ਹਰੀਸ਼ ਕਾਲੜਾ
ਰੂਪਨਗਰ, 18 ਸਤੰਬਰ 2020 - ਜ਼ਿਲ੍ਹੇ ਵਿਚ ਅੱਜ ਕੋਰੋਨਾ ਕਾਰਨ 1 ਮਰੀਜ਼ ਨੇ ਦਮ ਤੋੜ ਦਿੱਤਾ ਹੈ ਤੇ 54 ਨਵੇਂ ਕੇਸ ਸਾਹਮਣੇ ਆਏ ਹਨ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਐਚ.ਐਨ.ਸ਼ਰਮਾ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੋਰੋਨਾ ਦੇ 43013 ਸੈਂਪਲ ਲਏ ਗਏ। ਜਿਸ ਵਿਚੋਂ 41170 ਨੈਗੇਟਿਵ ਅਤੇ 639 ਪੈਂਡਿੰਗ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ 1595 ਪਾਜ਼ੀਟਿਵ ਹੋ ਚੁੱਕੇ ਹਨ ਜਿਨ੍ਹਾਂ ਵਿਚੋਂ ਹੁਣ ਤੱਕ 1041 ਠੀਕ ਹੋ ਚੁੱਕੇ ਹਨ। ਹੁਣ ਤੱਕ 49 ਜਣਿਆਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ ,ਅੱਜ 464 ਜਣਿਆਂ ਦੇ ਸੈਂਪਲ ਲਏ ਗਏ ਜਦਕਿ ਅੱਜ 19 ਜਣਿਆਂ ਨੇ ਕੋਰੋਨਾ ਤੇ ਫਤਿਹ ਪਾਈ। ਉਨ੍ਹਾਂ ਜ਼ਿਲ੍ਹੇ ਵਿਚਲੇ ਕੋਰੋਨਾ ਪਾਜ਼ੀਟਿਵ ਕੇਸਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ 54 ਜਣੇ ਕੋਰੋਨਾ ਪਾਜ਼ੀਟਿਵ ਆਏ ਜਿਨਾਂ ਵਿਚੋਂ ਰੂਪਨਗਰ 19,ਸ਼੍ਰੀ ਚਮਕੌਰ ਸਾਹਿਬ ਵਿਚ 04, ਭਰਤਗੜ ਵਿਚ 01,ਸ਼੍ਰੀ ਆਨੰਦਪੁਰ ਸਾਹਿਬ ਵਿਚ 15,ਨੂਰਪੁਰਬੇਦੀ ਵਿਚ 01,ਮੋਰਿੰਡਾ ਵਿਚ 06, ਜਦਕਿ ਸ਼੍ਰੀ ਨੰਗਲ ਵਿਚ 08 ਜਣੇ ਸ਼ਾਮਿਲ ਹਨ।