ਰੂਪਨਗਰ, 17 ਜਨਵਰੀ, 2017 : ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਕਰਨੇਸ਼ ਸ਼ਰਮਾ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਜ਼ਿਲ੍ਹਾ ਰੂਪਨਗਰ ਵਿੱਚ ਛੋਟੇ ਖਣਿਜਾਂ ਦੀ ਗੈਰ ਕਾਨੂੰਨੀ ਨਿਕਾਸੀ ਕਰਨ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹਨਾ ਹੁਕਮਾਂ ਅਨੁਸਾਰ ਇਹ ਹੁਕਮ ਲਾਗੂ ਕਰਾਉਣ ਲਈ ਜ਼ਿਲ੍ਹਾ ਪੁਲਿਸ,ਸਮੂਹ ਐਸ.ਡੀ.ਐਮਜ਼, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗਿਕ ਕੇਂਦਰ-ਕਮ-ਮਾਈਨਿੰਗ ਅਫਸਰ ਰੂਪਨਗਰ, ਵਾਤਾਵਰਨ ਇੰਜੀਨੀਅਰ ਪ੍ਰਦੂਸ਼ਣ ਕੰਟਰੋਲ ਬੋਰਡ ਐਸ.ਏ.ਐਸ.ਨਗਰ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਰੂਪਨਗਰ ਲੋੜੀਂਦੀ ਕਾਰਵਾਈ ਕਰਨ ਦੇ ਜਿੰਮੇਂਵਾਰ ਹੋਣਗੇ। ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 15 ਮਾਰਚ 2017 ਤੱਕ ਲਾਗੂ ਰਹਿਣਗੇ।