ਨਵੀਂ ਦਿੱਲੀ, 6 ਜਨਵਰੀ, 2017 : ਆਪ ਆਗੂ ਜਰਨੈਲ ਸਿੰਘ ਨੇ ਦਿੱਲੀ ਦੇ ਰਾਜੋਰੀ ਗਾਰਡਨ ਹਲਕੇ ਦੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਰਨੈਲ ਸਿੰਘ ਨੇ ਆਪਣਾ ਅਸਤੀਫ਼ਾ ਦਿੱਲੀ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਹੈ। ਯਾਦ ਰਹੇ ਕਿ ਜਰਨੈਲ ਸਿੰਘ ਲੰਬੀ ਹਲਕੇ ਤੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਖ਼ਿਲਾਫ਼ ਚੋਣ ਲੜ ਰਹੇ ਹਨ।
ਇਸ ਦੇ ਲਈ ਬਕਾਇਦਾ ਉਨ੍ਹਾਂ ਨੇ ਆਪਣੀ ਵੋਟ ਵੀ ਦਿੱਲੀ ਤੋਂ ਰੱਦ ਕਰਵਾ ਕੇ ਪੰਜਾਬ ਵਿੱਚ ਬਣਾ ਲਈ ਹੈ। ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਜਰਨੈਲ ਸਿੰਘ ਨੇ ਅਕਾਲੀ ਦਲ ਦੇ ਮਨਜਿੰਦਰ ਸਿੰਘ ਸਿਰਸਾ ਨੂੰ ਵੋਟਾਂ ਦੇ ਭਾਰੀ ਅੰਤਰ ਨਾਲ ਹਰਾਇਆ ਸੀ।
ਸ਼੍ਰੋਮਣੀ ਅਕਾਲੀ ਦਲ ਤੱਕੜੀ ਦੇ ਚੋਣ ਨਿਸ਼ਾਨ ਉੱਤੇ ਰਾਜੋਰੀ ਗਾਰਡਨ ਹਲਕੇ ਤੋਂ ਹੀ ਚੋਣ ਮੈਦਾਨ ਵਿੱਚ ਉਤਾਰਿਆ ਸੀ ਅਤੇ ਇਥੋਂ ਹੀ ਉਸ ਨੂੰ ਅਸਫਲਤਾ ਮਿਲੀ ਸੀ।
abp sanjha ਤੋਂ ਧੰਨਵਾਦ ਸਾਹਿਤ