ਸੰਜੀਵ ਸੂਦ
- ਅੱਜ ਵੀ ਭੇਜੇ ਗਏ ਟੈਸਟ ਲਈ 26 ਸੈਂਪਲ...
ਲੁਧਿਆਣਾ, 07 ਅਪ੍ਰੈਲ 2020 - ਜ਼ਿਲ੍ਹਾ ਲੁਧਿਆਣਾ 'ਚ ਹੁਣ ਤੱਕ 410 ਕੋਰੋਨਾ ਵਾਇਰਸ ਦੇ ਨਮੂਨੇ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 329 ਨਮੂਨਿਆਂ ਦੀ ਰਿਪੋਰਟ ਆ ਚੁੱਕੀ ਹੈ ਅਤੇ 320 ਨਮੂਨੇ ਇਨ੍ਹਾਂ 'ਚ ਨੇਗਿਟਿਵ ਨੇ। ਲੁਧਿਆਣਾ 'ਚ ਬੀਤੇ 48 ਇਸ ਘੰਟਿਆਂ ਤੋਂ ਕੋਰੋਨਾ ਵਾਇਰਸ ਦਾ ਕੋਈ ਨਵਾਂ ਕੇਸ ਨਹੀਂ ਆਇਆ। ਇਸ ਸਬੰਧੀ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਦੇ ਵਿੱਚ ਜੋ ਬੀਤੇ ਦਿਨੀਂ ਇੱਕ ਮ੍ਰਿਤਕ ਦਾ ਸਸਕਾਰ ਕਰਨ ਤੋਂ ਪਰਿਵਾਰ ਨੇ ਇਨਕਾਰ ਕੀਤਾ ਸੀ ਇਸ ਸਬੰਧੀ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਫ਼ੈਸਲੇ ਲਏ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਕਿਹਾ ਕਿ ਬੀਤੇ ਦਿਨੀਂ ਸੁਰਿੰਦਰ ਕੌਰ ਨਾਮੀ ਔਰਤ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਉਸ ਦੇ ਪਰਿਵਾਰ ਨੇ ਮ੍ਰਿਤਕ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ 'ਚ ਲੁਧਿਆਣਾ ਦੇ ਸਾਰੇ ਹਸਪਤਾਲਾਂ ਨੂੰ ਇਹ ਨਿਰਦੇਸ਼ ਜਾਰੀ ਕਰ ਦਿੱਤੇ ਗਏ ਨੇ ਕਿ ਜੇਕਰ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਆਪਣੇ ਨੇੜੇ ਦੇ ਪੁਲਿਸ ਸਟੇਸ਼ਨ ਚ ਸੰਪਰਕ ਕਰਨ ਡੀ ਸੀ ਨੇ ਕਿਹਾ ਕਿ ਜੇਕਰ ਕੋਈ ਪਰਿਵਾਰਕ ਮੈਂਬਰ ਮ੍ਰਿਤਕ ਦਾ ਸਸਕਾਰ ਨਹੀਂ ਕਰਦਾ ਤਾਂ ਉਸ ਦੀ ਮ੍ਰਿਤਕ ਦੇਹ ਨੂੰ ਬੇਨਾਮੀ ਐਲਾਨ ਕੇ ਪੁਲਿਸ ਉਸਦਾ ਸਸਕਾਰ ਕਰ ਦੇਵੇਗੀ।
ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਜੋ ਵੀ ਕੋਰੋਨਾ ਵਾਇਰਸ ਤੋਂ ਪੀੜਤ ਹੁੰਦਾ ਹੈ ਉਸ ਦੇ ਸੰਪਰਕ ਚ ਆਉਣ ਵਾਲੇ ਸਾਰੇ ਲੋਕਾਂ ਦੀ ਟੈਸਟ ਕਰਵਾਏ ਜਾਂਦੇ ਨੇ ਅਤੇ ਪੁਲਿਸ ਉਸ ਦੀ ਪੂਰੀ ਤਫਤੀਸ਼ ਕਰਦੀ ਹੈ। ਡਿਪਟੀ ਕਮਿਸ਼ਨਰ ਨੇ ਵੀ ਕਿਹਾ ਕਿ ਕਿਸਾਨਾਂ ਦੀ ਮਦਦ ਲਈ ਸਰਕਾਰ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਇਲਾਕਿਆਂ 'ਚ ਹੀ ਮੰਡੀਆਂ ਦਾ ਪ੍ਰਬੰਧ ਵੀ ਕਰਵਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ।