- ਕੋਵਿਡ -19 ਆਈਸੋਲੇਸ਼ਨ ਵਾਰਡ, ਹਸਪਤਾਲ ਤੋਂ ਵੱਖਰਾ ਵਿੰਗ ਹੈ : ਕਾਹਮਾ
ਨਵਾਂਸ਼ਹਿਰ/ਬੰਗਾ, 15 ਮਈ 2020 - 21ਵੀਂ ਸਦੀ ਦੀ ਸਭ ਤੋਂ ਵੱਡੀ ਮਹਾਂਮਾਰੀ ਕੋਰੋਨਾ ਵਾਇਰਸ ਕੋਵਿਡ-19 ਨਾਲ ਜਿੱਥੇ ਪੂਰੀ ਦੁਨੀਆਂ ਵਿਚ ਤਾਲਾਬੰਦੀ ਹੋਈ ਪਈ ਹੈ ਅਤੇ ਡਰ ਦਾ ਮਾਹੌਲ ਬਣਿਆ ਹੋਇਆ ਹੈ । ਉੱਥੇ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਜੀ ਦੇ ਉੱਦਮਾਂ ਅਤੇ ਦੇਸ-ਵਿਦੇਸ਼ ਦੇ ਦਾਨੀ ਸੱਜਣਾਂ ਵੱਲੋਂ ਦਿੱਤੇ ਸਹਿਯੋਗ ਨਾਲ ਸਥਾਪਿਤ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੇ ਕੋਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਮੌਕੇ, ਇਸ ਸੰਕਟ ਦੀ ਘੜੀ ਵਿਚ ਆਪਣੀਆਂ ਸਾਰੀਆਂ ਮੈਡੀਕਲ ਸੇਵਾਵਾਂ ਨੂੰ 24 ਘੰਟੇ ਚੱਲਦਾ ਰੱਖ ਕੇ ਨਵਾਂ ਇਤਿਹਾਸ ਸਿਰਜਿਆ ਹੈ।
ਇਹ ਜਾਣਕਾਰੀ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਅਤੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਢਾਹਾਂ ਨੇ ਮੀਡੀਆ ਨੂੰ ਪ੍ਰਦਾਨ ਕੀਤੀ । ਉਹਨਾਂ ਦੱਸਿਆ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਲੋਕ ਸੇਵਾ ਵਾਲੇ ਮਾਰਗ 'ਤੇ ਚੱਲਦੇ ਹੋਏ ਕੋਰਨਾ ਮਰੀਜ਼ਾਂ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਵੱਖਰਾ ਕੋਵਿਡ-19 ਆਈਸੋਲੇਸ਼ਨ ਵਾਰਡ ਬਣਾਇਆ ਗਿਆ ਹੈ। ਪਰ ਹਸਪਤਾਲ ਦੇ ਮਰੀਜ਼ਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਕੋਵਿਡ-19 ਆਈਸੋਲੇਸ਼ਨ ਵਾਰਡ ਵਿਚ ਮਰੀਜ਼ਾਂ ਦੇ ਆਣ-ਜਾਣ ਦਾ ਰਸਤਾ ਵੀ ਹਸਪਤਾਲ ਤੋਂ ਬਾਹਰ ਰੱਖਿਆ ਗਿਆ ਹੈ ਅਤੇ ਇਹਨਾਂ ਕੋਵਿਡ ਮਰੀਜ਼ਾਂ ਦੇ ਵਿਸ਼ੇਸ਼ ਖਾਣੇ ਦਾ ਵੀ ਵੱਖਰਾ ਪ੍ਰਬੰਧ ਕੀਤਾ ਗਿਆ। ਕੋਵਿਡ-19 ਆਈਸੋਲੇਸ਼ਨ ਵਾਰਡ ਦੇ ਮਰੀਜ਼ਾਂ ਦਾ ਇਲਾਜ ਵੀ ਸਿਹਤ ਵਿਭਾਗ ਵੱਲੋਂ ਵੱਲੋਂ ਭੇਜਿਆ ਗਿਆ ਸਟਾਫ਼ ਕਰ ਰਿਹਾ ਹੈ ।
ਹਸਪਤਾਲ ਪ੍ਰਬੰਧਕਾਂ ਨੇ ਦੱਸਿਆ ਕਿ ਜਿੱਥੇ ਲਾਕਡਾਊਨ ਵਿਚ ਪ੍ਰਾਈਵੇਟ ਹਸਪਤਾਲ ਬੰਦ ਹੋ ਗਏ ਸਨ ਉੱਥੇ ਇਸ ਸੰਕਟ ਦੀ ਘੜੀ ਵਿਚ ਢਾਹਾਂ ਕਲੇਰਾਂ ਹਸਪਤਾਲ ਲੋਕਾਂ ਦੀ ਸੇਵਾ ਵਿਚ 24 ਘੰਟੇ ਕਾਰਜਸ਼ੀਲ ਰਿਹਾ ਹੈ। ਉਹਨਾਂ ਜਾਣਕਾਰੀ ਦਿੱਤੀ ਕਿ ਮਈ ਮਹੀਨੇ ਦੇ ਪਹਿਲੇ 14 ਦਿਨਾਂ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮਾਹਿਰ ਡਾਕਟਰ ਸਾਹਿਬਾਨ ਡਾ.ਜਸਦੀਪ ਸਿੰਘ ਸੈਣੀ ਨਿਊਰੋ ਸਰਜਨ, ਡਾ.ਮੁਕਲ ਬੇਦੀ ਮੈਡੀਕਲ ਸ਼ਪੈਸ਼ਲਿਸਟ, ਡਾ.ਰਵਿੰਦਰ ਖਜ਼ੂਰੀਆ ਆਰਥੋਪੈਡਿਕ ਸਰਜਨ, ਡਾ. ਪੀ.ਪੀ. ਸਿੰਘ ਜਨਰਲ ਸਰਜਨ, ਡਾ. ਅਮਿਤ ਸ਼ਰਮਾ ਆਈ ਸਰਜਨ, ਡਾ. ਚਾਂਦਨੀ ਬੱਗਾ ਗਾਇਨੀ ਸ਼ਪੈਸ਼ਲਿਸਟ, ਡਾ. ਦੀਪਕ ਦੁੱਗਲ ਐਨੇਥੀਸੀਆ ਸ਼ਪੈਸ਼ਲਿਸਟ, ਡਾ. ਮਹਿਕ ਅਰੋੜਾ ਈ.ਐਨ.ਟੀ. ਸਰਜਨ, ਡਾ. ਹਰਜੋਤਵੀਰ ਸਿੰਘ ਰੰਧਾਵਾ ਡੈਂਟਲ ਸਰਜਨ, ਡਾ. ਰਾਹੁਲ ਗੋਇਲ ਪੈਥੋਲਜਿਸਟ, ਡਾ. ਮਨਦੀਪ ਕੌਰ ਫ਼ਿਜ਼ੀਓਥੈਰਾਪਿਸਟ ਅਤੇ ਸਮੂਹ ਆਰ.ਐਮ.ਉਜ਼ ਨੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਦੇ ਸਹਿਯੋਗ ਨਾਲ 1150 ਤੋਂ ਵੱਧ ਮਰੀਜ਼ਾਂ ਦੀ ਜਾਂਚ, 35 ਵੱਡੇ ਅਪਰੇਸ਼ਨ ਕਰਕੇ, 336 ਲੈਬ ਟੈਸਟ, 150 ਐਕਸ-ਰੇ, 60 ਸੀ.ਟੀ. ਸਕੈਨ, 65 ਡਾਇਲਸਿਸ, 80 ਈ.ਸੀ. ਜੀ. ਅਤੇ ਹਸਪਤਾਲ ਵਿੱਚ ਇਲਾਜ ਲਈ ਦਾਖਲ ਕੀਤੇ ਗੰਭੀਰ 87 ਮਰੀਜ਼ਾਂ ਨੂੰ ਤੰਦਰੁਸਤ ਕਰਕੇ ਇਸ ਸੰਕਟ ਦੀ ਘੜੀ ਆਪਣੀ ਡਿਊਟੀ ਵਧੀਆ ਢੰਗ ਨਾਲ ਨਿਭਾਈ ਹੈ।
ਉਹਨਾਂ ਦੱਸਿਆ ਕਿ ਗੁਰੂ ਸਾਹਿਬਾਨ ਦੇ ਅਸ਼ੀਰਵਾਦ ਸਦਕਾ ਸਮੂਹ ਹਸਪਤਾਲ 24 ਘੰਟੇ ਲੋੜਵੰਦ ਮਰੀਜ਼ਾਂ ਦੀ ਸੇਵਾ ਲਈ ਤਿਆਰ ਬਰ ਤਿਆਰ ਰਹਿੰਦਾ ਹੈ। ਢਾਹਾਂ ਕਲੇਰਾਂ ਹਸਪਤਾਲ ਵਿਚ ਦਾਖਲ ਮਰੀਜ਼ ਅਤੇ ਉਸਦੇ ਸਹਾਇਕ ਨੂੰ ਤਿੰਨੇ ਵੇਲੇ ਸਾਫ਼ ਸੁਥਰਾ ਤੇ ਪੋਸ਼ਟਿਕ ਭੋਜਨ ਪ੍ਰਦਾਨ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਇਲਾਜ ਲਈ ਹਸਪਤਾਲ ਆਉਣ ਵਾਲੇ ਮਰੀਜ਼ਾਂ ਲਈ ਸਿਹਤ ਵਿਭਾਗ ਅਤੇ ਸਰਕਾਰ ਵੱਲੋਂ ਜਾਰੀ ਕੋਰੋਨਾ ਵਾਇਰਸ ਕੋਵਿਡ-19 ਤੋਂ ਬਚਾਅ ਦੇ ਨਿਯਮਾਂ ਅਨੁਸਾਰ ਜਿਵੇਂ ਸਮਾਜਿਕ ਦੂਰੀ ਬਣਾ ਕੇ ਰੱਖਣਾ, ਮਾਸਕ ਪਹਿਨਣਾ, ਥੋੜ੍ਹੇ ਥੋੜ੍ਹੇ ਸਮੇਂ ਬਾਅਦ ਆਪਣੇ ਹੱਥਾਂ ਨੂੰ ਧੋਣਾ ਅਤੇ ਆਪਣਾ ਆਸ-ਪਾਸ ਅਤੇ ਆਲੇ-ਦੁਆਲੇ ਵਿਚ ਸਾਫ਼ ਸਫਾਈ ਦਾ ਪੂਰਾ ਧਿਆਨ ਰੱਖਣ ਰੱਖਿਆ ਜਾਂਦਾਂ ਹੈ। ਇਸ ਮੌਕੇ ਇਸ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੈਂਬਰ ਅਤੇ ਡਾ ਮਨੂ ਭਾਰਗਵ ਮੈਡੀਕਲ ਸੁਪਰਡੈਂਟ ਵੀ ਹਾਜ਼ਰ ਸਨ।