ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ 'ਚ 19 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ
ਰੂਪਨਗਰ, 22 ਨਵੰਬਰ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਅਗਵਾਈ ਵਿੱਚ ਹਫਤਾਵਰੀ ਪਲੇਸਮੈਂਟ ਲਗਾਕੇ ਰੋਜ਼ਗਾਰ ਦੇਣ ਦਾ ਉਪਰਾਲਾ ਨਿਰੰਤਰ ਜਾਰੀ ਹੈ। ਇਸੇ ਲੜੀ ਤਹਿਤ ਲਗਾਏ ਪਲੇਸਮੈਂਟ ਕੈਂਪ ਵਿੱਚ 19 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਗਈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫਸਰ ਸ. ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਬਾਬਾ ਸ਼੍ਰੀ ਚੰਦ ਜੀ ਇੰਟਰਪ੍ਰਾਈਜ਼ ਕੰਪਨੀ ਦੇ ਨੁਮਾਇੰਦਿਆਂ ਵੱਲੋਂ ਲਗਭਗ 200 ਅਸਾਮੀਆਂ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ, ਜਿਸ ਵਿੱਚ 34 ਉਮੀਦਵਾਰਾਂ ਨੇ ਭਾਗ ਲਿਆ ਅਤੇ 19 ਉਮੀਦਵਾਰਾਂ ਦੀ ਮੌਕੇ ਤੇ ਨੌਕਰੀ ਲਈ ਚੁਣ ਲਿਆ ਗਿਆ।
ਉਨ੍ਹਾਂ ਵਿਸਥਾਰ ਨਾਲ ਦੱਸਿਆ ਕਿ ਕੰਪਨੀ ਵੱਲੋਂ ਕਸਟਮਰ ਕੇਅਰ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਗ੍ਰੈਜੂਏਟ, ਬੀ.ਟੈਕ., ਬੀ.ਐਸ.ਸੀ (ਆਈ.ਟੀ) ਵਿੱਦਿਅਕ ਯੋਗਤਾ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 21,000 ਰੁਪਏ ਪ੍ਰਤੀ ਮਹੀਨਾ ਤਨਖਾਹ ਅਤੇ 3000 ਰੁਪਏ ਰਾਤ ਦੀ ਸ਼ਿਫਟ ਲਈ ਭੱਤਾ ਮਿਲੇਗਾ। ਯੂਐਸ ਬਿਲਿੰਗ ਐਨਾਲਿਸਟ ਲਈ ਗ੍ਰੈਜੂਏਟ ਜਾਂ ਬਾਰਵੀਂ ਤੇ ਘੱਟੋ-ਘੱਟ 6 ਮਹੀਨਿਆਂ ਦਾ ਤਜਰਬੇ ਕਿਸੇ ਵੀ ਬੀ.ਪੀ.ਓ ਅਧੀਨ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਉਮੀਦਵਾਰ ਨੂੰ ਮੈਡੀਕਲ ਬਿਲਿੰਗ ਅਤੇ ਸਿਹਤ ਸੰਭਾਲ ਦਾ ਚੰਗਾ ਗਿਆਨ ਹੋਣਾ ਚਾਹੀਦਾ ਹੈ। ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 20,000/- ਤੋਂ 22,800/- ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਚੈਟ ਐਨਾਲਿਸਟ (ਘਰੇਲੂ) ਦੀਆਂ ਅਸਾਮੀਆਂ ਲਈ ਗ੍ਰਾਹਕਾਂ ਨੂੰ ਜਾਣਕਾਰੀ ਪ੍ਰਦਾਨ ਲਈ ਅਤੇ ਸਵਾਲਾਂ ਦੇ ਜਵਾਬ ਦੇਣ ਲਈ ਅਤੇ ਗਾਹਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ 30 ਸ਼ਬਦ ਪ੍ਰਤੀ ਮਿੰਟ ਸਪੀਡ. ਨਾਲ 90 ਫ਼ੀਸਦੀ ਤੱਕ ਸਹੀ ਟਾਈਪਿੰਗ ਦੇ ਨਾਲ ਬਾਰਵੀਂ ਅਤੇ ਕੰਪਿਊਟਰ ਡਿਪਲੋਮੇ ਦੀ ਮੰਗ ਕੀਤੀ ਗਈ ਹੈ। ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 14,000/- ਤੋਂ 16,000/- ਪ੍ਰਤੀ ਮਹੀਨਾ ਤਨਖਾਹ ਅਤੇ 80/- ਰੁਪਏ ਪ੍ਰਤੀ ਦਿਨ ਸ਼ਾਮ ਦੀ ਸ਼ਿਫਟ ਭੱਤਾ ਮਿਲੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮੂਹ ਅਸਾਮੀਆਂ ਲਈ ਨੌਕਰੀ ਕਰਨ ਦਾ ਸਥਾਨ ਮੋਹਾਲੀ ਹੈ।