਨ ਦਾ ਪ੍ਰਬੰਧ ਕੀਤਾ ਜਾਵੇ । ਪੇਂਡੂ ਅਤੇ ਸ਼ਹਿਰੀ ਅਬਾਦੀ ਦੇ ਧੁਰ ਹੇਠਾਂ ਤੱਕ ਮੁਫ਼ਤ ਇਲਾਜ ਲਈ ਸਿਹਤ ਕੇਂਦਰ ਉਸਾਰੇ ਜਾਣ ਦਾ ਕਾਰਨ । ਸਿਹਤ ਸੇਵਾਵਾਂ ਦਾ ਕੌਮੀਕਰਨ ਕਰਕੇ ਇਨ੍ਹਾਂ ਦਾ ਜੰਗੀ ਪੱਧਰ ਤੇ ਪਸਾਰਾ ਕੀਤਾ ਜਾਵੇ ।ਇਸ ਮਹਾਂਮਾਰੀ ਦੇ ਟਾਕਰੇ ਲਈ ਵੱਡੇ ਪੱਧਰ ਤੇ ਲੋਹੜੀ ਦੇ ਫੰਡ ਜਾਰੀ ਕੀਤੇ ਜਾਣ ਇਸ ਸਬੰਧੀ ਅਗਾਮੀ ਕਦਮ ਚੁੱਕਦਿਆਂ ਸਰਕਾਰੀ ਖਜ਼ਾਨੇ ਦਾ ਮੂੰਹ ਖੋਲ੍ਹਿਆ ਜਾਵੇ, ਵੱਡੇ ਉਦਯੋਗਪਤੀਆਂ ਅਤੇ ਵੱਡੇ ਭੂ ਮਾਲਕਾਂ ਦੀ ਉੱਪਰਲੀ 5-7 ਫੀਸਦੀ ਪਰਤ ਤੇ ਮੋਟਾ ਮਹਾਂਵਾਰੀ ਟੈਕਸ ਲਾ ਕੇ ਤੁਰੰਤ ਵਸੂਲੀ ਕੀਤੀ ਜਾਵੇ।
ਲੋਕ ਵਲੰਟੀਅਰਾਂ ਦੀ ਅਥਾਹ ਸ਼ਕਤੀ ਨੂੰ ਸੇਵਾ ਸੰਭਾਲ ਤੇ ਸਿਹਤ ਜਾਗਰਤੀ ਲਈ ਹਰਕਤ ਵਿੱਚ ਆਉਣ ਦਿੱਤਾ ਜਾਵੇ , ਇਸ ਬਾਬਤ ਲੋੜੀ ਦੀ ਸਿਖਲਾਈ ਦਿੱਤੀ ਜਾਵੇ ਅਤੇ ਪਾਸ ਜਾਰੀ ਕੀਤੇ ਜਾਣ। ਪੁਲਿਸ ਸਖ਼ਤੀ ਪ੍ਰਸ਼ਾਸਕੀ ਢਿੱਲ ਮੱਠ ਤੇ ਅੜੀਅਲ ਵਤੀਰੇ ਤੋਂ ਇਲਾਵਾ ਸਿਆਸੀ ਬੇਰੁਖ਼ੀ ਨੂੰ ਨੱਥ ਪਾਈ ਜਾਵੇ। ਹਾੜ੍ਹੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ, ਕਰੋਨਾ ਕਾਰਨ ਕੀਤੇ ਲਾਭ ਉਡਾਉਣ ਦੇ ਪੂਰੇ ਸਮੇਂ ਦੀ ਸਰਕਾਰੀ ਤੇ ਗ਼ੈਰ ਸਰਕਾਰੀ ਅਦਾਰਿਆਂ ਦੇ ਪੱਕੇ ਤੇ ਕੱਚੇ ਮਜ਼ਦੂਰਾਂ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਦੇਣ ਦੀ ਗਾਰੰਟੀ ਕੀਤੀ ਜਾਵੇ ਅਤੇ ਮਨਰੇਗਾ ਮਜ਼ਦੂਰਾਂ ਦੇ ਸਾਰੇ ਖੜ੍ਹੇ ਬਕਾਏ ਤੁਰੰਤ ਜਾਰੀ ਕੀਤੇ ਜਾਣ ਅਤੇ ਹੋਰਨਾਂ ਸਭਨਾਂ ਕਿਰਤੀਆਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ।