ਨਵਾਂ ਸ਼ਹਿਰ, 01 ਅਪਰੈਲ,2019: ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਰਿਟਰਨਿੰਗ ਅਫ਼ਸਰ ਸੁਮੀਤ ਜਾਰੰਗਲ ਵੱਲੋਂ 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਗਿਣਤੀ ਪ੍ਰਬੰਧਾਂ ਦੀ ਕੜੀ ’ਚ ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਦੋਆਬਾ ਪੋਲੀਟੈਕਨਿਕ ਛੋਕਰਾਂ ਵਿਖੇ ਪ੍ਰਸਤਾਵਿਤ ਗਿਣਤੀ ਕੇਂਦਰ ਦਾ ਦੌਰਾ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਵੱਲੋਂ ਉਨ੍ਹਾਂ ਇੱਥੇ ਬੰਗਾ, ਬਲਾਚੌਰ ਅਤੇ ਨਵਾਂਸ਼ਹਿਰ ਤੋਂ ਇਲਾਵਾ ਨੇੜਲੇ ਇੱਕ ਹੋਰ ਹਲਕੇ ਗੜ੍ਹਸ਼ੰਕਰ ਦੀ ਗਿਣਤੀ ਦੇ ਹੋ ਸਕਦੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਐਸ ਪੀ (ਐਚ) ਹਰੀਸ਼ ਦਿਆਮਾ ਨੇ ਸੰਭਾਵੀ ਗਿਣਤੀ ਕੇਂਦਰ ਦੇ ਸੁਰੱਖਿਆ ਦੇ ਲਿਹਾਜ਼ ਨਾਲ ਕੀਤੇ ਜਾਣ ਵਾਲੇ ਪ੍ਰਬੰਧਾਂ ਤੋਂ ਜਾਣੂ ਕਰਵਾਇਆ।
ਰਿਟਰਨਿੰਗ ਅਫ਼ਸਰ ਸ੍ਰੀ ਜਾਰੰਗਲ ਨੇ ਆਖਿਆ ਕਿ ਇਸ ਤਜ਼ਵੀਜ਼ ਨੂੰ ਮੁੱਖ ਚੋਣ ਅਫ਼ਸਰ ਪੰਜਾਬ ਨੂੰ ਭੇਜਿਆ ਗਿਆ ਹੈ ਅਤੇ ਉਨ੍ਹਾਂ ਵੱਲੋਂ ਲਿਆ ਜਾਣ ਵਾਲਾ ਫ਼ੈਸਲਾ ਅੰਤਮ ਹੋਵੇਗਾ।
ਇਸ ਮੌਕੇ ਏ ਡੀ ਸੀ (ਜ) ਰੂਪਨਗਰ ਜਗਵਿੰਦਰਜੀਤ ਸਿੰਘ ਗਰੇਵਾਲ, ਏ ਡੀ ਸੀ (ਡੀ) ਸਰਬਜੀਤ ਸਿੰਘ ਵਾਲੀਆ, ਐਸ ਡੀ ਐਮ ਨਵਾਂਸ਼ਹਿਰ ਡਾ. ਵਿਨੀਤ ਕੁਮਾਰ, ਐਸ ਡੀ ਐਮ ਬਲਾਚੌਰ ਜਸਬੀਰ ਸਿੰਘ, ਐਸ ਡੀ ਐਮ ਗੜ੍ਹਸ਼ੰਕਰ ਹਰਬੰਸ ਸਿੰਘ, ਤਹਿਸੀਲਦਾਰ ਬੰਗਾ ਕੰਵਰ ਨਰਿੰਦਰ ਸਿੰਘ, ਤਹਿਸੀਲਦਾਰ ਚੋਣਾਂ ਹਰੀਸ਼ ਕੁਮਾਰ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਜਸਬੀਰ ਸਿੰਘ ਜੱਸੀ ਤੇ ਕਾਲਜ ਦੇ ਨਿਰਦੇਸ਼ਕ ਰਾਜੇਸ਼ਵਰ ਸਿੰਘ ਮੌਜੂਦ ਸਨ।