ਹਰੀਸ਼ ਕਾਲੜਾ
- ਕੁੱਲ ਕੇਸ 17 ਜ਼ਿਨ੍ਹਾਂ ਵਿੱਚ ਕਰੋਨਾ ਪਾਜ਼ਟਿਵ ਮਰੀਜ਼ਾਂ ਦੀ ਸੰਖਿਆ 14, ਰਿਕਵਰ 02 ਅਤੇ ਇੱਕ ਵਿਅਕਤੀ ਦੀ ਮੌਤ
ਰੂਪਨਗਰ, 6 ਮਈ 2020 - ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਐਕਟਿਵ ਪਾਜ਼ੀਟਿਵ ਮਰੀਜ਼ਾਂ ਦੀ ਸੰਖਿਆ 14 ਹੋ ਗਈ ਹੈ। ਇੱਕ ਨਵਾਂ ਕੇਸ ਵਾਲਾ ਵਿਅਕਤੀ ਡਰਾਇਵਰ ਨਿਵਾਸੀ ਰੂਪਨਗਰ ਸਿਟੀ ਦਾ ਰਹਿਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 594 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ। ਇਨ੍ਹਾਂ ਵਿਚੋਂ 481 ਦੀ ਰਿਪੋਰਟ ਨੈਗਟਿਵ, 100 ਦੀ ਰਿਪੋਰਟ ਪੈਂਡਿੰਗ(04 ਸ਼ਰਧਾਲੂ), 14 ਕੇਸ ਐਕਟਿਵ ਕਰੋਨਾ ਪਾਜ਼ਟਿਵ (01 ਡੀ.ਐਮ.ਸੀ. ਲੁਧਿਆਣਾ ਵਿਖੇ ਦਾਖਲ, 01 ਐਸ.ਬੀ.ਐਸ. ਨਗਰ ਵਿਖੇ ਅਤੇ 01 ਜੀ.ਐਨ.ਡੀ.ਐਚ. ਅਮ੍ਰਿੰਤਸਰ ਵਿਖੇ ਦਾਖਲ ) ਅਤੇ 02 ਰਿਕਵਰ ਹੋ ਚੁੱਕੇ ਹਨ ।
ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 17 ਕੇਸ ਹੋ ਚੁੱਕੇ ਹਨ, ਜ਼ਿਨ੍ਹਾਂ ਵਿੱਚੋਂ 14(11+3) ਕੇਸ ਐਕਟਿਵ ਕਰੋਨਾ ਪਾਜ਼ਟਿਵ ਹਨ, 02 ਰਿਕਵਰ ਚੁੱਕੇ ਹਨ ਅਤੇ 01 ਵਿਅਕਤੀ ਜਿਸ ਦੀ ਮੌਤ ਹੋ ਚੁੱਕੀ ਹੈ।