ਹੁਸ਼ਿਆਰਪੁਰ, 22 ਮਾਰਚ 2019: ਕਮਿਸ਼ਨਰ ਜਲੰਧਰ ਡਵੀਜ਼ਨ ਸ਼੍ਰੀ ਬੀ ਪੁਰੂਸ਼ਾਰਥਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਕਿਸੇ ਤਰ•ਾਂ ਦੀ ਕੋਈ ਕਮੀ ਪੇਸ਼ੀ ਨਹੀਂ ਰਹਿਣੀ ਚਾਹੀਦੀ। ਉਹ ਅੱਜ ਲੋਕ ਸਭਾ ਚੋਣਾਂ ਸਬੰਧੀ ਗਠਿਤ ਕੀਤੀਆਂ ਗਈਆਂ ਵੱਖ-ਵੱਖ ਕਮੇਟੀਆਂ ਦਾ ਦੌਰਾ ਕਰ ਰਹੇ ਸਨ। ਇਸ ਮੌਕੇ ਉਨ•ਾਂ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਵੀ ਮੌਜੂਦ ਸਨ।
ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ (ਐਮ.ਸੀ.ਐਮ.ਸੀ.) ਦਾ ਜਾਇਜ਼ਾ ਲੈਂਦਿਆਂ ਸ਼੍ਰੀ ਬੀ ਪੁਰੂਸ਼ਾਰਥਾ ਨੇ ਕਿਹਾ ਕਿ ਕਮੇਟੀ ਵਲੋਂ ਸ਼ੱਕੀ ਪੇਡ ਨਿਊਜ਼ 'ਤੇ ਨਜ਼ਰ ਰੱਖਣ ਤੋਂ ਇਲਾਵਾ ਉਮੀਦਵਾਰਾਂ ਨੂੰ ਇਲੈਕਟ੍ਰੋਨਿਕ ਮੀਡੀਆ 'ਤੇ ਇਸ਼ਤਿਹਾਰ ਦੇਣ ਲਈ ਸਰਟੀਫਿਕੇਟ ਵੀ ਜਾਰੀ ਕਰੇਗੀ। ਉਨ•ਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਲਈ ਇਲੈਕਟ੍ਰੋਨਿਕ ਮੀਡੀਆ 'ਤੇ ਇਸ਼ਤਿਹਾਰਬਾਜ਼ੀ ਲਈ ਪ੍ਰੀ-ਸਰਟੀਫਿਕੇਸ਼ਨ ਬਹੁਤ ਜ਼ਰੂਰੀ ਹੈ। ਉਨ•ਾਂ ਕਿਹਾ ਕਿ ਪ੍ਰਿੰਟ, ਇਲੈਕਟ੍ਰੋਨਿਕ ਅਤੇ ਸੋਸ਼ਲ ਮੀਡੀਆ 'ਤੇ ਲਗਾਤਾਰ ਨਜ਼ਰ ਰੱਖਣੀ ਯਕੀਨੀ ਬਣਾਈ ਜਾਵੇ। ਉਨ•ਾਂ ਗਠਿਤ ਕੀਤੀ ਗਈ ਐਮ.ਸੀ.ਸੀ. ਕਮੇਟੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਆਦਰਸ਼ ਚੋਣ ਜ਼ਾਬਤਾ ਦੀ ਉਲੰਘਣਾਂ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਸੀ-ਵਿਜ਼ਲ ਐਪ ਰਾਹੀਂ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ। ਉਕਤ ਕਮੇਟੀਆਂ ਦੇ ਕੀਤੇ ਦੌਰੇ ਦੌਰਾਨ ਉਨ•ਾਂ ਵੱਖ-ਵੱਖ ਬਰਾਂਚਾ ਦਾ ਦੌਰਾ ਕਰਕੇ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਵੀ ਲਿਆ।
ਕਮਿਸ਼ਨਰ ਜਲੰਧਰ ਡਵੀਜ਼ਨ ਸ਼੍ਰੀ ਬੀ ਪੁਰੂਸ਼ਾਰਥਾ ਨੇ ਇਸ ਤੋਂ ਪਹਿਲਾਂ ਤਹਿਸੀਲ ਕੰਪਲੈਕਸ ਵਿਖੇ ਦਿਵਆਂਗ ਜਾਗਰੂਕਤਾ ਰੱਥ ਨੂੰ ਹਰੀ ਝੰਡੀ ਵੀ ਦਿੱਤੀ। ਉਨ•ਾਂ ਕਿਹਾ ਕਿ ਇਹ ਰੱਥ ਦਿਵਆਂਗਜਨ ਨੂੰ ਵੋਟ ਬਣਾਉਣ ਅਤੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰੇਗਾ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਦਿਵਆਂਗਜਨ ਆਪਣੀ ਵੋਟ ਬਣਾਉਣ ਅਤੇ ਇਸ ਅਧਿਕਾਰ ਦੀ ਵਰਤੋਂ ਕਰਨ। ਉਨ•ਾਂ ਕਿਹਾ ਕਿ ਵੋਟਾਂ ਵਾਲੇ ਦਿਨ ਦਿਵਆਂਗਜਨ ਵੋਟਰਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਉਨ•ਾਂ ਕਿਹਾ ਕਿ ਸੀ-ਵਿਜ਼ਲ ਐਪ ਤੋਂ ਇਲਾਵਾ ਸੁਵਿਧਾ ਐਪ ਵੀ ਚੋਣ ਕਮਿਸ਼ਨ ਵਲੋਂ ਜਾਰੀ ਕੀਤਾ ਗਿਆ ਹੈ। ਇਸ ਮੌਕੇ ਉਨ•ਾਂ ਐਸ.ਡੀ.ਐਮ. ਦਫ਼ਤਰ ਅਤੇ ਤਹਿਸੀਲ ਦਫ਼ਤਰ ਦੀ ਪੜਤਾਲ ਵੀ ਕੀਤੀ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਭਰੋਸਾ ਦਿਵਾਉਂਦਿਆਂ ਕਿਹਾ ਕਿ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਲੋਕ ਸਭਾ ਚੋਣਾਂ ਪਾਰਦਰਸ਼ੀ ਅਤੇ ਸਫਲਤਾਪੂਰਵਕ ਨੇਪਰੇ ਚਾੜ•ੀਆਂ ਜਾਣਗੀਆਂ। ਉਨ•ਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਗਠਿਤ ਕੀਤੀਆਂ ਕਮੇਟੀਆਂ ਅਤੇ ਟੀਮਾਂ ਵਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ, ਤਾਂ ਜੋ ਆਦਰਸ਼ ਚੋਣ ਜ਼ਾਬਤਾ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾ ਸਕੇ। ਉਨ•ਾਂ ਕਿਹਾ ਕਿ ਦਿਵਆਂਗ ਜਾਗਰੂਕਤਾ ਰੱਥ ਜਿਥੇ ਦਿਵਆਂਗਜਨ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰੇਗਾ, ਉਥੇ ਇਸ ਰੱਥ ਰਾਹੀਂ ਪੋਲਿੰਗ ਵਾਲੇ ਦਿਨ ਦਿਵਆਂਗਜਨ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਣੂ ਕਰਵਾਏਗਾ। ਉਨ•ਾਂ ਕਿਹਾ ਕਿ ਪੋਲਿੰਗ ਬੂਥਾਂ 'ਤੇ ਰੈਂਪ ਦੇ ਨਾਲ-ਨਾਲ ਵੀਲ•ਚੇਅਰ ਦਾ ਪ੍ਰਬੰਧ ਵੀ ਕੀਤਾ ਜਾਵੇਗਾ, ਤਾਂ ਜੋ ਦਿਵਆਂਗਜਨ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ•ਾਂ ਕਿਹਾ ਕਿ ਇਸ ਰੱਥ ਰਾਹੀਂ ਈ.ਵੀ.ਐਮ. ਅਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਬਾਰੇ ਵੀ ਵੋਟਰਾਂ ਨੂੰ ਜਾਗਰੂਕ ਕੀਤਾ ਜਾਵੇਗਾ।
ਇਸ ਮੌਕੇ 'ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ ਅਫ਼ਸਰ ਸ਼੍ਰੀ ਗੌਤਮ ਜੈਨ, ਐਸ.ਡੀ.ਐਮ. ਹੁਸ਼ਿਆਰਪੁਰ ਸ਼੍ਰੀ ਅਮਿਤ ਸਰੀਨ, ਜ਼ਿਲ•ਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਮੁਕੇਸ਼ ਗੌਤਮ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।