ਰਾਹੁਲ ਗਾਂਧੀ ਅੱਜ ਅੰਮ੍ਰਿਤਸਰ 'ਚ ਅਤੇ CM Mann ਤਰਨਤਾਰਨ ਤੇ ਗੁਰਦਾਸਪੁਰ 'ਚ ਰੋਡ ਸ਼ੋਅ ਕਰਨਗੇ
ਅੰਮਿ੍ਤਸਰ, 25 ਮਈ 2024 : ਲੋਕ ਸਭਾ ਚੋਣਾਂ 2024 ਸਬੰਧੀ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਉਹ ਕਰੀਬ 4 ਵਜੇ ਅੰਮ੍ਰਿਤਸਰ ਪਹੁੰਚਣਗੇ। ਰਾਹੁਲ ਗਾਂਧੀ ਪੰਜਾਬ ਵਿੱਚ ਤਿੰਨ ਰੈਲੀਆਂ ਕਰਨਗੇ।
ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਰਾਹੁਲ ਗਾਂਧੀ ਪਾਰਟੀ ਉਮੀਦਵਾਰ ਅਤੇ ਮੌਜੂਦਾ ਸੰਸਦ ਮੈਂਬਰ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਮੀਰਾਂਕੋਟ ਵਿੱਚ ਉਨ੍ਹਾਂ ਲਈ ਪੰਡਾਲ ਸਜਾਇਆ ਗਿਆ ਹੈ। ਇੱਥੇ ਕਰੀਬ 20 ਹਜ਼ਾਰ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ। ਵੀ.ਵੀ.ਆਈ.ਪੀ. ਮੂਵਮੈਂਟ ਕਾਰਨ ਪੁਲਿਸ ਨੂੰ ਵੀ ਅਲਰਟ 'ਤੇ ਰੱਖਿਆ ਗਿਆ ਹੈ। 1000 ਤੋਂ ਵੱਧ ਪੁਲਿਸ ਬਲ ਅਤੇ ਨੀਮ ਫੌਜੀ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।
ਮੁੱਖ ਮੰਤਰੀ Mann ਅੱਜ ਤਰਨਤਾਰਨ ਤੇ ਗੁਰਦਾਸਪੁਰ 'ਚ ਰੋਡ ਸ਼ੋਅ ਕਰਨਗੇ
ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਦੀ ਲੜਾਈ ਜਿੱਤਣ ਲਈ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ। ਉਹ ਪਿਛਲੇ ਇੱਕ ਹਫ਼ਤੇ ਤੋਂ ਲਗਾਤਾਰ ਰੋਡ ਸ਼ੋਅ ਅਤੇ ਰੈਲੀਆਂ ਕਰ ਰਹੇ ਹਨ। ਇਸੇ ਲੜੀ ਤਹਿਤ ਉਹ ਅੱਜ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਰੋਡ ਸ਼ੋਅ ਕਰਨਗੇ। ਉਹ ਦੋਵੇਂ ਜ਼ਿਲ੍ਹਿਆਂ ਵਿੱਚ ਛੇ ਥਾਵਾਂ ’ਤੇ ਰੋਡ ਸ਼ੋਅ ਕਰਨਗੇ। ਉਨ੍ਹਾਂ ਵੱਲੋਂ ਅੱਜ ਕੋਈ ਜਨਤਕ ਮੀਟਿੰਗ ਨਹੀਂ ਕੀਤੀ ਜਾਵੇਗੀ।
ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਪਾਰਟੀ ਦੇ ਉਮੀਦਵਾਰ ਸੂਬਾ ਸਰਕਾਰ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਹਨ, ਜਦਕਿ ਤਰਨਤਾਰਨ ਤੋਂ ਮੰਤਰੀ ਲਾਲਜੀਤ ਸਿੰਘ ਭੁੱਲਰ ਚੋਣ ਮੈਦਾਨ ਵਿੱਚ ਹਨ। ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹੇ ਵਿੱਚ ਕੁੱਲ 6 ਰੋਡ ਸ਼ੋਅ ਕਰਨਗੇ। ਪਹਿਲਾਂ ਉਹ ਅੰਮ੍ਰਿਤਸਰ ਜ਼ਿਲ੍ਹੇ ਦੇ ਰਾਜਾਸਾਂਸੀ ਵਿਧਾਨ ਸਭਾ ਹਲਕੇ ਵਿੱਚ ਦੁਪਹਿਰ 12 ਵਜੇ ਰੋਡ ਸ਼ੋਅ ਕਰਨਗੇ। ਇਸ ਤੋਂ ਬਾਅਦ ਦੁਪਹਿਰ 1 ਵਜੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਪਾਰਟੀ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦਾ ਰੋਡ ਸ਼ੋਅ ਸ਼ੁਰੂ ਹੋਵੇਗਾ।
ਜਦੋਂਕਿ ਅੰਤ ਵਿੱਚ ਉਹ ਮਜੀਠਾ ਇਲਾਕੇ ਵਿੱਚ ਰੋਡ ਸ਼ੋਅ ਕਰਨਗੇ। ਇਸ ਤੋਂ ਬਾਅਦ 3 ਵਜੇ ਉਹ ਹਲਕਾ ਖਡੂਰ ਸਾਹਿਬ ਦੇ ਜੰਡਿਆਲਾ, 4 ਵਜੇ ਬਾਬਾ ਬਕਾਲਾ ਅਤੇ ਸ਼ਾਮ 5 ਵਜੇ ਤਰਨਤਾਰਨ ਵਿਖੇ ਰੋਡ ਸ਼ੋਅ ਕਰਨਗੇ।