← ਪਿਛੇ ਪਰਤੋ
ਕਰਤਾਰਪੁਰ, 28 ਮਾਰਚ 2020 - ਕੋਰੋਨਾ ਵਾਇਰਸ ਦੇ ਕਾਰਨ ਪੰਜਾਬ ਸਰਕਾਰ ਵੱਲੋਂ ਲਗਾਏ ਕਰਫ਼ਿਊ ਦੌਰਾਨ ਲੋਕਾਂ ਨੂੰ ਬਾਹਰ ਨਿਕਲਣ ਤੋਂ ਰੋਕਣ ਲਈ ਥਾਣਾ ਕਰਤਾਰਪੁਰ ਦੇ ਐੱਸ.ਐੱਚ.ਓ ਪੁਸ਼ਪ ਬਾਲੀ ਵੱਲੋਂ ਕੀਤੀ ਡੰਡੇ ਦੀ ਵਰਤੋਂ ਦੀਆਂ ਵੀਡੀਓ ਸੋਸ਼ਲ ਮੀਡੀਆ ਦੇ ਤੇਜ਼ੀ ਨਾਲ ਫੈਲ ਜਾਣ ਕਾਰਨ ਲੋਕਾਂ ਵੱਲੋਂ ਕੀਤੀਆਂ ਟਿੱਪਣੀਆਂ ਨੂੰ ਲੈ ਕੇ ਸਰਕਾਰ ਤੇ ਪੰਜਾਬ ਪੁਲਿਸ ਦੇ ਅਕਸ ਨੂੰ ਲੱਗ ਰਹੀ ਢਾਹ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਦੇ ਆਦੇਸ਼ਾਂ ਉੱਪਰ ਡੀ.ਜੀ.ਪੀ ਦਿਨਕਰ ਗੁਪਤਾ ਨੇ ਲੋਕਾਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ਾਂ ਹੇਠ ਥਾਣਾ ਕਰਤਾਰਪੁਰ ਦੇ ਮੁਖੀ ਪੁਸ਼ਪ ਬਾਲੀ ਨੂੰ ਤੁਰੰਤ ਪ੍ਰਭਾਵ ਨਾਲ ਲਾਈਨ ਹਾਜ਼ਰ ਕੀਤਾ ਹੈ।
Total Responses : 267