ਲੰਚ ਡਿਪਲੋਮੇਸੀ : ਕੀ ਰੁੱਸੇ ਵਜ਼ੀਰ ਤੇ ਵਿਧਾਇਕਾਂ ਨੂੰ ਪਲੋਸਣ 'ਚ ਸਫਲ ਰਹੇ ਕੈਪਟਨ ? ਦੋਹਾਂ ਧਿਰਾਂ ਦੇ ਵੱਖੋ ਵੱਖ ਦਾਅਵੇ
ਨਾਰਾਜ਼ ਵਜ਼ੀਰ ਤੇ ਨੇ ਕਿਹਾ ਅਸੀਂ ਆਪਣੇ ਮਸਲੇ ਰੱਖੇ , ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕੋਵਿਡ ਅਤੇ ਲੌਕਡਾਊਨ ਤੇ ਹੋਈ ਵਿਚਾਰ ਚਰਚਾ
ਆਗੂਆਂ ਨੇ ਕਿਹਾ ਅਮਰਿੰਦਰ ਦੀ ਲੀਡਰਸ਼ਿਪ ਬਾਰੇ ਕੋਈ ਕਿੰਤੂ ਨਹੀਂ
ਚੰਡੀਗੜ੍ਹ੍ , 20 ਮਈ , 2020 : ਅੱਜ ਦੁਪਹਿਰ ਵੇਲੇ ਲੰਚ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰੁੱਸੇ ਜਾਂ ਨਾਰਾਜ਼ ਵਜ਼ੀਰਾਂ ਅਤੇ ਵਿਧਾਇਕਾਂ ਨੂੰ ਮਨਾਉਣ ਜਾਂ ਉਨ੍ਹਾਂ ਦੇ ਗਿਲੇ ਸ਼ਿਕਵੇ ਦੂਰ ਕਰਨ ਲਈ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਇੱਕ ਵਜ਼ੀਰ ਅਤੇ 4 ਵਿਧਾਇਕਾਂ ਨਾਲ ਕੀਤੀ ਮੀਟਿੰਗ ਦੇ ਮੁੱਦੇ ਬਾਰੇ ਇਨ੍ਹਾਂ ਵਿਧਾਇਕਾਂ ਅਤੇ ਮੁੱਖ ਮੰਤਰੀ ਦਫ਼ਤਰ ਵੱਲੋਂ ਵੱਖੋ ਵੱਖਰੇ ਬਿਆਨ ਦਿੱਤੇ ਗਏ ਹਨ .ਮੀਟਿੰਗ ਤੋਂ ਬਾਅਦ ਜਿੱਥੇ ਇਨ੍ਹਾਂ ਆਗੂਆਂ ਨੇ ਕਿਹਾ ਸੀ ਕਿ ਉਹ ਮੁੱਖ ਸਕੱਤਰ ਦੇ ਮੁੱਦੇ ਸਮੇਤ ਵੱਖ ਵੱਖ ਅਹਿਮ ਮੁੱਦਿਆਂ'ਤੇ ਅਤੇ ਲੋਕਾਂ ਦੇ ਮਸਲੇ ਹਾਲ ਕਰਨ ਵਾਰੇ ਆਪਣੇ ਵਿਚਾਰ ਤੇ ਸੁਝਾਅ ਮੁੱਖ ਮੰਤਰੀ ਨੂੰ ਦੇ ਕੇ ਆਏ ਹਨ ਜਦੋਂ ਕਿ ਸਰਕਾਰੀ ਤੌਰ ਤੇ ਮੁੱਖ ਮੰਤਰੀ ਦਫ਼ਤਰ ਵੱਲੋਂ ਸ਼ਾਮ ਨੂੰ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਇਸ ਮੀਟਿੰਗ ਦਾ ਮੁੱਖ ਮੁੱਦਾ ਕੋਵਿਡ ਅਤੇ ਲੌਕਡਾਊਨ ਸੀ . . ਉਂਝ ਸਰਕਾਰੀ ਰੀਲੀਜ਼ ਵਿੱਚ ਇਹ ਵੀ ਮੰਨਿਆ ਗਿਆ ਹੈ ਕਿ ਮੁੱਖ ਸਕੱਤਰ ਦਾ ਮੁੱਦਾ ਵੀ ਉਨ੍ਹਾਂ ਉਠਾਇਆ ਜੋ ਕਿ ਮੁੱਖ ਮੰਤਰੀ ਨਿੱਜੀ ਰੂਪ 'ਚ ਦੇਖ ਰਹੇ ਨੇ
ਕੈਬਿਨੇਟ ਵਜ਼ੀਰ ਸੁਖਜਿੰਦਰ ਸਿੰਘ ਰੰਧਾਵਾ , ਤੋਂ ਇਲਾਵਾ ਰਾਜਾ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਗਟ ਸਿੰਘ ਵੱਲੋਂ ਸਾਂਝੇ ਤੌਰ ਤੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਸੀ ਕਿ ਉਹ ਆਪਣੇ ਵਿਚਾਰ ਮੁੱਖ ਮੰਤਰੀ ਨੂੰ ਦੱਸ ਕੇ ਆਏ ਹਨ ਅਤੇ ਉਨ੍ਹਾਂ ਇਨ੍ਹਾਂ ਮਸਲਿਆਂ ਦੇ ਹੱਲ ਦਾ ਭਰੋਸਾ ਦਿਵਾਇਆ ਸੀ . ਰਾਜਾ ਵੜਿੰਗ ਤੇ ਰੰਧਾਵਾ ਨੇ ਇਹ ਵੀ ਕਿਹਾ ਸੀ ਕਿ ਮੁੱਖ ਸਕੱਤਰ ਡੀ ਖ਼ਿਲਾਫ਼ ਕਾਰਵਾਈ ਦਾ ਮੁੱਦਾ ਵੀ ਉਨ੍ਹਾਂ ਉਠਾਇਆ ਸੀ .ਇਸੇ ਤਰ੍ਹਾਂ ਪ੍ਰਗਟ ਸਿੰਘ ਸ਼ਰਾਬ ਦੀ ਵਿੱਕਰੀ ਲਈ ਕਾਰਪੋਰੇਸ਼ਨ ਬਣਾਉਣ ਦੇ ਸੁਝਾਅ ਬਾਰੇ ਵੀ ਗੱਲ ਕੀਤੀ ਸੀ .ਸ਼ਰਾਬ ਦੀ ਦੋ ਨੰਬਰ 'ਚ ਹੋ ਰਹੀ ਵਿੱਕਰੀ ਅਤੇ ਸਿੱਟੇ ਵਜੋਂ ਸਰਕਾਰੀ ਖਜ਼ਾਨੇ ਨੂੰ ਹੋ ਰਹੇ ਨੁਕਸਾਨ ਦਾ ਮੁੱਦਾ ਵੀ ਜ਼ੋਰ ਨਾਲ ਚੁੱਕਿਆ ਗਿਆ .
ਪਰ ਉਂਜ ਇਨ੍ਹਾਂ ਨੇਤਾਵਾਂ ਨੇ ਇੱਕ ਗੱਲ ਬਹੁਤ ਸਪਸ਼ਟ ਕਰ ਦਿੱਤੀ ਸੀ ਕਿ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ ਬਾਰੇ ਕੋਈ ਕਿੰਤੂ -ਪ੍ਰੰਤੂ ਨਹੀਂ ਹੈ ਅਤੇ ਉਹ ਚੁਣੇ ਹੋਏ ਨੁਮਾਇੰਦੇ ਹੋਣ ਦੇ ਨਾਤੇ ਲੋਕਾਂ ਦੇ ਮੁੱਦੇ ਤੇ ਮਸਲੇ ਉਠਾਉਂਦੇ ਹਨ .
ਬਾਬੂਸ਼ਾਹੀ ਦੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਇਹ ਮਿਲਣੀ ਬਹੁਤ ਨਿੱਘੀ ਅਤੇ ਗੈਰ-ਰਸਮੀ ਰਹੀ . ਇਹ ਵੀ ਪਤਾ ਲੱਗਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀ ਆਉ-ਭਗਤ ਵੀ ਕੀਤੀ ਅਤੇ ਕਾਫ਼ੀ ਖੁੱਲ੍ਹੇ ਦਿਲ ਨਾਲ ਉਨ੍ਹਾਂ ਦੇ ਵਿਚਾਰ ਵੀ ਸੁਣੇ ਜਿਸ ਦਾ ਪ੍ਰਭਾਵ ਉਨ੍ਹਾਂ ਦੀ ਠੰਢੀ ਸੁਰ ਤੋਂ ਉਦੋਂ ਵੀ ਲਗਦਾ ਸੀ ਜਦੋਂ ਉਹ ਮੀਡੀਆ ਦੇ ਰੂਬਰੂ ਹੋ ਰਹੇ ਸਨ .
ਯਾਦ ਰਹੇ ਕਿ ਅਜੇ ਮੁੱਖ ਸਕੱਤਰ ਵਾਲਾ ਮੁੱਦਾ ਖੜ੍ਹਾ ਹੈ ਕਿਉਂਕਿ ਉਸ ਨੂੰ ਚੁੱਕਣ ਦੀ ਪਹਿਲ ਕਰਨ ਵਾਲੇ ਤਾਂ ਮਨਪ੍ਰੀਤ ਬਾਦਲ ਅਤੇ ਚਰਨਜੀਤ ਚੰਨੀ ਸਨ .
ਮੁੱਖ ਮੰਤਰੀ ਪਹਿਲੇ ਵੱਲੋਂ ਜਾਰੀ ਸਰਕਾਰੀ ਪ੍ਰੈੱਸ ਨੋਟ ਦਾ ਮੂਲ ਇਸ ਪ੍ਰਕਾਰ ਹੈ ;
ਕੈਪਟਨ ਅਮਰਿੰਦਰ ਸਿੰਘ ਨੇ ਕੁਝ ਕਾਂਗਰਸੀ ਆਗੂਆਂ ਤੇ ਵਿਧਾਇਕਾਂ ਦੀ ਦੁਪਹਿਰ ਦੇ ਖਾਣੇ 'ਤੇ ਮੇਜ਼ਬਾਨੀ ਕੀਤੀ; ਵਿਚਾਰ ਵਟਾਂਦਰਾ ਕੋਵਿਡ ਅਤੇ ਲੌਕਡਾਊਨ ਉੱਤੇ ਕੇਂਦਰਿਤ ਰਿਹਾ
ਚੰਡੀਗੜ੍ਹ , 20 ਮਈ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਆਪਣੀ ਪਾਰਟੀ ਦੇ ਸਾਥੀਆਂ ਤੇ ਵਿਧਾਇਕਾਂ ਨਾਲ ਕੋਵਿਡ ਦੀ ਸਥਿਤੀ ਉੱਤੇ ਵਿਚਾਰ ਵਟਾਂਦਰਾ ਕੀਤਾ।
ਮੁੱਖ ਮੰਤਰੀ ਨੇ ਉਨ••ਾਂ ਨੂੰ ਗੈਰ ਰਸਮੀ ਤੌਰ ਉੱਤੇ ਦੁਪਹਿਰ ਦੇ ਖਾਣੇ ਉੱਤੇ ਬੁਲਾਇਆ ਸੀ ਜਿੱਥੇ ਉਨ•ਾਂ ਸੂਬੇ ਵਿੱਚ ਚੱਲ ਰਹੇ ਕੋਵਿਡ ਸੰਕਟ ਅਤੇ ਲੰਬੇ ਸਮੇਂ ਤੋਂ ਲਗਾਏ ਲੌਕਡਾਊਨ ਬਾਰੇ ਵਿਚਾਰ ਚਰਚਾ ਕੀਤੀ।
ਸਮਾਜਿਕ ਵਿੱਥ ਦੇ ਨਿਯਮਾਂ ਅਤੇ ਕੋਵਿਡ ਨਾਲ ਸਬੰਧਤ ਸੁਰੱਖਿਆ ਇਹਤਿਆਤਾਂ ਦੀ ਸਖ਼ਤੀ ਨਾਲ ਪਾਲਣਾ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਨੇ ਸਿਰਫ਼ ਕੁਝ ਕੁ ਆਗੂਆਂ ਨੂੰ ਸੱਦਾ ਦਿੱਤਾ ਸੀ ਜਿਨ••ਾਂ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਪਰਗਟ ਸਿੰਘ ਤੇ ਸੰਗਤ ਸਿੰਘ ਗਿਲਜ਼ੀਆ ਸ਼ਾਮਲ ਸਨ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਆਗੂਆਂ/ਵਿਧਾਇਕਾਂ ਨੇ ਮੁੱਖ ਮੰਤਰੀ ਨਾਲ ਕੋਵਿਡ ਮਹਾਂਮਾਰੀ ਅਤੇ ਲੌਕਡਾਊਨ ਦੇ ਨਤੀਜੇ ਵਜੋਂ ਸੂਬੇ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਆਪਣੇ ਸੁਝਾਅ ਸਾਂਝੇ ਕੀਤੇ। ਕੈਪਟਨ ਅਮਰਿੰਦਰ ਨੇ ਸੁਝਾਵਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਉਨ••ਾਂ ਨੂੰ ਧਿਆਨ ਵਿੱਚ ਰੱਖਣਗੇ ਕਿਉਂਕਿ ਸੂਬਾ ਅਰਥ ਵਿਵਸਥਾ ਦੀ ਮੁੜ ਸੁਰਜੀਤੀ ਵੱਲ ਵੱਧ ਰਿਹਾ ਹੈ।
ਵਿਦੇਸ਼ਾਂ ਅਤੇ ਹੋਰ ਸੂਬਿਆਂ ਤੋਂ ਵੱਡੀ ਗਿਣਤੀ ਵਿੱਚ ਪੰਜਾਬ ਵਾਪਸ ਆਉਣ ਵਾਲੇ ਲੋਕਾਂ ਦੇ ਸੰਦਰਭ ਵਿੱਚ ਜ਼ਿਲਿਆਂ•ਆਂ ਦੇ ਹਾਲਾਤ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਪਾਰਟੀ ਨੇਤਾਵਾਂ ਨੇ ਮਹਾਂਮਾਰੀ ਦੇ ਫੈਲਣ ਨੂੰ ਰੋਕਣ ਲਈ ਚੁੱਕੇ ਵੱਖ-ਵੱਖ ਕਦਮਾਂ, ਕਣਕ ਦੀ ਨਿਰਵਿਘਨ ਖ਼ਰੀਦ ਪ੍ਰਕਿਰਿਆ, ਸਿਹਤ ਅਤੇ ਟੈਸਟਿੰਗ ਬੁਨਿਆਦੀ ਢਾਂਚੇ ਨੂੰ ਵਧਾਉਣਾ ਅਤੇ ਸੂਬਾ ਸਰਕਾਰ ਦੁਆਰਾ ਸਥਿਤੀ ਦੇ ਸਮੁੱਚੇ ਪ੍ਰਬੰਧਨ ਲਈ ਮੁੱਖ ਮੰਤਰੀ ਨੂੰ ਵਧਾਈ ਦਿੱਤੀ।
ਇਨ••ਾਂ ਆਗੂਆਂ ਨੂੰ ਮਿਲਣ 'ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ••ਾਂ ਨੂੰ ਪਾਰਟੀ ਆਗੂਆਂ ਅਤੇ ਮੈਂਬਰਾਂ ਨਾਲ ਸਮਾਂ ਬਿਤਾ ਕੇ ਖ਼ੁਸ਼ੀ ਹੋਈ ਹੈ ਕਿਉਂਜੋ ਸਾਰੇ ਗੰਭੀਰ ਮਸਲਿਆਂ ਵਿੱਚ ਇਨ••ਾਂ ਆਗੂਆਂ ਦੀ ਸਲਾਹ ਉਨ••ਾਂ ਲਈ ਮੁੱਲਵਾਨ ਰਹੀ ਹੈ। ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਕੋਵਿਡ ਦੇ ਅਸਰ ਨੂੰ ਘੱਟ ਕਰਨ ਲਈ ਉਨ••ਾਂ ਦੀ ਸਰਕਾਰ ਹਰ ਸੰਭਵ ਕਦਮ ਉਠਾ ਰਹੀ ਹੈ ਅਤੇ ਉਨ••ਾਂ ਲੋਕਾਂ ਦੀ ਜਾਨਾਂ ਬਚਾਉਣ ਦੀ ਆਪਣੀ ਪ੍ਰਮੁੱਖਤਾ ਨੂੰ ਦੁਹਰਾਇਆ। ਉਨ••ਾਂ ਕਿਹਾ ਕਿ ਇਸੇ ਸਮੇਂ ਹੀ ਸੂਬਾ ਸਰਕਾਰ ਲੋਕਾਂ ਦੀਆਂ ਤਕਲੀਫ਼ਾਂ ਘਟਾਉਣ ਲਈ ਆਮ ਜਨਜੀਵਨ ਨੂੰ ਮੁੜ ਬਹਾਲ ਕਰਨ ਖ਼ਾਤਰ ਯਤਨ ਕਰ ਰਹੀ ਹੈ।
ਇਸ ਉਪਰੰਤ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਆਗੂਆਂ ਵੱਲੋਂ ਮੁੱਖ ਸਕੱਤਰ ਅਤੇ ਸੂਬੇ ਨੂੰ ਹੋਏ ਆਬਕਾਰੀ ਮਾਲੀਏ ਦੇ ਕਥਿਤ ਨੁਕਸਾਨ ਦਾ ਵੀ ਮੁੱਦਾ ਉਠਾਇਆ ਗਿਆ ਸੀ ਜਿਸ ਬਾਰੇ ਉਨ••ਾਂ ਕਿਹਾ ਕਿ ਇਹ ਮੁੱਦਾ ਉਨ••ਾਂ ਦੇ ਧਿਆਨ ਵਿੱਚ ਹੈ ਅਤੇ ਇਸ ਨੂੰ ਉਹ ਨਿੱਜੀ ਤੌਰ 'ਤੇ ਵੇਖ ਰਹੇ ਹਨ.