ਹਰੀਸ਼ ਕਾਲੜਾ
ਰੂਪਨਗਰ, 23 ਮਾਰਚ 2020 - ਜ਼ਿਲ੍ਹਾ ਮੈਜਿਸਟਰੇਂਟ - ਕਮ- ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਕੋਵਿਡ-19 (ਕਰੋਨਾ ਵਾਇਰਸ) ਦੇ ਮੱਦੇਨਜਰ ਸ਼ੈਕਸ਼ਨ 144 ਆਫ ਦੀ ਸੀ.ਆਰ.ਪੀ.ਐਫ ਐਕਟ 1973 ਦੇ ਤਹਿਤ ਦੇ ਤਹਿਤ ਜ਼ਿਲ੍ਹੇ ਵਿੱਚ 23 ਮਾਰਚ 01 ਵਜੇ ਤੋਂ ਲੈ ਕੇ ਅਗਲੇ ਹੁਕਮਾਂ ਤੱਕ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਉਨ੍ਹਾਂ ਨੇ ਕਿਹਾ ਕਿ ਇਹ ਹੁਕਮ ਪੈਰਾਮਿਲਟਰੀ ਫੋਰਸਿਜ਼ , ਮਿਲਟਰੀ ਫੋਰਸਿਜ਼ ਅਤੇ ਸਰਕਾਰੀ ਅਧਿਕਾਰੀ/ਕਰਮਚਾਰੀ ਜਿਹੜੇ ਐਮਰਜੈਂਸੀ ਦੇ ਤੌਰ ਤੇ ਡਿਊਟੀ ਤਾਇਨਾਤ ਹਨ, ਤੇ ਲਾਗੂ ਨਹੀਂ ਹੋਣਗੇ।
ਉਨ੍ਹਾਂ ਨੇ ਕਿਹਾ ਕਿ ਕਰਫਿਊ ਦੌਰਾਨ ਜ਼ਿਲ੍ਹੇ ਦੇ ਕੁੱਝ ਖੇਤਰਾਂ ਵਿੱਚ ਐਮਰਜੰਸੀ ਸੇਵਾਵਾਂ ਲਈ ਪੈਟਰੋਲ ਪੰਪ , ਮੈਡੀਕਲ ਸ਼ੋਪਜ਼ , ਗੈਸ ਏਜੰਸੀਜ਼ ਅਤੇ ਕਰਿਆਨਾ ਸਟੋਰ ਖੋਲਣ ਦੀ ਛੋਟ ਹੋਵੇਗੀ , ਇਸ ਸਬੰਧੀ ਸੂਚਨਾ ਬਾਅਦ ਵਿੱਚ ਜਾਰੀ ਕਰ ਦਿੱਤੀ ਜਾਵੇਗੀ।ਉਨ੍ਹਾਂ ਨੇ ਕਿਹਾ ਕਿ ਸਾਰੇ ਹਸਪਤਾਲ ਪਹਿਲਾਂ ਦੀ ਤਰ੍ਹਾਂ ਖੁੱਲੇ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਕਰਫਿਊ ਦੌਰਾਨ ਜ਼ਿਲ੍ਹੇ ਦੇ ਸਾਰੇ ਬਜ਼ਾਰ ਅਤੇ ਦੁਕਾਨਾਂ ਬੰਦ ਰਹਿਣਗੀਆਂ। ਉਨ੍ਹਾਂ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਘਰਾਂ ਵਿੱਚ ਹੀ ਰਹਿਣ ਅਤੇ ਬਿਲਕੁੱਲ ਵੀ ਘਰਾਂ ਵਿਚੋਂ ਬਾਹਰ ਨਾ ਨਿਕਲਣ । ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।