← ਪਿਛੇ ਪਰਤੋ
ਲੋਕ ਸਭਾ ਚੋਣ 2024 : PM Modi ਨੇ ਵਾਰਾਣਸੀ ਸੀਟ ਤੋਂ ਨਾਮਜ਼ਦਗੀ ਭਰੀ ਵਾਰਾਣਸੀ, 14 ਮਈ 2024 : ਲੋਕ ਸਭਾ ਚੋਣਾਂ 2024 ਲਈ ਵੋਟਿੰਗ ਦੇ ਚਾਰ ਪੜਾਅ ਪੂਰੇ ਹੋ ਗਏ ਹਨ। ਚੋਣਾਂ ਦੇ ਤਿੰਨ ਪੜਾਅ ਅਜੇ ਬਾਕੀ ਹਨ। ਇਸ ਤੋਂ ਪਹਿਲਾਂ ਅੱਜ ਪੀਐਮ ਮੋਦੀ ਨੇ ਵਾਰਾਣਸੀ ਲੋਕ ਸਭਾ ਸੀਟ ਲਈ ਨਾਮਜ਼ਦਗੀ ਦਾਖ਼ਲ ਕੀਤੀ। ਪੀਐਮ ਮੋਦੀ ਦੀ ਨਾਮਜ਼ਦਗੀ ਦੌਰਾਨ ਉਨ੍ਹਾਂ ਦੇ ਨਾਲ ਕਲੈਕਟਰੇਟ ਵਿੱਚ ਚਾਰ ਪ੍ਰਸਤਾਵਕ ਵੀ ਮੌਜੂਦ ਸਨ। ਇੱਥੇ ਉਨ੍ਹਾਂ ਨੇ ਕੱਲ੍ਹ ਸ਼ਾਮ 5 ਕਿਲੋਮੀਟਰ ਲੰਬਾ ਰੋਡ ਸ਼ੋਅ ਕੀਤਾ। ਰੋਡ ਸ਼ੋਅ ਤੋਂ ਬਾਅਦ ਪੀਐਮ ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ ਪੂਜਾ ਵੀ ਕੀਤੀ। ਇਸ ਤੋਂ ਬਾਅਦ ਕਾਲ ਭੈਰਵ ਮੰਦਰ 'ਚ ਆਸ਼ੀਰਵਾਦ ਲੈਣ ਤੋਂ ਬਾਅਦ ਪੀਐੱਮ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।
Total Responses : 25561