ਸੰਜੀਵ ਸੂਦ
ਲੁਧਿਆਣਾ, 21 ਅਕਤੂਬਰ 2020 - ਕੇਂਦਰ ਸਰਕਾਰ ਦੇ ਖਿਲਾਫ ਕਿਸਾਨਾਂ ਵੱਲੋਂ ਖੇਤੀ ਕਰਨ ਨੂੰ ਲੈ ਕੇ ਲਗਾਤਾਰ ਧਰਨੇ ਜਾਰੀ ਹਨ। ਇਸ ਨੂੰ ਲੈ ਕੇ ਅੱਜ ਲੁਧਿਆਣਾ ਦੇ ਕਿਸਾਨਾਂ ਵੱਲੋਂ ਇਕਜੁੱਟ ਹੋ ਕੇ ਰਿਲਾਇੰਸ ਦੇ ਪੈਟ੍ਰੋਲ ਪੰਪ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ, ਇਸ ਦੌਰਾਨ ਪੰਜਾਬੀ ਗਾਇਕ ਅਤੇ ਅਦਾਕਾਰ ਸਿੱਪੀ ਗਿੱਲ ਵੀ ਉਥੋਂ ਲੰਘਦੇ ਹੋਏ ਇਸ ਧਰਨੇ ਦੇ ਵਿਚ ਸ਼ਾਮਿਲ ਹੋਏ ਅਤੇ ਕਿਸਾਨਾਂ ਨੂੰ ਸਮਰਥਨ ਦਿੰਦਿਆਂ ਕਿਹਾ ਕਿ ਕਿਸਾਨ ਅੱਜ ਜੋ ਕਰ ਰਹੇ ਨੇ ਉਹ ਬਿਲਕੁਲ ਸਹੀ ਹੈ ਕਿਉਂਕਿ ਕੇਂਦਰ ਦੀ ਸੁੱਤੀ ਸਰਕਾਰ ਨੂੰ ਜਗਾਉਣ ਲਈ ਇਹ ਕਦਮ ਚੁੱਕਣੇ ਜ਼ਰੂਰੀ ਸਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਬਿੱਲ ਪਾਸ ਕੀਤੇ ਗਏ ਨੇ ਉਹ ਇੱਕ ਚੰਗਾ ਕਦਮ ਹੈ।
ਪੰਜਾਬੀ ਗਾਇਕ ਸਿੱਪੀ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪਹਿਲਾਂ ਹੀ ਇਹ ਬਿਲ ਵਿਧਾਨ ਸਭਾ ਦੇ ਵਿੱਚ ਪਾਸ ਕਰ ਦੇਣਾ ਚਾਹੀਦਾ ਸੀ ਚੰਗੀ ਗੱਲ ਹੈ ਪਰ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜੋ ਐਨ ਆਰ ਆਈ ਭਰਾ ਵਿਦੇਸ਼ ਜਾ ਕੇ ਕਿਸਾਨਾਂ ਦੇ ਨਾਲ ਧਰਨੇ ਤੇ ਡਟੇ ਹੋਏ ਨੇ ਉਹ ਉਨ੍ਹਾਂ ਦੀ ਸ਼ਲਾਘਾ ਕਰਦੇ ਹਨ।
ਸਿੱਧੂ ਨੇ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹਨ, ਉਧਰ ਮਹਿਲਾ ਕਿਸਾਨ ਆਗੂ ਸਿਮਰਨਜੀਤ ਕੌਰ ਗਿੱਲ ਨੇ ਕਿਹਾ ਕਿ ਪਹਿਲੀ ਵਾਰ ਪੰਜਾਬ ਦੇ ਸਾਰੇ ਵਿਧਾਇਕਾਂ ਨੇ ਇਕੱਠੇ ਹੋ ਕੇ ਕੇਂਦਰ ਸਰਕਾਰ ਦੇ ਬਿੱਲ ਵਿਰੁੱਧ ਮਤਾ ਪਾਸ ਕੀਤਾ ਹੈ ਉਨ੍ਹਾਂ ਕਿਹਾ ਕਿ ਇਸ ਵਿੱਚ ਵੀ ਕੁਝ ਕਮੀਆਂ ਨੇ ਉਨ੍ਹਾਂ ਕਿਹਾ ਕਿ ਮਸਲਾ ਐਮਐਸਪੀ ਤੇ ਨਾਲ ਖਰੀਦ ਦਾ ਵੀ ਹੈ ਜੇਕਰ ਐਫ ਸੀ ਆਈ ਫਸਲ ਵੀ ਨਹੀਂ ਖਰੀਦੇਗੀ ਦਾ ਐਮਐਸਪੀ ਦਾ ਕੀ ਕਰਾਂਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਨਾਲ ਵੱਡੇ ਸਰਮਾਏਦਾਰ ਜੁੜੇ ਹੋਏ ਨੇ ਜਿਨ੍ਹਾਂ ਕਰਕੇ ਸਰਕਾਰ ਨੇ ਇਹ ਬਿੱਲ ਪਾਸ ਕੀਤਾ ਹੈ ਇਸ ਕਰਕੇ ਉਨ੍ਹਾਂ ਵੱਲੋਂ ਇਹਨਾਂ ਸਰਮਾਏਦਾਰਾਂ ਦੇ ਪਟਰੋਲ ਪੰਪ ਅਤੇ ਸਟੋਰ ਆਦ ਘੇਰੇ ਜਾ ਰਹੇ ਨੇ ਉਨ੍ਹਾਂ ਦਾ ਬਾਈਕਾਟ ਕੀਤਾ ਜਾ ਰਿਹਾ ਹੈ।