ਰੂਸ-ਯੂਕਰੇਨ ਜੰਗ 'ਚ ਫਸੇ ਪੰਜਾਬੀਆਂ ਲਈ ਸਥਾਪਤ ਕੰਟਰੋਲ ਰੂਮ 'ਚ ਤਾਇਨਾਤ ਕਰਮਚਾਰੀਆਂ/ਅਧਿਕਾਰੀਆਂ ਦੇ ਨੰਬਰ ਜਾਰੀ
ਚੰਡੀਗੜ੍ਹ, 26 ਫਰਵਰੀ 2022 - ਰੂਸ-ਯੂਕਰੇਨ ਜੰਗ 'ਚ ਫਸੇ ਪੰਜਾਬੀਆਂ ਨੂੰ ਵਤਨ ਲਿਆਉਣ ਦਾ ਪ੍ਰਬੰਧ ਕਰਨ ਲਈ ਪੰਜਾਬ ਪੁਲਿਸ ਵਲੋਂ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਸ ਲਈ ਚਾਰ ਡੀ.ਐੱਸ.ਪੀ. ਪੱਧਰ ਦੇ ਪੀ.ਪੀ.ਐੱਸ. ਅਧਿਕਾਰੀ ਅਤੇ ਉਨ੍ਹਾਂ ਦੇ 7 ਸਹਿਯੋਗੀ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਹੈ। ਲੋਕਾਂ ਦੀ ਸਹੂਲਤ ਲਈ ਇਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਮੋਬਾਈਲ ਨੰਬਰ ਵੀ ਜਾਰੀ ਕੀਤੇ ਹਨ।