ਰਿਵਾਇਤੀ ਪਾਰਟੀਆਂ ਨੇ ਸੂਬੇ ਨੂੰ ਲੁੱਟਣ ਤੋਂ ਇਲਾਵਾ ਕੋਈ ਹੋਰ ਕੰਮ ਨਹੀਂ ਕੀਤਾ : ਹਰਚੰਦ ਸਿੰਘ ਬਰਸਟ
ਹਰਚੰਦ ਸਿੰਘ ਬਰਸਟ ਨੇ ਪੰਜਾਬ ਐਵਿਨਿਊ ਜਲੰਧਰ ਵਿਖੇ ਪ੍ਰੋਗਰਾਮ ਵਿੱਚ ਕੀਤੀ ਸ਼ਿਰਕਤ
- ਮੋਦੀ ਸਰਕਾਰ ਨੇ ਦੇਸ਼ ਦੇ ਨਾਗਰਿਕ ਵੱਲੋਂ ਦਿੱਤੇ ਟੈਕਸ ਦੀ ਕਮਾਈ ਆਪਣੇ ਸਰਮਾਏਦਾਰ ਚਹੇਤਿਆਂ ਨੂੰ ਲੁਟਾਈ: ਹਰਚੰਦ ਸਿੰਘ ਬਰਸਟ
- ਪ੍ਰੋਗਰਾਮ ਦੌਰਾਨ ਹਾਜ਼ਰ ਲੋਕਾਂ ਨੇ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ 'ਆਪ' ਉਮੀਦਵਾਰ ਰਿੰਕੂ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਦਾ ਕੀਤਾ ਦਾਅਵਾ
ਜਲੰਧਰ, 29 ਅਪ੍ਰੈਲ 2023 : ਆਮ ਆਦਮੀ ਪਾਰਟੀ ਵੱਲੋਂ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਐਵਿਨਿਊ ਜਲੰਧਰ ਵਿਖੇ ਕਰਵਾਏ ਗਏ ਇੱਕ ਪ੍ਰੋਗਰਾਮ ਦੌਰਾਨ 'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੌਰਾਨ ਸਾਬਕਾ ਐਸਐਸਪੀ ਸੱਜਣ ਸਿੰਘ ਚੀਮਾ ਹਲਕਾ ਇੰਚਾਰਜ ਸੁਲਤਾਨਪੁਰ ਲੋਧੀ, ਹਰਬੰਸ ਸਿੰਘ ਪ੍ਰਧਾਨ, ਨੰਦ ਕਿਸ਼ੋਰ ਮੀਤ ਪ੍ਰਧਾਨ, ਪਰਮਜੀਤ ਸਿੰਘ, ਰਾਜੇਸ਼ ਤਿਵਾੜੀ, ਮੰਗਲ ਸਿੰਘ ਜੋਲ, ਗੁਰਪ੍ਰੀਤ ਸਿੰਘ 'ਤੇ ਹੋਰ ਕਈ ਪਤਵੰਤੇ ਸੱਜਣ ਹਾਜ਼ਰ ਸਨ। ਪ੍ਰੋਗਰਾਮ ਦੌਰਾਨ ਹਾਜ਼ਰ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ 'ਤੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਦੇ ਸ਼ਲਾਘਾ ਕੀਤੀ।
'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਸੂਬੇ ਨੇ ਪਿਛਲੇ ਇੱਕ ਸਾਲ ਵਿੱਚ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਰਿਕਾਰਡ ਤਰੱਕੀ ਕੀਤੀ ਹੈ। ਇਸ ਤੋਂ ਪਹਿਲਾਂ ਪਿਛਲੀਆਂ ਪੁਰਾਣੀਆਂ 'ਤੇ ਰਿਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਨੇ ਸੂਬੇ ਨੂੰ ਕੇਵਲ ਲੁੱਟਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸੂਬੇ ਨੂੰ ਕੇਵਲ 'ਆਪ' ਸਰਕਾਰ ਹੀ ਖ਼ੁਸ਼ਹਾਲ ਬਣਾ ਸਕਦੀ ਹੈ। 'ਆਪ' ਵੱਲੋਂ ਸੂਬੇ ਵਿੱਚ ਲੋਕ ਭਲਾਈ ਦੀਆਂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।
'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪ੍ਰੋਗਰਾਮ ਦੌਰਾਨ ਸੰਬੋਧਨ ਦੌਰਾਨ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ 'ਤੇ ਹਮਲਾ ਬੋਲਦੇ ਹੋਏ ਦੱਸਿਆ ਕਿ ਕਿਵੇਂ ਦੇਸ਼ ਦੇ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਬਾਨੀ 'ਤੇ ਅਡਾਨੀ ਨੂੰ ਕੌੜੀ ਦੇ ਭਾਅ ਜਮੀਨਾਂ ਲੀਜ਼ 'ਤੇ ਦਿੱਤੀਆਂ ਅਤੇ ਬਾਹਰਲੇ ਮੁਲਕਾਂ ਦੇ ਬੈਂਕਾਂ ਤੋਂ ਕਰਜ਼ਾ ਦਵਾਇਆ। ਉਨ੍ਹਾਂ ਅੱਗੇ ਕਿਹਾ ਕਿ ਟੈਕਸ ਦਾ ਜਿਹੜਾ ਪੈਸਾ ਪੰਜਾਬ ਦੇ ਵਿਕਾਸ ਲਈ ਲੱਗਣਾ ਸੀ ਉਹ ਨੇ ਚਹੇਤੇ ਸਰਮਾਏਦਾਰ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਪਾਣੀ ਦੀ ਤਰ੍ਹਾਂ ਵਹਾਅ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੇ ਸਰਮਾਏਦਾਰ ਵੀ ਵਿਜੈ ਮਾਲੀਆ ਦੀ ਤਰ੍ਹਾਂ ਦੇਸ਼ ਛੱਡ ਕੇ ਭੱਜਣ ਦੀ ਫ਼ਿਰਾਕ ਵਿਚ ਹਨ।
'ਆਪ' ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਪਿਛਲੇ 30 ਸਾਲਾਂ ਤੋਂ ਸਾਡੇ ਲੋਕਾਂ ਦੇ ਸਿਰ 3 ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹਾਇਆ ਹੈ। ਇਸ ਦੇ ਬਾਵਜੂਦ 'ਆਪ' ਦੀ ਸਰਕਾਰ ਨੇ ਆਰਥਿਕ ਤੰਗੀ ਹੋਣ ਦੇ ਬਾਵਜੂਦ ਸੂਬੇ ਦੇ ਸਾਰੇ ਵਰਗਾ ਦੇ ਪਰਿਵਾਰਾਂ ਨੂੰ ਸਹੂਲਤਾਂ 'ਤੇ ਰੋਜ਼ਗਾਰ ਦੇ ਸਾਧਨ ਮੁਹੱਈਆ ਕਰਵਾਏ ਗਏ। ਆਪਣੇ ਸੰਬੋਧਨ ਦੌਰਾਨ ਹਲਕੇ ਦੇ ਲੋਕਾਂ ਨੂੰ ਆਪਣੀ ਵੋਟ ਦੀ ਤਾਕਤ 'ਤੇ ਇਸ ਦੇ ਇਸਤੇਮਾਲ ਬਾਰੇ ਦਸਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਲੰਧਰ ਜ਼ਿਮਨੀ ਚੋਣ ਲਈ 'ਆਪ' ਸ਼ੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫ਼ਰਕ ਨਾਲ ਜੇਤੂ ਬਣਾ ਕੇ ਪਾਰਲੀਮੈਂਟ ਵਿੱਚ ਭੇਜਣ ਤਾਂਕਿ ਉਹ ਉਨ੍ਹਾਂ ਦੀ ਅਵਾਜ ਬਣ ਸਕਣ।
ਪ੍ਰੋਗਰਾਮ ਦੌਰਾਨ ਹਾਜ਼ਰ ਲੋਕਾਂ ਨੇ 'ਆਪ' ਵੱਲੋਂ ਸੂਬੇ ਵਿੱਚ ਕਰਵਾਏ ਜਾ ਰਹੇ ਕੰਮਾਂ ਦੇ ਸ਼ਲਾਘਾ ਕੀਤੀ। ਉਨ੍ਹਾਂ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਆਪਣਾ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਅਤੇ 'ਆਪ' ਉਮੀਦਵਾਰ ਰਿੰਕੂ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਦਾ ਦਾਅਵਾ ਕੀਤਾ।