ਭੋਪਾਲ, 15 ਦਸੰਬਰ, 2016 : ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀਰਵਾਰ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਕੋਈ ਉਨ੍ਹਾਂ ਨੂੰ ਗੰਭੀਰਤਾ ਨਾਲ ਨਹੀਂ ਲੈਦਾ। ਬੁੱਧਵਾਰ ਨੂੰ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੇ ਕੋਲ ਪ੍ਰਧਾਨ ਮੰਤਰੀ ਦੇ 'ਨਿੱਜੀ ਭ੍ਰਿਸ਼ਟਾਚਾਰ' ਦੀ ਜਾਣਕਾਰੀ ਹੈ, ਇਸ ਲਈ ਉਨ੍ਹਾਂ ਨੂੰ ਸੰਸਦ 'ਚ ਬੋਲਣ ਨਹੀਂ ਦਿੱਤਾ ਜਾ ਰਿਹਾ, ਜਦੋਂ ਸ਼ਿਵਰਾਜ ਸਿੰਘ ਚੌਹਾਨ ਕੋਲੋਂ ਇਸ ਸੰਬੰਧ 'ਚ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ, 'ਇਹ ਸਵਾਲ-ਜਵਾਬ ਦੇਣ ਦੇ ਕਾਬਲ ਨਹੀਂ ਹੈ ਕਿਉਂਕਿ ਰਾਹੁਲ ਗਾਂਧੀ ਨੂੰ ਦੇਸ਼ 'ਚ ਕੋਈ ਗੰਭੀਰਤਾ ਨਾਲ ਨਹੀਂ ਲੈਦਾ।'