ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 11 ਅਪ੍ਰੈਲ 2021 - ਰੋਟਰੀ ਕਲੱਬ ਫ਼ਰੀਦਕੋਟ ਵੱਲੋਂ ਕੋਰੋਨਾ ਤੋਂ ਬਚਾਅ ਵਾਸਤੇ ਗਰਗ ਮਲਟੀਸਪੈਸ਼ਲਿਟੀ ਹਸਪਤਾਲ ਵਿਖੇ ਲਗਇਆ ਸੱਤ ਰੋਜ਼ਾ ਕੈਂਪ ਸਫ਼ਲਤਾ ਨਾਲ ਸੰਪੰਨ ਹੋ ਗਿਆ ਹੈ | ਇਸ ਮੌਕੇ ਕਲੱਬ ਦੇ ਪ੍ਰਧਾਨ ਭਾਰਤ ਭੂਸ਼ਨ ਸਿੰਗਲਾ ਨੇ ਦੱਸਿਆ ਕਿ ਕੈਂਪ ਦਾ ਉਦਘਾਟਨ ਹਲਕੇ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਕੀਤਾ | ਉਨ੍ਹਾਂ ਦੱਸਿਆ ਕੈਂਪ ਦੌਰਾਨ ਕੋਰੋਨਾ ਤੋਂ ਬਚਾਅ ਵਾਸਤੇ ਇਲਾਕੇ ਦੇ ਪ੍ਰਸਿੱਧ ਡਾ.ਬਿਮਲ ਗਰਗ ਦੀ ਅਗਵਾਈ ਹੇਠ ਸੱਤ ਦਿਨ ਆਮ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਗਈ | ਕੈਂਪ ਦੌਰਾਨ ਡਾ.ਬਿਮਲ ਗਰਗ ਨੇ ਦੱਸਿਆ ਕਿ ਪਹਿਲੇ ਪੜਾਅ 'ਚ 45 ਸਾਲ ਤੋਂ ਉੱਪਰ ਉਮਰ ਦੇ ਲੋਕਾਂ ਦੇ ਟੀਕਾ ਲਗਾਇਆ ਗਿਆ ਹੈ ਅਤੇ ਦੂਜਾ ਟੀਕਾ 45 ਦਿਨ ਬਾਅਦ ਲਗਾਇਆ ਜਾਵੇਗਾ |
ਉਨ੍ਹਾਂ ਦੱਸਿਆ ਕੈਂਪ ਦੌਰਾਨ 45 ਤੋਂ 90 ਪਲੱਸ ਤੱਕ ਦੇ ਲੋਕਾਂ ਨੇ ਕੋਰੋਨਾ ਵੈਕਸੀਨ ਲਗਵਾਈ ਹੈ | ਉਨ੍ਹਾ ਕਿਹਾ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਹੀ ਅਸੀਂ ਕੋਰੋਨਾ ਦਾ ਖਾਤਮਾ ਕਰ ਸਕਦੇ ਹਾਂ | ਕੈਂਪ ਦੌਰਾਨ ਐਡਵੋਕੇਟ ਲਲਿਤ ਮੋਹਨ ਗੁਪਤਾ ਚੇਅਰਮੈਨ ਨਗਰ ਸੁਧਾਰ ਟਰੱਸਟ, ਆਰ.ਸੀ.ਜੈਨ ਸਾਬਕਾ ਗਵਰਨਰ ਰੋਟਰੀ ਇੰਟਰਨੈਸ਼ਨਲ, ਦਵਿੰਦਰ ਸਿੰਘ ਪੰਜਾਬ ਮੋਟਰਜ਼, ਅਸ਼ੋਕ ਸੱਚਰ, ਸੁਖਬੀਰ ਸਿੰਘ ਸੱਚਦੇਵਾ, ਆਰਸ਼ ਸੱਚਰ, ਨਵੀਸ਼ ਛਾਬੜਾ, ਸੰਜੀਵ ਮਿੱਤਲ ਮੈਂਬਰਾਂ ਨੇ ਅਹਿਮ ਭੂਮਿਕਾ ਅਦਾ ਕੀਤੀ | ਕਲੱਬ ਦੇ ਸਕੱਤਰ ਸੰਜੀਵ ਗਰਗ (ਵਿੱਕੀ) ਕੈਂਪ ਦੀ ਸਫ਼ਲਤਾ ਲਈ ਸਮੂਹ ਮੈਂਬਰਾਂ ਅਤੇ ਵਿਸ਼ੇਸ਼ ਕਰਕੇ ਪ੍ਰੋਜੈਕਟ ਚੇਅਰਮੈਨ ਡਾ.ਬਿਮਲ ਗਰਗ ਦਾ ਧੰਨਵਾਦ ਕੀਤਾ |