ਲੁਧਿਆਣਾ, 27 ਜਨਵਰੀ, 2017 : ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2017 ਦੌਰਾਨ ਅਮਨ ਸ਼ਾਂਤੀ ਭੰਗ ਹੋਣ ਦੇ ਅੰਦੇਸ਼ੇ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 (1) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਰਵੀ ਭਗਤ ਨੇ ਜ਼ਿਲ੍ਹਾ ਲੁਧਿਆਣਾ ਦੇ ਮਾਲ ਖੇਤਰ ਅਧੀਨ ਆਉਂਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਮਿਤੀ 4 ਫਰਵਰੀ, 2017 ਨੂੰ 'ਡਰਾਈ ਡੇਅ' ਘੋਸ਼ਿਤ ਕੀਤਾ ਹੈ। ਇਨ੍ਹਾਂ ਹੁਕਮਾਂ ਤਹਿਤ ਅੰਗਰੇਜੀ ਅਤੇ ਦੇਸੀ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਇਸ ਦਿਨ ਉਕਤ ਸਥਾਨਾਂ ਦੀ ਹਦੂਦ ਅੰਦਰ ਹੋਟਲ, ਰੈਸਟੋਰੈਂਟ, ਕਲੱਬ ਆਦਿ ਵਿੱਚ ਵੀ ਸ਼ਰਾਬ ਨਹੀਂ ਵਰਤਾਈ ਜਾ ਸਕੇਗੀ ਅਤੇ ਨਾ ਹੀ ਕੋਈ ਵਿਅਕਤੀ ਇਨ੍ਹਾਂ ਦਿਨਾਂ ਵਿੱਚ ਸ਼ਰਾਬ ਸਟੋਰ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।