ਪਹਿਲਾਂ ਜਮਾਂ ਕਰਾਏ ਪੈਸੇ ਨੱਬੇ ਦਿਨਾਂ ਵਿੱਚ ਹੋਣਗੇ ਵਾਪਿਸ
ਬਲਬੀਰ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁੱਖ ਸਰਕਾਰੀਆ ਅਤੇ ਅਧਿਕਾਰੀਆਂ ਦਾ ਕੀਤਾ ਧੰਨਵਾਦ
ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ
ਮੁਹਾਲੀ, 04 ਜੂਨ 2020: ਗਮਾਡਾ ਅਧੀਨ ਆਉਂਦੇ ਐਰੋਸਿਟੀ, ਈਕੋ ਸਿਟੀ-2, ਆਈ ਟੀ ਸਿਟੀ ਅਤੇ ਸੈਕਟਰ 88 ਅਤੇ 89 ਦੇ ਲੈਂਡ ਪੂਲਿੰਗ ਲੈਣ ਵਾਲੇ ਕਿਸਾਨਾਂ ਲਈ ਇਹ ਖੁਸ਼ੀ ਦੀ ਖਬਰ ਹੈ ਕਿ ਹੁਣ ਉਨ੍ਹਾਂ ਨੂੰ ਪ੍ਰੈਫਰੈਂਸ਼ੀਅਲ ਲੋਕੇਸ਼ਨ ਲਈ ਵਾਧੂ ਚਾਰਜ ਨਹੀਂ ਦੇਣੇ ਪੈਣਗੇ। ਗਮਾਡਾ ਵੱਲੋਂ ਇਸ ਸਬੰਧੀ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਜਿਨ੍ਹਾਂ ਕਿਸਾਨਾਂ ਨੇ ਪਲਾਟਾਂ ਦੀਆਂ ਉਕਤ ਲੋਕੇਸ਼ਨਾਂ ਸਬੰਧੀ ਪੈਸੇ ਜਮਾਂ ਕਰਾਏ ਹੋਏ ਹਨ ਉਨ੍ਹਾਂ ਕਿਸਾਨਾਂ ਦੇ ਪੈਸੇ ਤਿੰਨ ਮਹੀਿਨਆਂ ਦੇ ਅੰਦਰ ਗਮਾਡਾ ਵੱਲੋਂ ਵਾਪਿਸ ਕੀਤੇ ਜਾਣਗੇ।
ਮੁਹਾਲੀ ਹਲਕੇ ਦੇ ਵਿਧਾਇਕ ਅਤੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨਾਲ ਹਲਕੇ ਦੇ ਲੈਂਡ ਪੂਲਿੰਗ ਦੀ ਸਹੂਲਤ ਦਾ ਲਾਭ ਲੈਣ ਵਾਲੇ ਸੈਂਕੜੇ ਕਿਸਾਨਾਂ ਨੂੰ ਫਾਇਦਾ ਪਹੁੰਚੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਕੋਲੋਂ ਪ੍ਰੈਫਰੈਂਸ਼ੀਅਲ ਲੋਕੇਸ਼ਨ ਚਾਰਜਿੰਗ ਦੇ ਤੌਰ ਤੇ ਕਾਰਨਰ ਦੇ ਪਲਾਟ ਲਈ ਦਸ ਫੀਸਦੀ, ਫੇਸਿੰਗ ਪਾਰਕ ਲਈ ਦਸ ਫੀਸਦੀ ਅਤੇ ਦੋਹਾਂ ਦੇ ਸਾਂਝੇ ਹੋਣ ਦੀ ਸੂਰਤ ਵਿੱਚ ਪੰਦਰਾਂ ਫੀਸਦੀ ਰਾਸ਼ੀ ਦੀ ਵਾਧੂ ਵਸੂਲੀ ਕੀਤੀ ਜਾਂਦੀ ਸੀ।
ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਵਾਲੇ ਅਲਾਟੀ ਕਿਸਾਨਾਂ ਵੱਲੋਂ ਪਿਛਲੇ ਲੰਮੇਂ ਸਮੇਂ ਤੋਂ ਇਨ੍ਹਾਂ ਵਾਧੂ ਸਰਚਾਰਜਾਂ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਜਾ ਰਹੀ ਸੀ। ਉਹਨਾਂ ਦੱਸਿਆ ਕਿ ਚੋਣਾਂ ਸਮੇਂ ਉਨ੍ਹਾਂ ਦੀ ਮੰਗ ਉੱਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਦਰਾਂ ਖਤਮ ਕਰਨ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਹਲਕੇ ਦੇ ਵਸਨੀਕਾਂ ਨਾਲ ਕੀਤਾ ਵੱਡਾ ਵਾਅਦਾ ਪੂਰਾ ਕਰਕੇ ਕਿਸਾਨਾਂ ਨੂੰ ਤੋਹਫਾ ਦਿੱਤਾ ਹੈ। ਉਨ੍ਹਾਂ ਿਕਹਾ ਕਿ ਗਮਾਡਾ ਦੇ ਤਾਜਾ ਫੈਸਲੇ ਦਾ ਨਵੀਆਂ ਜਮੀਨਾਂ ਐਕਵਾਇਰ ਹੋਣ ਸਮੇਂ ਲੈਂਡ ਪੂਲਿੰਗ ਲੈਣ ਵਾਲੇ ਕਿਸਾਨਾਂ ਨੂੰ ਵੀ ਭਾਰੀ ਲਾਭ ਪਹੁੰਚੇਗਾ।
ਸ੍ਰੀ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਅਤੇ ਗਮਾਡਾ ਦੇ ਸਕੱਤਰ ਸਰਬਜੀਤ ਸਿੰਘ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਿਕਹਾ ਿਕ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਰਾਜ ਦੇ ਵਸਨੀਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਹਲਕੇ ਦੇ ਵਸਨੀਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਹੋ ਰਹੇ ਨੇ ਅਤੇ ਮੁਹਾਲੀ ਸ਼ਹਿਰ ਤੇ ਪਿੰਡਾਂ ਵਿੱਚ ਵੱਡੀ ਪੱਧਰ ਉੱਤੇ ਵਿਕਾਸ ਕੰਮ ਚੱਲ ਰਹੇ ਹਨ।
ਇਸ ਮੌਕੇ ਬੂਟਾ ਸਿੰਘ ਸੋਹਾਣਾ, ਤਾਰਾ ਸਿੰਘ, ਰਣਧੀਰ ਸਿੰਘ ਚਾਓ ਮਾਜ਼ਰਾ, ਜਗਤਾਰ ਸਿੰਘ ਸਰਪੰਚ ਬਾਕਰਪੁਰ, ਬਹਾਲ ਸਿੰਘ ਗਿੱਲ, ਜਸਵਿੰਦਰ ਸਿੰਘ ਗਿੱਲ ਲਖਨੌਰ, ਭਗਤ ਸਿੰਘ ਨਾਮਧਾਰੀ ਮੌਲੀ ਬੈਦਵਾਣ, ਹਰਚਰਨ ਸਿੰਘ ਗਿੱਲ ਸਰਪੰਚ ਲਾਡਰਾਂ ਗੁਰਮੁੱਖ ਸਿੰਘ ਸਰਪੰਚ ਨਿਊ ਲਾਡਰਾਂ, ਜੋਰਾ ਸਿੰਘ ਸਰਪੰਚ ਮਨੌਲੀ, ਸੁਰਜੀਤ ਸਿੰਘ ਮਾਣਕ ਮਾਜਰਾ, ਬਲਕਾਰ ਸਿੰਘ ਲਖਨੌਰ, ਜਸਪਾਲ ਸਿੰਘ ਮਾਣਕ ਮਾਜਰਾ, ਕੇਸਰ ਸਿੰਘ ਦਿਲਬਾਗ ਸਿੰਘ, ਮਨਫੂਲ ਸਿੰਘ ਸਰਪੰਚ ਬੜੀ ਅਤੇ ਲਖਮੀਰ ਸਿੰਘ ਸਰਪੰਚ ਪੱਤੋਂ ਨੇ ਪੰਜਾਬ ਸਰਕਾਰ ਅਤੇ ਸ੍ਰ. ਬਲਬੀਰ ਸਿੰਘ ਸਿੱਧੂ ਦਾ ਧੰਨਵਾਦ ਕਰਦੇ ਹੋਏ ਇਸ ਫੈਸਲੇ 'ਤੇ ਖੁਸ਼ੀ ਜਾਹਿਰ ਕੀਤੀ।