← ਪਿਛੇ ਪਰਤੋ
ਵਿਸਾਖੀ ਮੌਕੇ ਸਰਬੱਤ ਦੇ ਭਲੇ ਅਤੇ ਕੌਮ ਦੀ ਚੜ•ਦੀ ਕਲਾ ਲਈ ਅਰਦਾਸ ਵੀ ਕੀਤੀ ਚੰਡੀਗੜ, 13 ਅਪਰੈਲ 2020: ਕੋਵਿਡ-19 ਮਹਾਮਾਰੀ ਸੰਕਟ ਦੇ ਚੱਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਥਾਪਤ ਕੀਤੇ ਗਏ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਸਹਿਕਾਰਤਾ ਤੇ ਜੇਲ• ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਫੰਡ ਦੇ ਕਾਇਮ ਰਹਿਣ ਤੱਕ ਹਰ ਮਹੀਨੇ ਆਪਣੀ ਤਨਖਾਹ ਵਿੱਚੋਂ 30 ਫੀਸਦੀ ਹਿੱਸਾ ਪੱਕੇ ਤੌਰ 'ਤੇ ਦਾਨ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਮਾਰਚ ਮਹੀਨੇ ਵਿੱਚ ਸਹਿਕਾਰਤਾ ਮੰਤਰੀ ਸ. ਰੰਧਾਵਾ ਵੱਲੋਂ ਆਪਣੀ ਇਕ ਮਹੀਨੇ ਦੀ ਤਨਖਾਹ ਕੋਵਿਡ ਰਾਹਤ ਫੰਡ ਵਿੱਚ ਦਾਨ ਕੀਤੀ ਗਈ ਸੀ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਰੰਧਾਵਾ ਨੇ ਦੱਸਿਆ ਕਿ ਕੋਵਿਡ-19 ਸੰਕਟ ਕਾਰਨ ਸਿਹਤ ਸੇਵਾਵਾਂ ਲਈ ਲੋੜੀਂਦੇ ਪ੍ਰਬੰਧ ਕਰਨ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਕਰਫਿਊ/ਲੌਕਡਾਊਨ ਦੀਆਂ ਬੰਦਸ਼ਾਂ ਕਾਰਨ ਮੁਸ਼ਕਲਾਂ ਝੱਲ ਰਹੇ ਗਰੀਬ ਤੇ ਲੋੜਵੰਦ ਲੋਕਾਂ ਲਈ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਦੀ ਵੱਡੀ ਜ਼ਿੰਮੇਵਾਰੀ ਹੈ। ਉਨ•ਾਂ ਕਿਹਾ ਕਿ ਇਸ ਵੇਲੇ ਜਿੱਥੇ ਸਮੁੱਚੀ ਅਰਥ ਵਿਵਸਥਾ ਹਿੱਲ ਗਈ ਹੈ ਉਥੇ ਸੂਬੇ ਦੇ ਖਜ਼ਾਨੇ ਦੀ ਆਮਦਨ ਵੀ ਘੱਟ ਗਈ ਹੈ। ਇਸੇ ਲਈ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਕਾਇਮ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਜਦੋਂ ਤੱਕ ਇਹ ਫੰਡ ਕਾਇਮ ਰਹੇਗਾ, ਉਹ ਹਰ ਮਹੀਨੇ ਆਪਣੀ ਤਨਖਾਹ ਵਿੱਚੋਂ 30 ਫੀਸਦੀ ਹਿੱਸਾ ਇਸ ਵਿੱਚ ਯੋਗਦਾਨ ਪਾਉਣਗੇ। ਸ. ਰੰਧਾਵਾ ਨੇ ਅੱਜ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਾਵਨ ਤਿਉਹਾਰ ਮੌਕੇ ਵਾਹਿਗੁਰੂ ਅੱਗੇ ਵੀ ਸਰਬੱਤ ਦੇ ਭਲੇ ਅਤੇ ਕੌਮ ਦੀ ਚੜ•ਦੀ ਕਲਾ ਲਈ ਅਰਦਾਸ ਵੀ ਕੀਤੀ। ਉਨ•ਾਂ ਕਿਹਾ ਕਿ ਇਸ ਸੰਕਟ ਦਾ ਸਾਹਮਣਾ ਕਰਨ ਲਈ ਸਾਨੂੰ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਤੇ ਸਿਹਤ ਸਲਾਹਕਾਰੀਆਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ।
Total Responses : 267