← ਪਿਛੇ ਪਰਤੋ
ਚੰਡੀਗੜ੍ਹ, 7 ਨਵੰਬਰ, 2016 : ਕਾਂਗਰਸ ਵਿਧਾਈ ਪਾਰਟੀ ਦੇ ਮੁਖੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਨੂੰ ਕਾਂਗਰਸ ਵਰਕਿੰਗ ਕਮੇਟੀ ਵੱਲੋਂ ਸਰਬਸੰਮਤੀ ਨਾਲ ਕੀਤੀ ਗਈ ਸਿਫਾਰਿਸ਼ ਮੁਤਾਬਿਕ ਪਾਰਟੀ ਦੀ ਕਮਾਂਡ ਸੰਭਾਲ ਲੈਣੀ ਚਾਹੀਦੀ ਹੈ। ਉਨ੍ਹਾਂ ਨੇ ਕਾਂਗਰਸ ਵਰਕਿੰਗ ਕਮੇਟੀ ਦੀਆਂ ਸਿਫਾਰਿਸ਼ਾਂ ਦਾ ਸਵਾਗਤ ਕੀਤਾ ਹੈ। ਚੰਨੀ ਨੇ ਕਿਹਾ ਕਿ ਵੰਡ ਪਾਊ ਤੇ ਸੰਪ੍ਰਦਾਇਕ ਭਾਜਪਾ ਅਤੇ ਸੰਘ ਪਰਿਵਾਰ ਨਾਲ ਲੜ੍ਹਾਈ ਅਹਿਮ ਸਟੇਜ਼ 'ਤੇ ਪਹੁੰਚ ਚੁੱਕੀ ਹੈ ਅਤੇ ਇਨ੍ਹਾਂ ਖਤਰਨਾਕ ਤਾਕਤਾਂ ਦਾ ਮੁਕਾਬਲਾ ਇਸ ਨੌਜ਼ਵਾਨ ਆਗੂ ਦੀ ਮਜ਼ਬੂਤ ਲੀਡਰਸ਼ਿਪ ਅਧੀਨ ਹੋਣਾ ਚਾਹੀਦਾ ਹੈ। ਕਾਂਗਰਸ ਨੇ ਹਮੇਸ਼ਾ ਤੋਂ ਸੰਪ੍ਰਦਾਇਕ ਤਾਕਤਾਂ ਖਿਲਾਫ ਲੜਾਈ ਦੀ ਅਗਵਾਈ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਫਰਵਰੀ 2017 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਸਬੰਧ 'ਚ ਇਹ ਬਹੁਤ ਹੀ ਗੰਭੀਰ ਮਾਮਲਾ ਹੈ। ਪੰਜਾਬ 'ਚ ਪਾਰਟੀ ਨੂੰ ਰਾਹੁਲ ਗਾਂਧੀ ਦੀ ਮਜ਼ਬੂਤ ਲੀਡਰਸ਼ਿਪ ਅਧੀਨ ਬਹੁਤ ਫਾਇਦਾ ਮਿਲੇਗਾ। ਪੰਜਾਬ ਦੇ ਨੌਜ਼ਵਾਨਾਂ ਪ੍ਰਤੀ ਉਨ੍ਹਾਂ ਦੀ ਚਿੰਤਾ ਨੂੰ ਹਰ ਕੋਈ ਸਵੀਕਾਰ ਕਰਦਾ ਹੈ। ਜਿਹੜੇ ਪੰਜਾਬ ਦੇ ਨੌਜ਼ਵਾਨਾਂ ਵਿਚਾਲੇ ਨਸ਼ਿਆਂ ਦੀ ਸਮੱਸਿਆ ਦਾ ਮੁੱਦਾ ਚੁੱਕਣ ਵਾਲੇ ਪਹਿਲੇ ਵਿਅਕਤੀ ਸਨ।
Total Responses : 267