- ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 30 ਮਾਰਚ : 'ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਖ਼ਤਮ ਕਰਨ ਅਤੇ ਜ਼ਿਲ•ਾ ਵਾਸੀਆਂ ਨੂੰ ਇਸ ਬਿਮਾਰੀ ਦੀ ਲਪੇਟ ਵਿੱਚ ਆਉਣ ਤੋਂ ਬਚਾਉਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਰੂਰੀ ਵਸਤਾਂ ਦੀ ਸਪਲਾਈ ਸ਼ੁਰੂ ਕਰਵਾਈ ਜਾ ਚੁੱਕੀ ਹੈ। ਅਖਬਾਰ ਤੋਂ ਲੈ ਕੇ ਨਿਤ ਵਰਤੋਂ ਦੀਆਂ ਸਾਰੀਆਂ ਵਸਤਾਂ, ਦਵਾਈਆਂ ਆਦਿ ਬਾਜ਼ਾਰ ਵਿਚ ਮੌਜੂਦ ਹਨ, ਸੋ ਲੋਕ ਬਿਨਾਂ ਕਿਸੇ ਲੋੜ ਤੋਂ ਦੁਕਾਨਾਂ ਤੋਂ ਖਰੀਦਦਾਰੀ ਕਰਕੇ ਭੰਡਾਰ ਨਾ ਕਰਨ ਅਤੇ ਨਾ ਹੀ ਦੁਕਾਨਾਂ ਉਤੇ ਭੀੜ ਪਾਉਣ। ਬੁਹਤਾ ਸਾਮਾਨ ਲੋਕਾਂ ਨੂੰ ਘਰਾਂ ਵਿੱਚ ਹੀ ਮਿਲ ਰਿਹਾ ਹੈ, ਤਾਂ ਕਿ ਲੋਕ ਬਾਹਰ ਨਾ ਨਿਕਲਣ ਕਿਉਂਕਿ ਇਸ ਬਿਮਾਰੀ ਤੋਂ ਬਚਣ ਦਾ ਇੱਕੋ ਹੀ ਰਸਤਾ ਹੈ ਕਿ ਇਸ ਵਾਇਰਸ ਦੀ ਚੇਨ ਨੂੰ ਤੋੜਨਾ, ਇਹ ਤਾਂ ਹੀ ਸੰਭਵ ਹੈ ਕਿ ਜੇਕਰ ਲੋਕ ਦੇ ਘਰਾਂ ਵਿੱਚ ਰਹਿਣ।
ਇਸ ਪ੍ਰਗਟਾਵਾ ਕਰਦੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿਲੋਂ ਨੇ ਕਿਹਾ ਕਿ ਲੋਕਾਂ ਦਾ ਸਹਿਯੋਗ ਹੀ ਵਾਇਰਸ ਤੋਂ ਲੜਨ ਲਈ ਸਾਡੀ ਤਾਕਤ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਾਹਰਲੇ ਦੇਸ਼ਾਂ ਦੇ ਅੰਕੜਿਆਂ ਮੁਤਾਬਿਕ ਚੌਥੇ ਅਤੇ ਪੰਜਵੇਂ ਹਫ਼ਤੇ ਵਿੱਚ ਕੋਰੋਨਾ ਪੀੜਤਾਂ ਦੇ ਕੇਸਾਂ ਵਿੱਚ ਵਾਧਾ ਹੋਇਆ ਹੈ। ਭਾਰਤ ਵਿੱਚ ਇਸ ਸਮੇਂ ਕੋਰੋਨਾ ਵਾਇਰਸ ਦਾ ਤੀਜਾ ਹਫ਼ਤਾ ਚੱਲ ਰਿਹਾ ਹੈ ਇਸ ਲਈ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਹੈ ਕਿ ਉਹ ਹੁਣ ਅੱਗੇ ਨਾਲੋਂ ਵੀ ਜ਼ਿਆਦਾ ਸਾਵਧਾਨੀਆਂ ਵਰਤਣ। ਘਰਾਂ ਵਿੱਚੋਂ ਬਾਹਰ ਨਾ ਨਿਕਲਿਆ ਜਾਵੇ, ਕਿਉਂਕਿ ਜ਼ਰੂਰਤ ਦਾ ਸਮਾਨ ਤੁਹਾਡੇ ਘਰਾਂ ਤੱਕ ਹੀ ਪਹੁੰਚਾਇਆ ਜਾ ਰਿਹਾ ਹੈ।
ਸ. ਢਿਲੋਂ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਰੋਜ਼ਾਨਾ ਵਰਤੋਂ ਵਿੱਚ ਆਉਣ ਵਾਲੀਆਂ ਵਸਤਾਂ ਜਿਵੇਂ ਰਾਸ਼ਨ, ਦੁੱਧ, ਦਵਾਈਆਂ, ਐਲ.ਪੀ.ਜੀ. ਗੈਸ, ਪਸ਼ੂਆਂ ਲਈ ਚਾਰਾ ਘਰ-ਘਰ ਜਾ ਕੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਜੋ ਵਿਅਕਤੀ ਬਾਹਰਲੇ ਦੇਸ਼ਾਂ ਤੋਂ ਆਏ ਹਨ, ਉਨ੍ਹਾਂ ਨੂੰ 14 ਦਿਨਾਂ ਤੱਕ ਇਕਾਂਤਵਾਸ ਵਿੱਚ ਰੱਖ ਕੇ ਅਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ, ਜਿਨ੍ਹਾਂ ਵਿੱਚੋਂ ਕਈ ਵਿਅਕਤੀਆਂ ਦਾ 14 ਦਿਨ ਦਾ ਸਮਾਂ ਸਮਾਪਤ ਹੋ ਚੁੱਕਾ ਹੈ ਅਤੇ ਉਹ ਬਿਲਕੁੱਲ ਤੰਦਰੁਸਤ ਹਨ। ਉਨ•ਾਂ ਕਿਹਾ ਕਿ ਇਸ ਤੋਂ ਇਲਾਵਾ ਐਮਰਜੈਂਸੀ ਕੇਸਾਂ ਦੀ ਸਥਿਤੀ ਵਿੱਚ ਲੋਕਾਂ ਦੇ ਕਰਫਿਊ ਪਾਸ ਵੀ ਜਾਰੀ ਕੀਤੇ ਜਾ ਰਹੇ ਹਨ, ਸੋ ਕਿਸੇ ਵੀ ਤਰਾਂ ਦੀ ਕੋਈ ਸਮੱਸਿਆ ਨਹੀਂ ਹੈ, ਕੇਵਲ ਘਰ ਵਿਚ ਰਹਿਣ ਦੇ। ਸੋ ਕੋਰੋਨਾ ਨੂੰ ਹਰਾਉਣ ਲਈ ਆਪਣੇ-ਆਪਣੇ ਘਰਾਂ ਵਿਚ ਰਹੋ ਤਾਂ ਜੋ ਤੁਸੀਂ ਤੰਦਰੁਸਤ ਰਹਿ ਸਕੋ।।