← ਪਿਛੇ ਪਰਤੋ
ਬਠਿੰਡਾ, 22 ਅਪ੍ਰੈਲ 2019: ਜ਼ਿਲਾ ਚੋਣ ਅਫ਼ਸਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਸਭਾ ਹਲਕਾ ਬਠਿੰਡਾ-11 ਤੋਂ ਪਹਿਲੇ ਦਿਨ ਇੱਕ ਉਮੀਦਵਾਰ ਵਲੋਂ ਆਪਣਾ ਨਾਮਜ਼ਦਗੀ ਪੱਤਰ ਭਰਿਆ ਗਿਆ। ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖ਼ਰੀ ਮਿਤੀ 29 ਅਪ੍ਰੈਲ ਹੈ। ਨਾਮਜ਼ਦਗੀ ਪੱਤਰ ਸਵੇਰੇ 11 ਵਜੇ ਤੋਂ ਲੈ ਕੇ ਸ਼ਾਮ 3 ਵਜੇ ਤੱਕ ਹੀ ਦਾਖ਼ਲ ਕੀਤੇ ਜਾਣਗੇ। ਦਾਖ਼ਲ ਹੋਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ 30 ਅਪ੍ਰੈਲ ਨੂੰ ਹੋਵੇਗੀ ਅਤੇ 2 ਮਈ ਨੂੰ ਚੋਣ ਨਾ ਲੜਨ ਦੇ ਚਾਹਵਾਨ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਜ਼ਿਲਾ ਚੋਣ ਅਫ਼ਸਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਪਹਿਲੇ ਦਿਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਸ. ਗੁਰਸੇਵਕ ਸਿੰਘ ਜਵਾਹਰਕੇ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ।
Total Responses : 267