← ਪਿਛੇ ਪਰਤੋ
ਹਰੀਸ਼ ਕਾਲੜਾ
ਰੂਪਨਗਰ, 06 ਮਈ 2020 : ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੀਆਂ ਹਦਾਇਤਾਂ ਦੇ ਮੱਦੇਨਜਰ ਕੁਝ ਵਿਸ਼ੇਸ ਸ਼੍ਰੇਣੀਆਂ ਦੀਆਂ ਦੁਕਾਨਾਂ ਨੂੰ ਸਵੇਰੇ 7.00 ਵਜੇ ਤੋਂ 3.00 ਵਜੇ ਤੱਕ ਕਰਫਿਊ ਦੌਰਾਨ ਖੋਲ੍ਹਣ ਦੀ ਛੋਟ ਦਿੱਤੀ ਹੈ ਅਤੇ ਬੈਕਾਂ ਦਾ ਸਮਾਂ 09 ਤੋਂ 01 ਹੀ ਹੋਵੇਗਾ ।ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਦਸਿਆ ਕਿ ਨਾਨ ਬੈਂਕਿੰਗ ਕੰਮਾਂ ਲਈ ਆਪਣੇ ਪੱਧਰ ਤੇ 03 ਵਜੇ ਤੱਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਐਸ.ਡੀ.ਐਮਜ਼ ਵੱਲੋਂ ਜਾਰੀ ਲਿਸਟ ਅਨੁਸਾਰ ਰੋਸਟਰ ਵਾਇਜ਼ ਹੀ ਦੁਕਾਨਾਂ ਨੂੰ ਖੋਲਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਬਿਨ੍ਹਾਂ ਕੋਈ ਵੀ ਦੁਕਾਨਦਾਰ ਵੱਲੋਂ ਆਪਣੀ ਮਰਜੀ ਨਾਲ ਦੁਕਾਨ ਖੋਲਣ ਦੀ ਇਜ਼ਾਜ਼ਤ ਨਹੀਂ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਬਾਅਦ ਸਭ ਨੂੰ ਘਰਾਂ ਅੰਦਰ ਜਾਣਾ ਹੋਵੇਗਾ। ਛੋਟ ਦੌਰਾਨ ਘਰ ਤੋਂ ਬਾਹਰ ਆਉਣ ਸਮੇਂ ਮਾਸਕ ਲਾਜ਼ਮੀ ਪਾਓ ਅਤੇ ਦਸਤਾਨੇ, ਹੱਥ ਧੋਣ ਅਤੇ ਸੈਨੇਟਾਈਜਰ ਦੀ ਵਰਤੋਂ ਅਤੇ ਆਪਸੀ ਦੂਰੀ ਦਾ ਹਰ ਕੋਈ ਖਿਆਲ ਰੱਖੇ।
Total Responses : 267