ਹਰੀਸ਼ ਕਾਲੜਾ
- ਕੁੱਲ ਕੇਸ 67 ਜ਼ਿਨ੍ਹਾਂ ਵਿੱਚ ਕਰੋਨਾ ਪੌਜ਼ਟਿਵ ਮਰੀਜ਼ਾਂ ਦੀ ਸੰਖਿਆ 64, ਰਿਕਵਰ 02 ਅਤੇ 01 ਵਿਅਕਤੀ ਦੀ ਪਹਿਲਾਂ ਮੌਤ ਹੋ ਚੁੱਕੀ ਹੈ
ਰੂਪਨਗਰ, 10 ਮਈ 2020 - ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਐਕਟਿਵ ਪਾਜ਼ੀਟਿਵ ਮਰੀਜ਼ਾਂ ਦੀ ਸੰਖਿਆ ਵੱਧ ਕੇ 64 ਹੋ ਗਈ ਹੈ। ਜ਼ਿਲ੍ਹੇ ਵਿੱਚ ਅੱਜ 46 ਨਵੇਂ ਕੇਸ ਸਾਹਮਣੇ ਆਏ ਹਨ, ਜ਼ਿਨ੍ਹਾਂ ਵਿੱਚ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।
ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 67 ਕੇਸ ਹੋ ਚੁੱਕੇ ਹਨ, ਜ਼ਿਨ੍ਹਾਂ ਵਿੱਚੋਂ 64 ਕੇਸ ਐਕਟਿਵ ਕੋਰੋਨਾ ਪਾਜ਼ੀਟਿਵ , 02 ਰਿਕਵਰ ਅਤੇ ਚਤਾਮਲੀ ਨਿਵਾਸੀ 01 ਵਿਅਕਤੀ ਦੀ ਮੌਤ ਪਹਿਲਾਂ ਹੋ ਚੁੱਕੀ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਬਿਨ੍ਹਾਂ ਕਿਸੇ ਜ਼ਰੂਰੀ ਕੰਮ ਤੋਂ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ ਅਤੇ ਸ਼ੋਸ਼ਲ ਡਿਸਟੈਂਸ ਨੂੰ ਹਰ ਪੱਧਰ ਤੇ ਮੇਨਟੈਨ ਕੀਤਾ ਜਾਵੇ ਅਤੇ ਮਾਸਕ ਦੀ ਵਰਤੋਂ ਵੀ ਲਾਜ਼ਮੀ ਕੀਤੀ ਜਾਵੇ।